Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ’ਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 04 Jun 2025

Last updated on: Jun 04, 2025, 15:22 IST

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਵਿਚ ਲੱਗਭਗ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸਥਾਨਕ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸੜਕ ਵਾਰਡ ਨੰਬਰ 1, 2 ਅਤੇ 49 ਦੇ ਨਾਲ ਲੱਗਦੀ ਹੈ, ਜਿਸ ਕਾਰਨ ਇਨ੍ਹਾਂ ਤਿੰਨਾਂ ਵਾਰਡਾਂ ਦੇ ਵਸਨੀਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਮਿਲੇਗੀ।

ਵਿਧਾਇਕ ਜਿੰਪਾ ਨੇ ਦੱਸਿਆ ਕਿ ਇਹ ਸੜਕ ਦੁਸਹਿਰਾ ਗਰਾਊਂਂਡ ਦੇ ਨੇੜੇ ਬਣੇ ਕਾਜ਼ਵੇਅ ਤੋਂ ਸ਼ੁਰੂ ਹੋਵੇਗੀ ਅਤੇ ਭਰਵਾਈ ਰੋਡ ਨਾਲ ਜੁੜੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਦੀ ਆਵਾਜਾਈ ਸੁਚਾਰੂ ਹੋਵੇਗੀ ਅਤੇ ਆਵਾਜਾਈ ਵਿਵਸਥਾ ਵੀ ਸੁਚਾਰੂ ਢੰਗ ਨਾਲ ਚੱਲੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸੜਕ ਦੇ ਨਿਰਮਾਣ ਦਾ ਕੰਮ ਪਹਿਲ ਦੇ ਆਧਾਰ 'ਤੇ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। ਸਰਕਾਰ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਖੇਤਰ ਵਿਚ ਵਿਕਾਸ ਦੀ ਗਤੀ ਬਣਾਈ ਰੱਖੀ ਜਾਵੇਗੀ ਅਤੇ ਜਨਤਾ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਰਜਨੀ ਡਡਵਾਲ, ਸਤਪਾਲ, ਬਲਵਿੰਦਰ ਰਾਣਾ, ਖੁਸ਼ੀ ਰਾਮ ਧੀਮਾਨ, ਜੋਗਿੰਦਰ ਰਾਜਾ, ਬਲਵਿੰਦਰ ਬੱਗਾ ਸਮੇਤ ਹੋਰ ਵੀ ਕਈ ਪਤਵੰਤੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD