Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਾਇਦਾਰ ਵਿਕਾਸ ਵੱਲ ਨਵਾਂ ਕਦਮ

ਗੜ੍ਹਸ਼ੰਕਰ ਹਲਕੇ ਦੇ ਪਿੰਡਾਂ ਨੂੰ ਮਿਲੇ ਸੋਲਰ ਸਿਸਟਮ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 02 Jun 2025

Last updated on: Jun 03, 2025, 13:47 IST

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਦੇ ਸਰਗਰਮ ਅਤੇ ਹਰਮਨ ਪਿਆਰੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡਾਂ ਦੀ ਤਰੱਕੀ ਅਤੇ ਉਨ੍ਹਾਂ ਨੂੰ ਵਾਤਾਵਰਨ ਅਨੁਕੂਲ ਉਰਜਾ ਪ੍ਰਣਾਲੀਆਂ ਨਾਲ ਲੈਸ ਕਰਨ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਉਠਾਇਆ ਗਿਆ ਹੈ। ਇਸ ਤਹਿਤ ਹਲਕੇ ਦੇ  ਪਿੰਡਾਂ ਵਿਚ ਸੋਲਰ ਸਿਸਟਮ ਸੌਂਪਣ ਦੀ ਪ੍ਰਕਿਰਿਆ ਨੂੰ ਅਮਲ ਵਿਚ ਲਿਆਂਦਾ ਗਿਆ ਹੈ, ਜਿਸ ਨਾਲ ਪਿੰਡਾਂ ਦੀਆਂ ਜਰੂਰਤਾਂ ਦੀ ਪੂਰਤੀ ਦੇ ਨਾਲ-ਨਾਲ ਨਵੀਨ ਤਕਨਾਲੋਜੀ ਨਾਲ ਉਨ੍ਹਾਂ ਦੀ ਤਰੱਕੀ ਹੋਵੇਗੀ।

ਇਹ ਸੋਲਰ ਸਿਸਟਮ ਪਿੰਡਾਂ ਚਾਹਲਪੁਰ, ਚਾਂਦਸੂ ਜੱਟਾਂ, ਦਦਿਆਲ, ਮਜਾਰਾ ਡਿੰਗਰੀਆਂ, ਮੋਨੋਵਾਲ, ਰਾਏਪੁਰ ਗੁਜਰਾਂ, ਸਮੁੰਦੜਾ ਖਾਸ, ਸਤਨੌਰ, ਵਾਹਿਦਪੁਰ ਅਤੇ ਪੱਦੀ ਖੁਤੀ ਨੂੰ ਦਿੱਤੇ ਗਏ। ਇਸ ਮੌਕੇ ਸਮਾਰੋਹਾਂ ਦਾ ਆਯੋਜਨ ਕੀਤਾ ਗਿਆ, ਜਿਥੇ ਪਿੰਡ ਵਾਸੀਆਂ ਅਤੇ ਪੰਚਾਇਤੀ ਨੁਮਾਇੰਦਿਆਂ ਨੇ ਡਿਪਟੀ ਸਪੀਕਰ ਰੌੜੀ ਦਾ ਤਹਿ ਦਿਲੋਂ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਰਾਹੀਂ ਪਿੰਡਾਂ ਦੀ ਆਮ ਜਨਤਾ ਨੂੰ ਨਾ ਸਿਰਫ ਆਧੁਨਿਕ ਢਾਂਚਾ ਉਪਲਬੱਧ ਹੋ ਰਿਹਾ ਹੈ, ਸਗੋਂ ਬਿਜਲੀ ਬੱਚਤ ਅਤੇ ਵਾਤਾਵਰਨ ਸੁਰੱਖਿਆ ਦੀ ਲਹਿਰ ਨੂੰ ਵੀ ਉਤਸ਼ਾਹ ਮਿਲ ਰਿਹਾ ਹੈ।ਡਿਪਟੀ ਸਪੀਕਰ ਰੌੜੀ ਨੇ ਇਸ ਮੌਕੇ ਕਿਹਾ ਕਿ ਸੂਰਜ ਦੀ ਊਰਜਾ ਵਰਗੀ ਨਵੀਨ ਅਤੇ ਸਾਫ਼ ਊਰਜਾ ਪ੍ਰਣਾਲੀ ਵਰਤਣਾ ਸਾਡੀ ਆਉਣ ਵਾਲੀ ਪੀੜ੍ਹੀ ਦੀ ਸੁਰੱਖਿਆ ਲਈ ਲਾਜ਼ਮੀ ਹੈ। 

ਇਹ ਸੋਲਰ ਪ੍ਰੋਜੈਕਟ ਸਿਰਫ ਬਿਜਲੀ ਦਾ ਬਦਲ ਨਹੀਂ, ਸਗੋਂ ਪਿੰਡਾਂ ਨੂੰ ਆਤਮ ਨਿਰਭਰ ਬਣਾਉਣ ਦੀ ਯੋਜਨਾ ਦਾ ਹਿੱਸਾ ਹੈ। ਇਹ ਸਿਸਟਮ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ, ਜਨਤਕ ਥਾਵਾਂ ਅਤੇ ਸਮਾਜਿਕ ਸੇਵਾਵਾਂ ਵਿਚ ਵਰਤੋਂ ਲਈ ਉਪਲਬੱਧ ਹੋਣਗੇ। ਉਨ੍ਹਾਂ ਨੇ ਇਹ ਵੀ ਸੂਚਿਤ ਕੀਤਾ ਕਿ ਇਹ ਮੁਹਿੰਮ ਗੜ੍ਹਸ਼ੰਕਰ ਹਲਕੇ ਵਿਚ ਪਾਇਦਾਰ ਵਿਕਾਸ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦੀ ਸਿਰਫ ਇਕ ਕੜੀ ਹੈ। 

ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਵਿਕਾਸ ਕਾਰਜ ਸ਼ੁਰੂ ਕੀਤੇ ਜਾਣਗੇ, ਜੋ ਸਿੱਧਾ ਜਨਤਾ ਦੇ ਜੀਵਨ ਵਿਚ ਸੁਧਾਰ ਲਿਆਉਣਗੇ। ਪਿੰਡਾਂ ਦੇ ਸਰਪੰਚਾਂ ਵੱਲੋਂ ਡਿਪਟੀ ਸਪੀਕਰ ਰੋੜੀ ਦਾ ਵਿਸ਼ੇਸ਼  ਧੰਨਵਾਦ ਕਰਦੇ ਇਹ ਕਿਹਾ ਗਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਸਾਡੀ ਆਮ ਜਨਤਾ ਲਈ ਆਸ਼ਾ ਦੀ ਕਿਰਨ ਹਨ।

ਡਿਪਟੀ ਸਪੀਕਰ ਰੌੜੀ ਵੱਲੋਂ ਹਮੇਸ਼ਾ ਹਲਕੇ ਦੀਆਂ ਲੋੜਾਂ ਨੂੰ ਪਹਿਲ ਦਿੱਤੀ ਜਾਂਦੀ ਹੈ। ਅਸੀਂ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦੀ  ਹਾਂ। ਇਸ ਉਪਰਾਂਤ ਡਿਪਟੀ ਸਪੀਕਰ ਰੋੜੀ ਨੇ ਕਿਹਾ, "ਇਹ ਤਾਂ ਸਿਰਫ਼ ਸ਼ੁਰੂਆਤ ਹੈ। ਅਸੀਂ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹਾਂ। 

ਹਰੇਕ ਵਾਅਦੇ ਨੂੰ ਪੂਰਾ ਕਰਨਾ ਸਾਡੀ ਜ਼ਿੰਮੇਵਾਰੀ ਹੈ ਅਤੇ ਪੰਜਾਬ ਅਤੇ ਹਲਕੇ ਦੀ ਤਰੱਕੀ ਲਈ, ਲਈ ਮੈਂ ਸਦਾ ਉਪਲਬੱਧ ਹਾਂ।"

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD