Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਾ. ਚਰਨਜੀਤ ਸਿੰਘ ਤੇ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਕੀਤਾ ਲਗਭਗ 40 ਕਰੋੜ ਦੇ ਸੀਵਰੇਜ ਵਿਕਾਸ ਕਾਰਜਾਂ ਦਾ ਉਦਘਾਟਨ

ਹਲਕਾ ਸ੍ਰੀ ਚਮਕੌਰ ਸਾਹਿਬ 'ਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ - ਡਾ. ਚਰਨਜੀਤ ਸਿੰਘ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Dr Sunny Singh Ahluwalia

Web Admin

Web Admin

5 Dariya News

ਮੋਰਿੰਡਾ , 03 Jun 2025

Last updated on: Jun 04, 2025, 12:54 IST

ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਅੱਜ ਮੋਰਿੰਡਾ ਵਿਖੇ ਲਗਭਗ 39.36 ਕਰੋੜ ਰੁਪਏ ਦੇ ਸੀਵਰੇਜ ਵਿਕਾਸ ਕਾਰਜਾਂ ਦੇ ਪ੍ਰੋਜੈਕਟ (ਐਕਸਟੈਂਸ਼ਨ ਐਂਡ ਆਗਮੈਂਟੇਸ਼ਨ ਸੀਵਰ ਸਕੀਮ) ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ. ਭਗਵੰਤ ਮਾਨ ਸਰਕਾਰ ਵੇਲੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਮੋਰਿੰਡਾ ਦਾ ਸੀਵਰੇਜ ਦਾ ਕੰਮ ਪਿਛਲੇ ਕਰੀਬ 40 ਸਾਲਾਂ ਤੋਂ ਲਟਕ ਰਿਹਾ ਸੀ ਪਰੰਤੂ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਇਹ ਕੰਮ ਮੁਕੰਮਲ ਹੋਇਆ ਹੈ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 2600 ਮੀਟਰ ਮੇਨ ਸੀਵਰ 28672 ਮੀਟਰ ਲੇਟਰਲ ਸੀਵਰ ਅਤੇ 3000 ਘਰਾਂ ਦੇ ਸੀਵਰ ਕਨੈਕਸ਼ਨ ਦੇਣ ਦੀ ਵਿਵਸਥਾ ਮੁਕੰਮਲ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਰੇਲਵੇ ਕਰੋਸਿੰਗ ਕਰਨੀ ਪਈ ਹੈ ਤੇ ਇਸ ਪ੍ਰੋਜੈਕਟ ਅਧੀਨ ਕੁਝ ਪੁਰਾਣੇ ਸ਼ਹਿਰੀ ਹਿੱਸੇ ਤੋਂ ਇਲਾਵਾ ਸੁਰਜੀਤ ਨਗਰ, ਨਿਊ ਸੁਰਜੀਤ ਨਗਰ, ਸੁੰਦਰ ਨਗਰ, ਟਾਵਰ ਕਲੋਨੀ, ਰੈਸਟ ਹਾਊਸ ਏਰੀਆ ਅਤੇ ਸਿਵਲ ਹਸਪਤਾਲ ਏਰੀਆ ਆਦਿ ਨੂੰ ਕਵਰ ਕੀਤਾ ਗਿਆ ਹੈ। ਇਸ ਮੌਕੇ 'ਤੇ ਉਨ੍ਹਾਂ ਸ. ਭਗਵੰਤ ਮਾਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੋਰਿੰਡਾ ਸ਼ਹਿਰ ਦੇ ਕਰੋੜਾਂ ਰੁਪਏ ਦੇ ਕੀਤੇ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। 

ਇਸ ਤੋਂ ਇਲਾਵਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਵੀ ਸਾਂਝੀਆਂ ਕੀਤੀਆਂ, ਜਦਕਿ ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਵੀ ਕਿਸੇ ਤੋਂ ਛੁਪੀ ਨਹੀਂ। ਉਨ੍ਹਾਂ ਨੇ ਦੱਸਿਆ ਕਿ ਹਲਕਾ ਸ਼੍ਰੀ ਚਮਕੌਰ ਸਾਹਿਬ ਨੂੰ ਜਲਦੀ ਹੀ ਨਸ਼ਾ ਮੁਕਤ ਹਲਕਾ ਬਣਾਇਆ ਜਾ ਰਿਹਾ ਹੈ। 

ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਨੇ ਇਸ ਮੌਕੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਪਹਿਲਾਂ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਤੱਕ ਉਨ੍ਹਾਂ ਦੀ ਮੁੱਢਲੀ ਜ਼ਰੂਰਤ ਸੀਵਰੇਜ ਅਤੇ ਪਾਣੀ ਦੀ ਸੁਵਿਧਾ ਉਪਲਬਧ ਨਹੀਂ ਕਰਵਾਈ ਜਾ ਸਕੀ, ਪ੍ਰੰਤੂ ਸਾਡੀ ਸਰਕਾਰ ਹੋਰਨਾਂ ਵਿਕਾਸ ਕਾਰਜਾਂ ਦੇ ਨਾਲ-ਨਾਲ ਪੀਣ ਵਾਲਾ ਸ਼ੁੱਧ ਪਾਣੀ ਅਤੇ ਸੀਵਰੇਜ ਦੀ ਮੁਕੰਮਲ ਵਿਵਸਥਾ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਹੱਦ ਤੱਕ ਕਾਫੀ ਸਫਲ ਹੋਈ ਹੈ। 

ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਇਸੇ ਤਹਿਤ ਮੋਰਿੰਡਾ ਵਿਖੇ ਵੀ ਵੱਡੇ ਪੱਧਰ ਤੇ ਪੀਣ ਵਾਲੇ ਸ਼ੁੱਧ ਪਾਣੀ ਅਤੇ ਸੀਵਰੇਜ ਦੀ ਵਿਵਸਥਾ ਲਈ ਕਰੀਬ 40 ਕਰੋੜ ਰੁਪਏ ਦਾ ਪ੍ਰੋਜੈਕਟ ਮੁਕੰਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਭ ਲਈ ਲੋਕਾਂ ਦਾ ਸਹਿਯੋਗ ਵੀ ਸਹਾਇਕ ਰਿਹਾ ਹੈ। ਇਸ ਮੌਕੇ 'ਤੇ ਐਸਡੀਐਮ ਮੋਰਿੰਡਾ ਸ. ਸੁਖਪਾਲ ਸਿੰਘ ਨੇ ਜਿੱਥੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ।

ਉੱਥੇ ਹੀ ਉਹਨਾਂ ਦੱਸਿਆ ਕਿ ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਵਿਸ਼ੇਸ਼ ਕਰਕੇ ਮੋਰਿੰਡਾ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇ ਕੇ ਹਲਕਾ ਸ੍ਰੀ ਚਮਕੌਰ ਸਾਹਿਬ ਨੂੰ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਮੋਹਰੀ ਹਲਕਾ ਬਣਾਉਣ ਵਿੱਚ ਸਹਿਯੋਗ ਦੇਣ। 

ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਐਕਸੀਅਨ ਸੀਵਰੇਜ ਬੋਰਡ ਗੁਰਸ਼ਰਨਜੀਤ ਸਿੰਘ, ਐਸਡੀਓ ਦੀਪਕ ਕੁਮਾਰ, ਡੀਐਸਪੀ ਜਤਿੰਦਰ ਪਾਲ ਸਿੰਘ, ਆਪ ਆਗੂ ਬੀਰਦਵਿੰਦਰ ਸਿੰਘ ਬੱਲਾਂ, ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ, ਏਐਮਈ ਇੰਦਰ ਮੋਹਨ ਸਿੰਘ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨਪੀ ਰਾਣਾ, ਮਾਰਕੀਟ ਕਮੇਟੀ ਸ਼੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਐੱਸਸੀ ਸੈੱਲ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਟੋਨੀ, ਜੇਈ ਸੀਵਰੇਜ ਬੋਰਡ ਪ੍ਰਦੀਪ ਕੁਮਾਰ, ਡਾਕਟਰ ਗੁਰਪ੍ਰੀਤ ਸਿੰਘ ਮਾਵੀ, ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਪੀਏ ਸ੍ਰੀ ਚੰਦ ਹਰਮੀਤ ਸਿੰਘ ਸਲ੍ਹ, ਕੁਲਬੀਰ ਸਿੰਘ ਸੋਨੂ ਰਤਨਗੜ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਹਰਨੇਕ ਸਿੰਘ ਸੋਹਨ ਪਾਲ, ਹਰਪ੍ਰੀਤ ਸਿੰਘ ਭੰਡਾਰੀ ਘੜੂੰਆਂ, ਕੇਸਰ ਸਿੰਘ ਸਮਾਣਾ, ਸਰਪੰਚ ਗੁਰਮੀਤ ਸਿੰਘ ਮੜੌਲੀ, ਪ੍ਰਿੰਸੀਪਲ ਲਾਭ ਸਿੰਘ, ਕੁਲਦੀਪ ਸਿੰਘ ਖੇੜੀ, ਹੈਪੀ ਸੂਦ, ਕੇਵਲ ਜੋਸ਼ੀ, ਸਵਰਨ ਸਿੰਘ ਬਿੱਟੂ, ਵਿੱਕੀ ਸ਼ਰਮਾ, ਜਗਤਾਰ ਸਿੰਘ ਸਹੇੜੀ, ਨਿਰਮਲ ਪ੍ਰੀਤ ਸਿੰਘ ਮਿਹਰਬਾਨ, ਸਰਪੰਚ ਹਰਿੰਦਰ ਸਿੰਘ ਜਟਾਣਾ, ਬਿੱਲੂ ਕਲਾਰਾਂ, ਕੇਵਲ ਜੋਸ਼ੀ, ਜਗਮੋਹਣ ਸਿੰਘ, ਅੰਮ੍ਰਿਤਪਾਲ ਕੌਰ ਨਾਗਰਾ, ਮਨਜੀਤ ਕੌਰ ਅਤੇ ਪਿੰਡਾਂ ਦੇ ਪੰਚ ਸਰਪੰਚ ਆਪ ਵਲੰਟੀਅਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD