Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਗ੍ਰਿਫ਼ਤਾਰ ਦੋਸ਼ੀ ਗਗਨਦੀਪ ਪਾਕਿਸਤਾਨ-ਅਧਾਰਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੇ ਸੰਪਰਕ ਵਿੱਚ ਸੀ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 03 Jun 2025

Last updated on: Jun 04, 2025, 12:34 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। 

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ 'ਆਪ੍ਰੇਸ਼ਨ ਸਿੰਦੂਰ' ਦੌਰਾਨ ਫੌਜ ਦੀ ਤਾਇਨਾਤੀ, ਰਣਨੀਤਕ ਸਥਾਨਾਂ ਅਤੇ ਫੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਲਜ਼ਮ ਗਗਨਦੀਪ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ ਜੋ ਉਸ ਨੇ ਪੀਆਈਓਜ਼ ਨਾਲ ਸਾਂਝੀ ਕੀਤੀ ਸੀ। 

ਇਸ ਦੇ ਨਾਲ ਹੀ 20 ਤੋਂ ਵੱਧ ਆਈਐਸਆਈ ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਾਰਤੀ ਚੈਨਲਾਂ ਰਾਹੀਂ ਪੀਆਈਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ। ਡੀਜੀਪੀ ਨੇ ਕਿਹਾ ਕਿ ਹੋਰ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ।

ਇਸ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਸੀਆਈ ਪੰਜਾਬ ਤੋਂ ਮਿਲੀ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਐਸਪੀ ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਡੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਂ ਦੋਸ਼ੀ ਗਗਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਡਿਵਾਈਸ ਜ਼ਬਤ ਕਰ ਲਏ।

ਐਸਐਸਪੀ ਨੇ ਕਿਹਾ, "ਪੁੱਛਗਿੱਛ ਦੌਰਾਨ, ਦੋਸ਼ੀ ਨੇ ਦੱਸਿਆ ਕਿ ਉਸ ਨੂੰ ਆਈਐਸਆਈ ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮ੍ਰਿਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿੱਚ ਫੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ। ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ।" ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 137, ਮਿਤੀ 3 ਜੂਨ, 2025 ਨੂੰ ਥਾਣਾ ਸਿਟੀ ਤਰਨਤਾਰਨ ਵਿਖੇ ਆਫਿਸ਼ੀਅਲ ਸੀਕਰੇਟਸ ਐਕਟ ਦੀ ਧਾਰਾ 3, 4, 5 ਅਤੇ 21 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਤਹਿਤ ਦਰਜ ਕੀਤੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD