Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ. ਜੇਲ੍ਹਾਂ ਵੱਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਕੇਂਦਰੀ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਈ-ਰਿਕਸ਼ਾ, ਈ ਬਾਈਕ ਤੇ ਮੋਟਰਸਾਇਕਲ ਵੀ ਸੌਂਪੇ

Bhawna Garg, Principal Secretary of Jail Department, Arunpal Singh, Additional Director General of Police, Patiala

Web Admin

Web Admin

5 Dariya News

ਪਟਿਆਲਾ , 04 Jun 2025

Last updated on: Jun 04, 2025, 18:43 IST

ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਭਾਵਨਾ ਗਰਗ ਅਤੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਅਰੁਣਪਾਲ ਸਿੰਘ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਦਾ ਨਿਰੀਖਣ ਕੀਤਾ। ਆਪਣੇ ਇਸ ਦੌਰੇ ਦੌਰਾਨ ਭਾਵਨਾ ਗਰਗ ਤੇ ਅਰੁਣਪਾਲ ਸਿੰਘ ਨੇ ਇਸ ਮੌਕੇ ਜੇਲ੍ਹ ਲਈ ਇੱਕ ਨਵੀਂ ਬੁਲੈਰੋ ਗੱਡੀ ਸਮੇਤ ਜੇਲ੍ਹ ਦੇ ਅੰਦਰ ਗਸ਼ਤ ਕਰਨ ਲਈ ਜੇਲ੍ਹ ਅਮਲੇ ਵਾਸਤੇ ਈ-ਰਿਕਸ਼ਾ, ਇੱਕ ਈ ਬਾਈਕ ਤੇ ਤਿੰਨ ਮੋਟਰਸਾਇਕਲ ਅਤੇ ਬੰਦੀਆਂ ਨੂੰ ਐਮਰਜੈਂਸੀ ਵਿੱਚ ਹਸਪਤਾਲ ਲਿਜਾਣ ਲਈ ਇੱਕ ਐਂਬੂਲੈਂਸ ਵੀ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਵਰੁਣ ਸ਼ਰਮਾ ਨੂੰ ਸਪੁਰਦ ਕੀਤੀ।

ਇਸ ਦੌਰਾਨ ਭਾਵਨਾ ਗਰਗ ਅਤੇ ਅਰੁਣਪਾਲ ਸਿੰਘ ਨੇ ਆਖਿਆ ਕਿ ਜੇਲ੍ਹਾਂ ਨੂੰ ਅਸਲ ਵਿੱਚ ਸੁਧਾਰ ਘਰ ਬਣਾਉਣ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਦੇਖਰੇਖ ਹੇਠ ਜੇਲ੍ਹਾਂ ਦੇ ਨਵੀਨੀਕਰਨ ਤੇ ਸੁਧਾਰ ਹਿਤ ਵਿਆਪਕ ਯੋਜਨਾ ਉਲੀਕੀ ਗਈ ਹੈ। ਦੋਵਾਂ ਅਧਿਕਾਰੀਆਂ ਨੇ ਜੇਲ੍ਹ ਅੰਦਰ ਬੁਨਿਆਦੀ ਢਾਂਚੇ, ਸੁਰੱਖਿਆ ਅਤੇ ਸਮੁੱਚੇ ਕੈਦੀਆਂ ਦੀ ਭਲਾਈ ਵਿੱਚ ਨਿਰੰਤਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਜੇਲ੍ਹ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਵੀ ਜਾਰੀ ਕੀਤੇ।

ਪ੍ਰਮੁੱਖ ਸਕੱਤਰ ਭਾਵਨਾ ਗਰਗ ਤੇ ਏ.ਡੀ.ਜੀ.ਪੀ ਅਰੁਣਪਾਲ ਸਿੰਘ ਨੇ ਇਸ ਮੌਕੇ ਬੰਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ 'ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਦਿਆਂ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਅਤੇ ਪੁਨਰਵਾਸ ਵੱਲ ਪ੍ਰੇਰਿਤ ਕੀਤਾ।ਉਨ੍ਹਾਂ ਨੇ ਕੈਦੀਆਂ ਲਈ ਕਾਨੂੰਨੀ ਸਹਾਇਤਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੇਂ ਬਣੇ ਕਾਨੂੰਨੀ ਸਹਾਇਤਾ ਦਫ਼ਤਰ ਦਾ ਉਦਘਾਟਨ ਕੀਤਾ।

ਇਸ ਮਗਰੋਂ ਪ੍ਰਮੁੱਖ ਸਕੱਤਰ ਤੇ ਏ.ਡੀ.ਜੀ.ਪੀ ਨੇ ਨਵੇਂ ਬਣੇ ਵੀਡੀਓ ਕਾਨਫਰੰਸਿੰਗ ਰੂਮਜ, ਨਵੀਨੀਕਰਨ ਕੀਤੇ ਗਏ ਕੰਟਰੋਲ ਰੂਮ ਮਹਿਲਾ ਵਾਰਡ, ਨਸ਼ਾ ਛੁਡਾਊ ਵਾਰਡ, ਫੈਕਟਰੀ ਅਤੇ ਜੇਲ੍ਹ ਹਸਪਤਾਲ, ਹੁਨਰ ਵਿਕਾਸ ਕੇਂਦਰ, ਰੇਡੀਓ ਓਜਾਲਾ ਅਤੇ ਨਵੇਂ ਲਗਾਏ ਪੈਟਰੋਲ ਪੰਪ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਾਲ ਹੀ ਵਿੱਚ ਸਿਖਲਾਈ ਪ੍ਰਾਪਤ ਕੈਦੀਆਂ ਨੂੰ ਵੱਖ-ਵੱਖ ਜੀਵਨ ਹੁਨਰਾਂ ਦੇ ਸਰਟੀਫਿਕੇਟ ਵੀ ਵੰਡੇ। ਕੈਦੀਆਂ ਨੇ ਕੈਦੀਆਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕਰਦਿਆਂ ਆਪਣੀ ਪ੍ਰਤਿਭਾ ਤੇ ਸੁਧਾਰ ਦੇ ਯਤਨਾਂ ਦਾ ਪ੍ਰਦਰਸ਼ਨ ਕੀਤਾ। 

ਦੋਵਾਂ ਅਧਿਕਾਰੀਆਂ ਨੇ ਜੇਲ੍ਹ ਅੰਦਰ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਬੂਟੇ ਲਗਾਉਣ ਦੀ ਮੁਹਿੰਮ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਜੇਲ੍ਹ ਸੁਪਰਡੈਂਟ ਵਰੁਣ ਸ਼ਰਮਾ, ਵਧੀਕ ਸੁਪਰਡੈਂਟ ਅਰਪਨਜੋਤ ਸਿੰਘ, ਡਿਪਟੀ ਸੁਪਰਡੈਂਟ (ਫੈਕਟਰੀ) ਜੈਦੀਪ ਸਿੰਘ, ਡਿਪਟੀ ਸੁਪਰਡੈਂਟ (ਸੁਰੱਖਿਆ) ਗੁਰਜੀਤ ਸਿੰਘ, ਮਨੋਵਿਗਿਆਨੀ ਡਾ. ਅਦਿਤੀ, ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ, ਡਾ. ਅਭਿਸ਼ੇਕ ਤੇ ਡਾ. ਮਨਿੰਦਰ ਸਿੰਘ ਵੀ ਮੌਜੂਦ ਸਨ।

 

Tags: Bhawna Garg , Principal Secretary of Jail Department , Arunpal Singh , Additional Director General of Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD