Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਾ ਮੁਕਤੀ ਯਾਤਰਾ ਨੂੰ ਆਮ ਲੋਕਾਂ ਦੇ ਸਮਰਥਨ ਨੇ ਸਫਲ ਬਣਾਇਆ: ਡਾ. ਚਰਨਜੀਤ ਸਿੰਘ

ਲੋਕ ਲਹਿਰ ਸਦਕਾ ਜਲਦ ਹੋਵੇਗਾ ਨਸ਼ਿਆਂ ਦਾ ਸਫਾਇਆ - ਵਿਧਾਇਕ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 03 Jun 2025

Last updated on: Jun 03, 2025, 15:27 IST

ਨਸ਼ਾ ਮੁਕਤੀ ਯਾਤਰਾ ਨੂੰ ਆਮ ਲੋਕਾਂ ਦੇ ਪੂਰਨ ਸਮਰਥਨ ਨੇ ਸਫਲ ਬਣਾ ਦਿੱਤਾ ਹੈ ਅਤੇ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਾ ਦੀ ਸਪਲਾਈ ਚੇਨ ਨੂੰ ਵੀ ਤੋੜ ਦਿੱਤਾ ਗਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਅੱਜ ਪਿੰਡ ਬਸੀ ਗੁੱਜਰਾਂ (ਧੋਲਰਾਂ), ਕੀੜੀ ਅਫਗਾਨਾ (ਰੁਕਾਲੀ ਮਾਨਗੜ੍ਹ), ਹਾਫ਼ਿਜ਼ਾਬਾਦ (ਬਲਰਾਮਪੁਰ), ਕੋਟਲਾ ਸੁਰਮੁਖ ਸਿੰਘ (ਕਾਹਨਪੁਰ) ਅਤੇ ਟੱਪਰੀਆਂ ਅਮਰ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਰਦਿਆਂ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਬਣ ਗਈ ਹੈ ਜਿਸ ਵਿੱਚ ਪਿੰਡਾਂ ਸ਼ਹਿਰਾਂ ਦੇ ਲੋਕ ਜਿਸ ਵਿੱਚ ਖ਼ਾਸ ਤੌਰ ਔਰਤਾਂ ਵਲੋਂ ਪੂਰਨ ਸਮਰਥਨ ਮਿਲ ਰਿਹਾ ਹੈ ਅਤੇ ਜਲਦ ਲੋਕ ਲਹਿਰ ਸਦਕਾ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਵੀ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। ਉ

ਨ੍ਹਾਂ ਕਿਹਾ ਕਿ ਨਸ਼ਾ ਜੋ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਨੂੰ ਲਗਾਤਾਰ ਤਬਾਹ ਕਰ ਰਿਹਾ ਸੀ ਅਤੇ ਲੋਕਾਂ ਦੇ ਘਰ ਬਰਬਾਦ ਕਰ ਰਿਹਾ ਸੀ ਅਤੇ ਜਿਸ ਨਾਮ ਸਿੱਧੇ ਤੌਰ ਉੱਤੇ ਆਮ ਪਰਿਵਾਰਾਂ ਦੀਆਂ ਔਰਤਾਂ ਵੀ ਪ੍ਰਭਾਵਿਤ ਹੋ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾ ਸਦਕਾ ਅੱਜ ਕਾਫ਼ੀ ਹੱਦ ਤੱਕ ਇਸ ਬੁਰਾਈ ਤੋਂ ਰਾਹਤ ਮਿਲੀ ਹੈ ਅਤੇ ਪਰ ਅਜੇ ਵੀ ਸਾਨੂੰ ਗੰਭੀਰਤਾ ਨਾਲ ਨਸ਼ਿਆਂ ਵਿਰੁੱਧ ਇਕ ਮੱਤ ਹੋ ਕਿ ਚੱਲਣ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ ਪਿੰਡਾਂ ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ ਨਸ਼ਾ ਮੁਕਤੀ ਯਾਤਰਾ ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਡਾ. ਚਰਨਜੀਤ ਸਿੰਘ ਨੇ ਇਸ ਮੌਕੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਜੋਗ ਦੇਣ ਦਾ ਪ੍ਰਣ ਦਿਵਾਇਆ। 

ਉਨ੍ਹਾਂ ਦੱਸਿਆ ਕਿ ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰ ਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਹਲਕਾ ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀ, ਪਾਰਟੀ ਵਰਕਰ, ਪਿੰਡ ਵਾਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD