Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰਜੀਤ ਵਾਲੀਆ ਅਤੇ ਗੁਲਨੀਤ ਸਿੰਘ ਖੁਰਾਣਾ ਨੇ ਸਿਵਲ ਹਸਪਤਾਲ ਰੂਪਨਗਰ ਤੇ ਨਸ਼ਾ ਛੁਡਾਊ ਕੇਂਦਰ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਦਾਖਲ ਮਰੀਜਾਂ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

Varjeet Walia, DC Ropar, Deputy Commissioner Ropar, Rupnagar, Ropar, Gulneet Singh Khurana

Web Admin

Web Admin

5 Dariya News

ਰੂਪਨਗਰ , 03 Jun 2025

Last updated on: Jun 03, 2025, 17:18 IST

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਅਤੇ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਿਵਲ ਹਸਪਤਾਲ ਰੂਪਨਗਰ ਅਤੇ ਨਸ਼ਾ ਛੁਡਾਊ ਕੇਂਦਰ ਰੂਪਨਗਰ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ ਸਿਵਲ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਐਂਮਰਜੈਂਸੀ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਦਾਖਲ ਮਰੀਜ਼ਾ ਨਾਲ ਗੱਲਬਾਤ ਦੌਰਾਨ ਮਿਲ ਰਹੀਆਂ ਸਿਹਤ ਸਹੂਲਤਾਂ ਸਬੰਧੀ ਜਾਇਜ਼ਾ ਲਿਆ। 

ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਕੇਂਦਰ ਦੇ ਡਾਕਟਰਾਂ ਅਤੇ ਸਟਾਫ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਸਿਵਲ ਹਸਪਤਾਲ ਵਿਖੇ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਤਸੱਲੀ ਪ੍ਰਗਟ ਕਰਦੇ ਹੋਏ ਸਟਾਫ਼ ਨੂੰ ਕਿਹਾ ਕਿ ਹਸਪਤਾਲ ਆਉਣ ਵਾਲੇ ਮਰੀਜ਼ਾ ਨਾਲ ਨਿਮਰਤਾ ਨਾਲ ਪੇਸ਼ ਆਇਆ ਜਾਵੇ। 

ਮਰੀਜ਼ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਵਿੱਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਇਸ ਉਪਰੰਤ ਉਨ੍ਹਾਂ ਹਸਪਤਾਲ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਦਾ ਵੀ ਦੌਰਾ ਕੀਤਾ। ਉਨ੍ਹਾਂ ਨਸ਼ਾ ਛੂਡਾਉ ਕੇਂਦਰ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ ਤੇ ਰਿਕਾਰਡ ਚੈੱਕ ਕੀਤਾ।

ਉਨ੍ਹਾਂ ਨਸ਼ਾ ਛੂਡਾਉ ਕੇਂਦਰ ’ਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਮਲੇ ਨੂੰ ਪੂਰੀ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਲਈ ਆਖਿਆ। ਉਨ੍ਹਾਂ ਸਿਹਤ ਅਮਲੇ ਨੂੰ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਯਤਨ ਕਰਨ ਉੱਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜ਼ਰੂਰਤ ਹੋਣ ’ਤੇ ਉਨ੍ਹਾਂ ਦੇ ਧਿਆਨ ’ਚ ਲਿਆਂਦੀ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੇ ਯਤਨ ਕੀਤੇ ਜਾਣਗੇ। ਐਸ.ਐਸ.ਪੀ. ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੇ ਡਿਮਾਂਡ ਖਤਮ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੇ ਉਪਰਾਲੇ ਕੀਤੇ ਜਾ ਰਹੇ ਹਨ।

ਐਸਐਸਪੀ ਨੇ ਇਹ ਵੀ ਕਿਹਾ ਕਿ ਕਿਹਾ ਕਿ ਨਸ਼ੇ ਦਾ ਕਾਲਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਤਾਂ ਜੋ ਨਸ਼ਿਆਂ ਦੇ ਉੱਤੇ ਕਾਬੂ ਪਾ ਕੇ ਤੇ ਆਉਣ ਵਾਲੀ ਪੀੜੀ ਨੂੰ ਇਸ ਦਲਦਲ ਤੋਂ ਬਚਾਇਆ ਜਾ ਸਕੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਜਸਜੀਤ ਸਿੰਘ, ਐਸਡੀਐਮ ਸੰਜੀਵ ਕੁਮਾਰ, ਡੀਐਸਪੀ ਰਾਜਪਾਲ ਸਿੰਘ ਗਿੱਲ, ਸਿਵਲ ਸਰਜਨ ਡਾ. ਸਵਪਨਜੀਤ ਕੌਰ, ਐੱਸਐੱਚਓ ਪਵਨ ਚੌਧਰੀ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

 

Tags: Varjeet Walia , DC Ropar , Deputy Commissioner Ropar , Rupnagar , Ropar , Gulneet Singh Khurana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD