Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵੱਖ ਵੱਖ ਪਿੰਡਾਂ ਵਿੱਚ ਸਮਾਗਮਾਂ ਦਾ ਆਯੋਜਨ

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ-ਵਿਧਾਇਕ ਦਹੀਯਾ

Rajneesh Kumar Dahiya, Rajneesh Dahiya, Firozpur, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਫਿਰੋਜ਼ਪੁਰ , 04 Jun 2025

Last updated on: Jun 04, 2025, 16:52 IST

 

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਕਰਕੇ ਇਹ ਮੁਹਿੰਮ ਹੁਣ ਦਿਨ ਪ੍ਰਤੀ ਦਿਨ ਕਾਮਯਾਬ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵੱਲੋਂ  ਹਲਕੇ ਦੇ ਪਿੰਡ ਫਿਰੋਜ਼ਸ਼ਾਹ,  ਇੱਟਾਂ ਵਾਲੀ, ਕਰਮੂ ਵਾਲਾ, ਬੇਟੁ ਕਦੀਮ, ਬੋਦਲ ਤੇ ਚੱਕ ਖੂੰਦਰ ਵਿਖੇ ਕਰਵਾਏ ਗਏ ਵੱਖ ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਸਮੇਂ ਕੀਤਾ ਗਿਆ।

ਇਸ ਮੌਕੇ ਵਿਧਾਇਕ ਦਹੀਯਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ ਅਤੇ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮਦਦ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਵੀ ਛੁਡਵਾ ਰਹੀ, ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀਤ ਕਰ ਸਕਣ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਬਣਾਇਆ ਜਾ ਸਕੇ।

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਕਿਸੇ ਵੀ ਨਸ਼ਾ ਤਸਕਰ ਦਾ ਕੋਈ ਵੀ ਸਾਥ ਨਾ ਦੇਵੇ ਅਤੇ ਜੇਕਰ ਇਸ ਤਰ੍ਹਾਂ ਦਾ ਕੋਈ ਵੀ ਅਜਿਹਾ ਕੇਸ ਸਾਹਮਣੇ ਆਉਂਦਾ ਹੈ ਤਾਂ, ਉਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਜਾਵੇ। 

ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹੁੰ ਵੀ ਚੁਕਵਾਈ ਕਿ ਪਿੰਡ ਵਿਚ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਿਸੇ ਵੀ ਨਸ਼ਾ ਤਸਕਰ ਦਾ ਕਿਸੇ ਵੱਲੋ ਵੀ ਸਾਥ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਹਰਮਨ ਸਿੱਧੂ, ਪ੍ਰਸ਼ਾਸਨਿਕ ਅਧਿਕਾਰੀਆਂ, ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ / ਵਰਕਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਗਰਾਮ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਹਾਜ਼ਰ ਸਨ

 

Tags: Rajneesh Kumar Dahiya , Rajneesh Dahiya , Firozpur , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD