Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ

ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜਨ ਦਾ ਸੱਦਾ

Sonia Mann, Batala, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਨੌਸ਼ਹਿਰਾ ਮੱਝਾ ਸਿੰਘ (ਬਟਾਲਾ) , 03 Jun 2025

Last updated on: Jun 03, 2025, 15:24 IST

ਪੰਜਾਬ ਸਰਕਾਰ ਵਲੋਂ ਵਿੱਢੀ ‘‘ਨਸ਼ਾ ਮੁਕਤੀ ਯਾਤਰਾ’ ਤਹਿਤ ਸੋਨੀਆ ਮਾਨ, ਜਿਨਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਨਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ। ‘ਨਸ਼ਾ ਮੁਕਤੀ ਯਾਤਰਾ’ ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਨੋਸ਼ਹਿਰਾ ਮੱਝਾ ਸਿੰਘ ਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸੋਨੀਆ ਮਾਨ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ। 

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ ਜ਼ਿਲਾ ਕੁਆਰਡੀਨੇਟਰ ਵੀ ਮੋਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀ ਸਖ਼ਤੀ ਕਰਕੇ ਨਸ਼ਾ ਤਸਕਰ ਜਾਂ ਤਾਂ ਪੰਜਾਬ ਛੱਡ ਕੇ ਭੱਜ ਗਏ ਹਨ ਜਾਂ ਫਿਰ ਸਲਾਖਾਂ ਦੇ ਪਿਛੇ ਹਨ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ ਤੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਪਿੰਡ ਵਾਸੀਆਂ ਨਾਲ ਮੁਖ਼ਾਤਬ ਹੁੰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ੇ ਨੂੰ ਜੜੋਂ ਖਤਮ ਕਰਨ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਲਗਤਾਰ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਆਪਣੇ ਪਿੰਡ, ਹਲਕੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਖੁਦ ਅੱਗੇ ਆਉਣਾ ਪਵੇਗਾ ਤਾਂ ਹੀ ਇਸ ਸਮਾਜਿਕ ਬੁਰਾਈ ਨਸ਼ੇ ਨੂੰ ਖਤਮ ਕੀਤਾ ਜਾ ਸਕਦਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਰਕਾਂ ਵਿਰਪੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਜਾਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਕੇ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ ਉਨਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਦਿੱਤੀ ਜਾ ਸਕਦੀ ਹੈ ਤੇ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਮਾਸਟਰ ਤਿਲਕ ਰਾਜ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ ਰਾਜੂ ਰੰਧਾਵਾ , ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾ, ਹਨੀ ਚੌਹਾਨ, ਅਮਿਤ ਸੋਢੀ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਵਾਸੂਦੇਵ ਸ਼ਰਮਾ, ਭੁਪਿੰਦਰ ਸਿੰਘ, ਜਗਜੀਤ ਸਿੰਘ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Sonia Mann , Batala , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD