Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਪ੍ਰੀਤੀ ਯਾਦਵ ਵੱਲੋਂ ਬਾਰਾਂਦਰੀ ਬਾਗ ਤੇ ਪੋਲੋ ਗਰਾਊਂਡ ਦਾ ਅਚਨਚੇਤ ਦੌਰਾ

ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਤੇ ਪੋਲੋ ਗਰਾਊਂਡ ਦੀ ਸਾਫ਼ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Preeti Yadav, Dr Preeti Yadav, DC Patiala, Deputy Commissioner Patiala, Patiala, Paramvir Singh

Web Admin

Web Admin

5 Dariya News

ਪਟਿਆਲਾ , 04 Jun 2025

Last updated on: Jun 04, 2025, 18:31 IST

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਜਨਤਕ ਸਥਾਨਾਂ ਦੀ ਗਰਾਊਂਡ ਜ਼ੀਰੋ ਤੋਂ ਰਿਪੋਰਟ ਲੈਣ ਦੇ ਮਕਸਦ ਨਾਲ ਬਾਰਾਂਦਰੀ ਬਾਗ ਤੇ ਪੋਲੋ ਗਰਾਊਂਡ ਦਾ ਅੱਜ ਸ਼ਾਮ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਵੀ ਮੌਜੂਦ ਸਨ।

ਆਪਣੇ ਦੌਰੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਵਿਖੇ ਜਿਮਨੇਜ਼ੀਅਮ ਹਾਲ ਦੇ ਹੋਏ ਨਵੀਨੀਕਰਨ ਦੇ ਕੰਮ ਦਾ ਜਾਇਜ਼ਾ ਲੈਣ ਸਮੇਤ ਪੋਲੋ ਗਰਾਊਂਡ ਦੀ ਸਾਫ਼ ਸਫ਼ਾਈ ਅਤੇ ਵਿਸ਼ੇਸ਼ ਤੌਰ 'ਤੇ ਬਾਥਰੂਮਾਂ ਦੀ ਸਫ਼ਾਈ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੋਲੋ ਗਰਾਊਂਡ ਵਿਖੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਖੇਡਣ ਆਉਣ ਵਾਲੇ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਪੋਲੋ ਗਰਾਊਂਡ ਦੀ ਮੈਨਟੇਨੈਸ ਲਈ ਹੋਰ ਵਿਅਕਤੀ ਰੱਖਣ ਲਈ ਕਾਰਵਾਈ ਅਰੰਭਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬਾਰਾਂਦਰੀ ਬਾਗ ਦਾ ਦੌਰਾ ਕਰਦਿਆਂ ਨਗਰ ਨਿਗਮ ਕਮਿਸ਼ਨਰ ਨੂੰ ਵਾਤਾਵਰਣ ਸੁਧਾਰ ਪ੍ਰਾਜੈਕਟ ਅਧੀਨ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨਕੈਪ) ਤਹਿਤ ਬਾਰਾਂਦਰੀ ਬਾਗ ਦੇ ਸੁੰਦਰੀਕਰਨ ਲਈ ਤਿਆਰ ਕੀਤੀ ਯੋਜਨਾ ਨੂੰ ਅਮਲੀਜਾਮਾ ਪਹਿਨਾਉਣ ਲਈ ਕੰਮ ਸ਼ੁਰੂ ਕਰਨ ਲਈ ਕਿਹਾ। 

ਉਨ੍ਹਾਂ ਕਿਹਾ ਕਿ ਬਾਰਾਂਦਰੀ ਬਾਗ ਵਿੱਚ ਲੱਗੇ ਫੁਹਾਰਿਆਂ, ਲਾਈਟਾਂ ਸਮੇਤ ਬੈਂਬੂ ਹਟਸ, ਸ਼ਹਿਰ ਵਾਸੀਆਂ ਦੀ ਸਹੂਲਤ ਲਈ ਬੈਠਣ ਤੇ ਸੈਰ ਕਰਨ ਲਈ ਬਿਹਤਰ ਪ੍ਰਬੰਧ ਕੀਤੇ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੀਆਂ ਜਨਤਕ ਥਾਵਾਂ ਦੀ ਗਰਾਊਂਡ ਜ਼ੀਰੋ ਤੋਂ ਰਿਪੋਰਟ ਲੈਣ ਲਈ ਅਚਨਚੇਤ ਦੌਰੇ ਅੱਗੋਂ ਵੀ ਕੀਤੇ ਜਾਣਗੇ ਤਾਂ ਜੋ ਜਿਥੇ ਕਿੱਤੇ ਵੀ ਕੋਈ ਕੰਮੀ ਹੈ, ਉਸ ਨੂੰ ਸੁਧਾਰ ਕੇ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। 

ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਦੇ ਦੋ ਅਜਿਹੇ ਸਥਾਨਾਂ ਦਾ ਦੌਰਾ ਕੀਤਾ ਗਿਆ ਹੈ ਜਿਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਹਿਰ ਵਾਸੀ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜਨਤਕ ਸਥਾਨਾਂ 'ਤੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਜੇਕਰ ਕਿਸੇ ਕਿਸਮ ਦੀ ਅਣਗਹਿਲੀ ਪਾਈ ਗਈ ਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਖਿਲਾਫ਼ ਸਖਤ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Preeti Yadav , Dr Preeti Yadav , DC Patiala , Deputy Commissioner Patiala , Patiala , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD