Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫਿਰੋਜ਼ਪੁਰ , 03 Jun 2025

Last updated on: Jun 04, 2025, 13:28 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਿਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ  ਦਾ ਸੁਪਨਾ ਪੂਰਾ ਹੋ ਰਿਹਾ ਹੈ। ਜਿਸ ਵਿੱਚ ਪਿੰਡ ਦੀਆਂ ਪੰਚਾਇਤਾਂ, ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ। 

ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਸਦਰਦੀਨ, ਹੁਸੈਨਸ਼ਾਹ ਵਾਲਾ, ਪੀਰ ਖਾਂ ਸ਼ੇਖ, ਬੈਲਰ, ਮੂਸੇ ਵਾਲਾ ਤੇ ਰੁਕਣ ਸ਼ਾਹ ਵਾਲਾ ਵਿਖੇ ਵਿਧਾਇਕ  ਰਜਨੀਸ਼ ਕੁਮਾਰ ਦਹੀਯਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਲੋਕ ਪ੍ਰਸ਼ਾਸਨ, ਪੁਲਿਸ ਦਾ ਸਾਥ ਵੀ ਦੇ ਰਹੇ ਹਨ।  

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਵਿਚ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਲੋਕਾਂ ਦੀ ਭਾਗੀਦਾਰੀ ਨਾਲ ਹੀ ਜਿੱਤ ਯਕੀਨੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕਦਾ ਹੈ ਅਤੇ ਪੰਜਾਬ ਛੇਤੀ ਹੀ ਨਸ਼ਾ ਮੁਕਤ ਹੋ ਕੇ ਮੁੜ ਰੰਗਲਾ ਪੰਜਾਬ ਬਣੇਗਾ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਇਕ ਨਿਵੇਕਲੀ ਪਹਿਲਕਦਮੀ ਹੈ, ਜਿਸ ਨਾਲ ਨਸ਼ਾ ਅਤੇ ਨਸ਼ਾ ਤਸਕਰਾਂ ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨਾਲ ਲੋਕਾਂ ਦਾ ਸਿੱਧਾ ਰਾਬਤਾ ਕਾਇਮ ਹੋ ਸਕਿਆ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ।

ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ ਹਰਮਨ ਸਿੱਧੂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ / ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਗਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD