Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਨੂੰ ਬਣਾਇਆ ਜਾਵੇਗਾ ਨਸ਼ਾ ਮੁਕਤ- ਜਸਵਿੰਦਰ ਸਿੰਘ ਰਮਦਾਸ

ਨਸ਼ਿਆਂ ਦੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਲੋਕ ਅੱਗੇ ਆਉਣ-ਵਿਧਾਇਕ ਬਾਬਾ ਬਕਾਲਾ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅੰਮ੍ਰਿਤਸਰ , 04 Jun 2025

Last updated on: Jun 04, 2025, 17:58 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਅਤੇ ਆਮ ਲੋਕ ਪੂਰਨ ਸਹਿਯੋਗ ਦੇ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਹੋ ਜਾਵੇਗਾ।

ਵਿਧਾਇਕ ਹਲਕਾ ਅਟਾਰੀ ਸ੍ਰ ਜਸਵਿੰਦਰ ਸਿੰਘ ਰਮਦਾਸ ਨੇ ਨਸ਼ਾ ਮੁਕਤ ਯਾਤਰਾ ਪਿੰਡ ਮੋਦੇ, ਅਟਲਗੜ੍ਹ, ਡੰਡੇ, ਪਡਿਆਰ ਅਤੇ ਢੋਡੀਵਿੰਡ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ ਅਤੇ ਵੱਡੇ ਵੱਡੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲਾਂ ਅੰਦਰ ਡੱਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਲੜਾਈ ਕੇਵਲ ਸਰਕਾਰ ਦੀ ਨਹੀਂ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਦਾ ਹਿੱਸਾ ਬਣਨਾ ਪਵੇਗਾ। ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਸਮਾਜ ਦਾ ਹਰੇਕ ਵਰਗ ਵੱਧ ਚੜ੍ਹ ਕੇ ਹਿੱਸਾ ਲੈ ਰਿਹਾ ਹੈ ਜਿਸ ਤੋਂ ਸਾਬਤ ਹੁੰਦਾ ਹੈ ਕਿ ਲੋਕ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਨ। ਵਿਧਾਇਕ ਅਟਾਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਾ ਤਸਕਰਾਂ ਦੀ ਸੂਚਨਾ ਬੇਖੌਫ ਹੋ ਕੇ ਦੇਣ ਤੇ ਇਹ ਵੀ ਭਰੋਸਾ ਦਿੰਦੇ ਹਾਂ ਕਿ ਤੁਹਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਸਖਤੀ ਕਰਕੇ ਨਸ਼ਾ ਤਸਕਰ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ ਹਨ ਪ੍ਰੰਤੂ ਅਸੀਂ ਅਜਿਹੇ ਦੋਸ਼ੀਆਂ ਨੂੰ ਬਖਸ਼ਣ ਦੀ ਥਾਂ ਜੇਲਾਂ ਅੰਦਰ ਡੱਕ ਰਹੇ ਹਾਂ। ਇਸ ਮੌਕੇ ਕੁਆਰਡੀਨੇਟਰ ਸ੍ਰ ਗੱਜਣ ਸਿੰਘ, ਬਲਾਕ ਪ੍ਰਧਾਨ ਗੁਰਸ਼ਰਨ ਸਿੰਘ, ਸਾਬਕਾ ਚੇਅਰਮੈਨ ਹਰਦੇਵ ਸਿੰਘ, ਕਸ਼ਮੀਰ ਸਿੰਘ ਮੋਦੇ, ਸਰਪੰਚ ਕੁਲਦੀਪ ਸਿੰਘ, ਸਰਪੰਚ ਹਰਜੀਤ ਸਿੰਘ, ਬੂਟਾ ਸਿੰਘ, ਤੇਜਿੰਦਰ ਸਿੰਘ, ਸਤਵਿੰਦਰ ਸਿੰਘ, ਮਨਤੇਜ ਸਿੰਘ ਤੋਂ ਇਲਾਵਾ  ਪਿੰਡ ਵਾਸੀ ਹਾਜਰ ਸਨ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD