Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸੰਗਰੂਰ ਚ 1.83 ਕਰੋੜ ਰੁਪਏ ਦੀ ਲਾਗਤ ਨਾਲ 1052 ਏਕੜ ਲਈ ਨਹਿਰੀ ਪਾਣੀ ਦੀ ਪਾਈਪਲਾਈਨ ਦੀ ਸ਼ੁਰੂਆਤ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 04 Jun 2025

Last updated on: Jun 04, 2025, 15:33 IST

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ‘ਆਪ’ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਲਗਾਤਾਰ ਕਾਰਜ ਜਾਰੀ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡ ਗਹਿਲਾ ਅਤੇ ਘੁਮੰਡ ਸਿੰਘ ਵਾਲਾ ਦੇ 1052 ਏਕੜ ਰਕਬੇ ਦੀ ਸਿੰਜਾਈ ਲਈ ਲਗਭਗ 01.83 ਕਰੋੜ ਦੀ ਲਾਗਤ ਨਾਲ ਪਾਈਪਲਾਈਨ ਪਾਉਣ ਦੇ ਕੰਮ ਸ਼ੁਰੂਆਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਰਵਾਈ। 

ਇਸ ਮੌਕੇ ਪਹਿਲੀ ਵਾਰ ਆਪਣੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਵੇਖ ਕਿਸਾਨਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਵੱਡੀ ਖੁਸ਼ੀ ਜ਼ਾਹਿਰ ਕੀਤੀ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੰਗਰੂਰ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਸਾਰੇ ਕੰਮ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ ਤੇ ਵਿਕਾਸ ਕਾਰਜਾਂ ਦੀ ਗੁਣਵੰਤਾ ਬਾਬਤ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਰਿਹਾ। 

ਉਹਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਹਲਕੇ ਵਿੱਚ ਜਿਹੜੇ ਵੀ ਵਿਕਾਸ ਕਾਰਜ ਹੋ ਰਹੇ ਹਨ, ਉਹਨਾਂ ਉੱਤੇ ਖੁਦ ਨਜ਼ਰ ਰੱਖਣ, ਜੇਕਰ ਕਿਤੇ ਕੋਈ ਢਿੱਲ-ਮੱਠ ਸਾਹਮਣੇ ਆਉਂਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਸ਼੍ਰੀਮਤੀ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਨਹਿਰੀ ਪਾਣੀ ਹਰ ਕਿਸਾਨ ਦੇ ਖੇਤ ਤਕ ਪੁਜਦਾ ਕੀਤਾ ਜਾਵੇ। 

ਇਸ ਸਦਕਾ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਕਿਸਾਨਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਧਰਤੀ ਹੇਠਲੇ ਪਾਣੀ ਦੇ ਮੁਕਾਬਲੇ ਨਹਿਰੀ ਪਾਣੀ ਵਿੱਚ ਜ਼ਮੀਨ ਲਈ ਲੋੜੀਂਦੇ ਖੁਰਾਕੀ ਤੱਤ ਜ਼ਿਆਦਾ ਹੁੰਦੇ ਹਨ।

ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੇ ਵੱਡੀ ਗਿਣਤੀ ਪਿੰਡਾਂ ਵਿੱਚ ਨਹਿਰੀ ਪਾਣੀ ਦੀਆਂ ਪਾਈਪ ਲਾਈਨਾਂ ਪਾਉਣ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ, ਜਿਸ ਨਾਲ ਹਲਕਾ ਸੰਗਰੂਰ ਦੇ ਵੱਡੇ ਖੇਤਰ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਧਰਤੀ ਹੇਠਲੇ ਪਾਣੀ ਉੱਤੇ ਨਿਰਭਰਤਾ ਘਟੇਗੀ। ਧਰਤੀ ਹੇਠਲਾ ਪਾਣੀ ਬਚਾਉਣ ਦੇ ਮੱਦੇਨਜ਼ਰ ਹੀ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ।

ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਝਨੇੜੀ, ਜਤਿੰਦਰ ਸਿੰਘ ਬਾਜਵਾ, ਲਖਵਿੰਦਰ ਸਿੰਘ ਫੱਗੂਵਾਲਾ, ਗੁਰਵਿੰਦਰ ਸਿੰਘ ਚੱਠਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਇਲਾਕੇ ਦੇ ਪਤਵੰਤੇ ਅਤੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD