Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਮਿਸਾਲੀ ਕਿਰਤ ਸੁਧਾਰ ਨੂੰ ਪ੍ਰਵਾਨਗੀ

95 ਫੀਸਦੀ ਛੋਟੇ ਵਪਾਰੀਆਂ ਨੂੰ ਸ਼ਰਤਾਂ ਦੀ ਘੁੰਮਣਘੇਰੀ ਤੋਂ ਮਿਲੇਗੀ ਮੁਕਤੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 04 Jun 2025

Last updated on: Jun 04, 2025, 17:19 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰਗਤੀਸ਼ੀਲ ਸੋਧ ਮੁਤਾਬਕ 20 ਤੱਕ ਮੁਲਾਜ਼ਮਾਂ ਵਾਲੇ ਸਾਰੇ ਅਦਾਰਿਆਂ ਨੂੰ ਹੁਣ ਇਸ ਐਕਟ ਦੀਆਂ ਸਾਰੀਆਂ ਤਜਵੀਜ਼ਾਂ ਤੋਂ ਛੋਟ ਹੋਵੇਗੀ।ਇਸ ਕਦਮ ਨਾਲ ਪੰਜਾਬ ਭਰ ਦੇ ਲੱਖਾਂ ਦੁਕਾਨ ਮਾਲਕਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ। ਹਾਲਾਂਕਿ ਅਜਿਹੇ ਅਦਾਰਿਆਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਜਾਂ ਇਸ ਐਕਟ ਦੇ ਲਾਗੂ ਹੋਣ ਦੇ ਛੇ ਮਹੀਨਿਆਂ ਦੇ ਅੰਦਰ-ਅੰਦਰ ਕਿਰਤ ਵਿਭਾਗ ਕੋਲ ਸਬੰਧਤ ਜਾਣਕਾਰੀ ਜਮ੍ਹਾਂ ਕਰਵਾਉਣ ਦੀ ਲੋੜ ਹੋਵੇਗੀ।

ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵਾਧੇ ਲਈ ਇਕ ਤਿਮਾਹੀ ਵਿੱਚ ਓਵਰਟਾਇਮ ਦੀ ਪ੍ਰਵਾਨਗੀ ਦੇ ਘੰਟੇ 50 ਤੋਂ ਵਧਾ ਕੇ 144 ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।

ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਵੀ ਸੁਚਾਰੂ ਕਰ ਦਿੱਤਾ ਗਿਆ ਹੈ ਅਤੇ 20 ਜਾਂ ਵੱਧ ਮੁਲਾਜ਼ਮਾਂ ਵਾਲੇ ਅਦਾਰਿਆਂ ਨੂੰ ਹੁਣ ਅਰਜ਼ੀ ਜਮ੍ਹਾਂ ਕਰਵਾਉਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਰਜਿਸਟ੍ਰੇਸ਼ਨ ਲਈ ਮਨਜ਼ੂਰੀ ਖ਼ੁਦ-ਬ-ਖ਼ੁਦ ਮਿਲੀ ਹੋਈ ਮੰਨੀ ਜਾਵੇਗੀ। ਇਸ ਸੋਧ ਤਹਿਤ 20 ਮੁਲਾਜ਼ਮਾਂ ਤੱਕ ਵਾਲੇ ਅਦਾਰਿਆਂ ਨੂੰ ਸਿਰਫ਼ ਮੁੱਢਲੀ ਜਾਣਕਾਰੀ ਦੇਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਨੂੰ ਰਜਿਸਟਰ ਦੀ ਲੋੜ ਨਹੀਂ ਹੋਵੇਗੀ। 

ਇਸ ਦੇ ਨਾਲ-ਨਾਲ ਧਾਰਾ 21 ਤੇ 26 ਅਧੀਨ ਜੁਰਮਾਨਿਆਂ ਨੂੰ ਵੀ ਤਰਕਸੰਗਤ ਕਰਦਿਆਂ ਘੱਟ ਤੋਂ ਘੱਟ ਜੁਰਮਾਨਾ 25 ਰੁਪਏ ਤੋਂ ਇਕ ਹਜ਼ਾਰ ਰੁਪਏ ਅਤੇ ਵੱਧ ਤੋਂ ਵੱਧ ਜੁਰਮਾਨਾ 100 ਰੁਪਏ ਤੋਂ ਵਧਾ ਕੇ 30 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਪ੍ਰੇਸ਼ਾਨੀਆਂ ਘਟਾਉਣ ਅਤੇ ਕਾਰੋਬਾਰਾਂ ਨੂੰ ਸ਼ਰਤਾਂ ਦੀ ਪਾਲਣਾ ਲਈ ਸਮਾਂ ਦੇਣ ਵਾਸਤੇ ਪਹਿਲੀ ਤੇ ਦੂਜੀ ਉਲੰਘਣਾ ਤੇ ਇਸ ਤੋਂ ਬਾਅਦ ਦੀ ਉਲੰਘਣਾ ਵਿਚਾਲੇ ਸੁਧਾਰ ਲਈ ਤਿੰਨ ਮਹੀਨਿਆਂ ਦਾ ਸਮਾਂ ਦਿੱਤਾ ਜਾਵੇਗਾ। 

ਉਲੰਘਣਾ ਦੀ ਕੰਪਾਊਂਡਿੰਗ ਲਈ ਪ੍ਰਵਾਨਗੀ ਦੇਣ ਵਾਸਤੇ ਨਵੀਂ ਧਾਰਾ 26ਏ ਵੀ ਲਿਆਂਦੀ ਗਈ ਹੈ ਤਾਂ ਕਿ ਇਸ ਐਕਟ ਨੂੰ ਅਪਰਾਧ ਦੀ ਸ਼ੇ੍ਰਣੀ ਤੋਂ ਬਾਹਰ ਰੱਖਿਆ ਜਾਵੇ ਅਤੇ ਦੁਕਾਨਦਾਰਾਂ ਨੂੰ ਅਦਾਲਤਾਂ ਦੇ ਚੱਕਰਾਂ ਤੋਂ ਛੁਟਕਾਰਾ ਮਿਲੇ। ਇਸ ਤੋਂ ਇਲਾਵਾ ਕਿਰਤੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਵੱਖ-ਵੱਖ ਕਿਰਤ ਕਾਨੂੰਨਾਂ ਰਾਹੀਂ ਮੁਹੱਈਆ ਸਾਰੇ ਅਧਿਕਾਰਾਂ ਦੀ ਪਾਲਣਾ ਹੋਵੇਗੀ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD