Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਵੱਖੋ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ

ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਦਿੜ੍ਹਬਾ , 04 Jun 2025

Last updated on: Jun 04, 2025, 16:41 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕੀਤੀ ਜਾ ਰਹੀ "ਨਸ਼ਾ ਮੁਕਤੀ ਯਾਤਰਾ" ਜ਼ਰੀਏ ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਤੇ ਰਟੌਲਾਂ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਤੇ ਸਮੂਹ ਹਾਜ਼ਰੀਨ ਨੂੰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਉੱਤੇ ਕੰਮ ਕਰਨ ਵਾਸਤੇ ਪ੍ਰੇਰਿਆ ਗਿਆ।

ਇਹਨਾਂ ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਓ.ਐੱਸ.ਡੀ. ਤਪਿੰਦਰ ਸੋਹੀ ਅਤੇ ਮਾਰਕਿਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗ, ਇਸ ਸਮਾਜਕ ਬੁਰਾਈ ਦੇ ਖਾਤਮੇ ਲਈ ਵਧ ਚੜ੍ਹ ਕੇ ਅੱਗੇ ਆ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹੈ। 

ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰ ਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਸਿਹਤ, ਪੁਲਿਸ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਨਸ਼ੇ ਨਾ ਕਰਨ ਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ।

ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ, ਵੱਖੋ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD