Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿੱਚ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day

Web Admin

Web Admin

5 Dariya News

ਮੋਗਾ , 05 Jun 2025

Last updated on: Jun 05, 2025, 15:34 IST

ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿੱਚ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਸਮੇਂ ਉਹਨਾਂ ਨਾਲ ਸ਼੍ਰੀ ਬਰਿੰਦਰ ਕੁਮਾਰ ਮਧੇਕੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਚੇਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਅਤੇ ਸ੍ਰ. ਜਗਦੀਪ ਸਿੰਘ ਗਟਰਾ ਪ੍ਰਧਾਨ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਵੀ ਮੌਜੂਦ ਸਨ।

ਉਹਨਾਂ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਦਾਣਾ ਮੰਡੀ ਨਿਹਾਲ ਸਿੰਘ ਵਾਲਾ ਤੋਂ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਨਗਰ ਨਿਵਾਸੀਆਂ ਨੂੰ ਵਿਸ਼ਵ ਵਾਤਾਵਰਣ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਆਪਣੇ ਚੌਗਿਰਦੇ ਨੂੰ ਹਰਿਆ-ਭਰਿਆ ਤੇ ਸਾਫ-ਸੁਥਰਾ ਰੱਖਣ, ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਬੱਚਤ ਕਰਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਸੰਕਲਪ ਲੈਣ ਦਾ ਸੱਦਾ ਦਿੱਤਾ ਗਿਆ। 

ਉਹਨਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ। ਇਹ ਧਰਤੀ ਦਾ ਸਰਮਾਇਆ ਹਨ। ਇਹ ਜੀਵਨ ਦਾ ਅਨਿੱਖੜਵਾਂ ਅੰਗ ਹਨ। ਇਨ੍ਹਾਂ ਬਗੈਰ ਧਰਤੀ ਉੱਤੇ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਰੁੱਖਾਂ ਕਾਰਨ ਹੀ ਮਨੁੱਖ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਦੇ ਸਰੋਤ ਪ੍ਰਾਪਤ ਹੁੰਦੇ ਹਨ। ਇਹ ਸਾਨੂੰ ਛਾਂ, ਹਵਾ, ਫ਼ਲ, ਫੁੱਲ, ਲੱਕੜ, ਕਾਗਜ਼, ਰਬੜ, ਜੜੀਆਂ-ਬੂਟੀਆਂ ਆਦਿ ਦਿੰਦੇ ਹਨ। 

ਇਹ ਸ਼ੁੱਧ ਵਾਤਾਵਰਨ ਲਈ ਅਤਿਅੰਤ ਮਹੱਤਵਪੂਰਨ ਹਨ। ਰੁੱਖਾਂ ਨਾਲ ਜੀਵ-ਜੰਤੂ ਚੱਕਰ ਵੀ ਜੁੜਿਆ ਹੋਇਆ ਹੈ। ਰੁੱਖ ਧਰਤੀ ਨੂੰ ਸੁੰਦਰ ਬਣਾਉਂਦੇ ਹਨ ਅਤੇ ਰੁੱਖਾਂ ਕਰ ਕੇ ਹੀ ਵਾਤਾਵਰਨ ਸੰਤੁਲਨ ਬਣਿਆ ਹੋਇਆ ਹੈ। ਮਨੁੱਖ ਦੀ ਚੰਗੀ ਸਿਹਤ ਵੀ ਰੁੱਖਾਂ ਉੱਪਰ ਨਿਰਭਰ ਕਰਦੀ ਹੈ।ਸ਼੍ਰੀ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਰੁੱਖਾਂ ਤੋਂ ਬਗੈਰ ਵਾਤਾਵਰਨ ਦਾ ਸੰਤੁਲਨ ਵਿਗੜ ਜਾਏਗਾ ਅਤੇ ਧਰਤੀ ’ਤੇ ਤਬਾਹੀ ਫੈਲ ਜਾਏਗੀ। ਇਸ ਲਈ ਸਾਨੂੰ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ।

ਇਸ ਮੌਕੇ ਸ. ਅੰਮ੍ਰਿਤਪਾਲ ਸਿੰਘ ਖਾਲਸਾ ਮੀਤ ਪ੍ਰਧਾਨ ਲੋਕ ਸਭਾ ਹਲਕਾ ਫਰੀਦਕੋਟ, ਸ. ਪ੍ਰੀਤਇੰਦਰ ਪਾਲ ਸਿੰਘ ਸਰਪੰਚ ਰਣਸੀਂਹ ਕਲਾਂ, ਆੜ੍ਹਤੀਆ ਐਸੋਸੀਏਸ਼ਨ ਨਿਹਾਲ ਸਿੰਘ ਵਾਲਾ ਦੇ ਅਹੁੱਦੇਦਾਰ ਸ੍ਰੀ ਵਿਜੇ ਕੁਮਾਰ ਜੋਸ਼ੀ, ਸ਼੍ਰੀ ਪਰਦੀਪ ਕੁਮਾਰ, ਸ੍ਰੀ ਸੰਜੀਵ ਕੁਮਾਰ, ਸ਼੍ਰੀ ਹਰਮੇਸ਼ ਕੁਮਾਰ, ਸ਼੍ਰੀ ਹਰਦੀਪ ਸਿੰਘ ਪਨੇਸਰ ਵਣ-ਗਾਰਡ, ਵੇਦ ਪ੍ਰਕਾਸ਼ ਵਣ-ਗਾਰਡ, ਪਰਮਿੰਦਰ ਸਿੰਘ ਵਣ-ਗਾਰਡ, ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਅਤੇ ਸ਼੍ਰੀ ਜਸਮੇਲ ਸਿੰਘ ਸਕੱਤਰ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਅਤੇ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਦਾ ਸਮੂਹ ਸਟਾਫ ਹਾਜਰ ਸੀ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD