Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਭਿਜੀਤ ਕਪਲਿਸ਼ ਵਲੋਂ ਡੇਂਗੂ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

Abhijit Kaplish, DC Sri Mukatsar Sahib, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Jun 2025

Last updated on: Jun 04, 2025, 12:56 IST

ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦਫਤਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿਚ  ਐਸ.ਡੀ.ਐਮ. ਸ਼੍ਰੀ ਮੁਕਤਸਰ ਸਾਹਿਬ, ਮਲੋਟ, ਸੀਨੀਅਰ ਮੈਡੀਕਲ ਅਫਸਰਾਂ, ਸਮੂਹ ਕਾਰਜ ਸਾਧਕ ਅਫਸਰ ਨਗਰ ਕੌਂਸਲ  ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।

ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਅਭਿਜੀਤ ਕਪਲਿਸ਼ ਆਈ.ਏ.ਐਸ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਬਰਸਾਤਾਂ ਕਾਰਨ ਨੀਵੀਆਂ ਥਾਂਵਾਂ ਜਾਂ ਕਬਾੜ ਆਦਿ ਵਿਚ ਪਾਣੀ ਜਮ੍ਹਾ ਹੋ ਜਾਂਦਾ ਹੈ ਜਿਸ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਪੈਦਾ ਹੋਣ ਦਾ ਅਤੇ ਡੇਂਗੂ ਫੈਲਣ ਦਾ ਖਤਰਾ ਬਣ ਜਾਂਦਾ ਹੈ ।ਇਸ ਲਈ ਸਾਨੂੰ ਇਕੱਠੇ ਹੋ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦੀ ਜਰੂਰਤ ਹੈ ਤਾਂ ਜੋ ਜਿਲ੍ਹੇ ਦੇ ਲੋਕਾਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰਾਂ ਵਿਚ ਦੋਵੇਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਗਤੀਵਿਧੀਆਂ ਕਰਨਗੀਆਂ ਅਤੇ ਮੌਕੇ ਤੇ ਜੇਕਰ ਕਿਤੇ ਵੀ ਡੇਂਗੂ ਦਾ ਲਾਰਵਾ ਪਾਇਆ ਜਾਂਦਾ ਹੈ ਤਾਂ ਉਸਨੂੰ ਮੌਕੇ ਤੇ ਨਸ਼ਟ ਕੀਤਾ ਜਾਵੇ ਅਤੇ ਮੋਕੇ ਤੇ ਹੀ ਨਗਰ ਕੌਂਸਲ ਦੇ ਕਰਮਚਾਰੀਆਂ ਵਲੋ ਉਸ ਥਾਂ ਦੇ ਮਾਲਕ/ਇੰਚ ਦਾ ਚਲਾਨ ਕੱਟਿਆ ਜਾਵੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿਚ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਖਾਸ ਤੌਰ ਤੇ ਹਾਈ ਰਿਸਕ ਏਰੀਏ ਵਿਚ ਫੋਗਿੰਗ ਕਰਵਾਈ ਜਾਵੇ।

ਇਸ ਮੌਕੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਕਿਹਾ ਕਿ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਵਿੱਚ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਲੋੜੀਦੀਆਂ ਦਵਾਈਆਂ ਅਤੇ ਹੋਰ ਸਾਜੋ ਸਮਾਨ ਦਾ ਪ੍ਰਬੰਧ ਕੀਤਾ ਗਿਆ ਹੈ। ਸ਼ਹਿਰੀ ਖੇਤਰਾਂ ਵਿਚ ਬ੍ਰੀਡਿੰਗ ਚੈਕਰਾਂ ਦੇ ਸਹਿਯੋਗ ਨਾਲ ਵੱਖ ਵੱਖ ਏਰੀਏ ਵਿਚ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾ ਕਿਹਾ ਕਿ ਡੇਂਗੂ ਅਤੇ ਮਲੇਰੀਏ ਦਾ ਟੈਸਟ ਅਤੇ ਇਲਾਜ ਸਾਰੇ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ।

 

Tags: Abhijit Kaplish , DC Sri Mukatsar Sahib , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD