Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਿਸ਼ਵ ਵਾਤਾਵਰਣ ਦਿਵਸ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ 'ਰੁੱਖ ਲਗਾਓ' ਮੁਹਿੰਮ ਦਾ ਆਗਾਜ਼

ਮੁਹਿੰਮ ਤਹਿਤ 05 ਜੂਨ ਤੋਂ 05 ਜੁਲਾਈ ਤੱਕ 15 ਹਜ਼ਾਰ ਦੇ ਕਰੀਬ ਬੂਟੇ ਲਗਾਏ ਜਾਣਗੇ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day, Ludhiana

Web Admin

Web Admin

5 Dariya News

ਲੁਧਿਆਣਾ , 05 Jun 2025

Last updated on: Jun 05, 2025, 15:44 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ -2025 ਮੌਕੇ ਅੱਜ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ 'ਰੁੱਖ ਲਗਾਓ' ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ, ਮੈਡਮ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਸੈਸ਼ਨਜ਼ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ  ਦੀ ਰਹਿਨੁੰਮਾਈ ਹੇਠ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਰੁੱਖ ਲਗਾਓ ਮੁਹਿੰਮ ਪੂਰਾ ਇੱਕ ਮਹੀਨਾ ਜਾਰੀ ਰਹੇਗੀ।

ਇਸ ਮੌਕੇ ਉਨ੍ਹਾਂ ਨਾਲ ਮੈਡਮ ਸਾਰੂ ਮਹਿਤਾ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਸੰਦੀਪ ਸਿੰਘ ਬਾਜਵਾ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਜਸਪਿੰਦਰ ਸਿੰਘ, ਮਾਨਯੋਗ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀਮਤੀ ਡੇਜ਼ੀ ਬਾਂਗਰ, ਮਾਨਯੋਗ ਸਿਵਲ ਜੱਜ ਸੀਨੀਅਰ ਡਵੀਜ਼ਨ, ਸ੍ਰੀਮਤੀ ਸੁਮਿਤ ਸੱਭਰਵਾਲ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ, ਸ੍ਰੀ ਵਿਪਿਨ ਸੱਗਰ, ਸਕੱਤਰ ਪ੍ਰਧਾਨ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਸ੍ਰੀ ਹਿਮਾਂਸ਼ੂ ਵਾਲੀਆ, ਸਕੱਤਰ ਜ਼ਿਲ੍ਹਾ ਬਾਰ ਐਸੋਸ਼ੀਏਸ਼ਨ, ਸ੍ਰੀ ਰਾਜੇਸ਼ ਗੁਲਾਟੀ, ਜ਼ਿਲ੍ਹਾ ਜੰਗਲਾਤ ਅਫਸਰ, ਸ੍ਰੀ ਕਮਲਪ੍ਰੀਤ ਸਿੰਘ, ਰੇਂਜ ਅਫਸਰ ਮੌਜੂਦ ਸਨ।

ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਸੈਸ਼ਨ ਜੱਜ ਵੱਲੋਂ ਇਸ ਮੌਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਮੁਹਿੰਮ ਤਹਿਤ 05 ਜੂਨ ਤੋਂ 05 ਜੁਲਾਈ, 2025 ਤੱਕ ਜ਼ਿਲ੍ਹਾ ਕਚਹਿਰੀਆਂ, ਪ੍ਰਬੰਧਕੀ ਕੰਪਲੈਕਸ, ਲੁਧਿਆਣਾ, ਸਮੂਹ ਸਬ-ਡਵੀਜ਼ਨਾਂ (ਜਗਰਾਓਂ, ਪਾਇਲ, ਸਮਰਾਲਾ, ਖੰਨਾ), ਸੈਂਟਰਲ ਜੇਲ੍ਹ, ਵੂਮੈਨ ਜੇਲ੍ਹ, ਬੋਰਸਟਲ ਜੇਲ੍ਹ, ਲੁਧਿਆਣਾ, ਵੱਖ ਵੱਖ ਪਿੰਡਾਂ ਅਤੇ ਸਕੂਲਾਂ ਆਦਿ ਵਿਖੇ ਵਣ ਵਿਭਾਗ ਲੁਧਿਆਣਾ ਦੇ ਸਹਿਯੋਗ ਨਾਲ 15000 ਦੇ ਕਰੀਬ ਬੂਟੇ ਲਗਾਏ ਜਾਣੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਆਖਰੀ ਦਿਨ “ਇੱਕ ਜੱਜ - ਇੱਕ ਰੁੱਖ” ਪ੍ਰਾਜੈਕਟ ਚਲਾਇਆ ਜਾਵੇਗਾ, ਜਿਸ ਅਧੀਨ ਹਰੇਕ ਜੂਡੀਸ਼ੀਅਲ ਅਫਸਰ ਨੂੰ ਇੱਕ ਬੂਟਾ ਦਿੱਤਾ ਜਾਵੇਗਾ ਅਤੇ ਨਾਲ ਹੀ ਉਸ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ। ਇਸ ਤੋਂ ਇਲਾਵਾ ਏ.ਡੀ.ਆਰ. ਸੈਂਟਰ ਦੀ ਬਿਲਡਿੰਗ ਵਿਖੇ ਵਣ ਵਿਭਾਗ ਵੱਲੋਂ ਇੱਕ ਸਟਾਲ ਦਾ ਆਯੋਜਨ ਕੀਤਾ ਗਿਆ ਜਿਸ ਅਧੀਨ ਵਕੀਲ ਸਾਹਿਬਾਨਾਂ, ਕੇਸ ਝਗੜ ਰਹੀਆਂ ਪਾਰਟੀਆਂ ਆਦਿ ਨੂੰ ਬੂਟੇ ਵੰਡੇ ਗਏ ਅਤੇ ਨਾਲ ਹੀ ਉਨ੍ਹਾਂ ਨੂੰ ਬੂਟਿਆਂ ਦੇ ਫਾਇਦੇ ਦੱਸਦੇ ਹੋਏ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।  

ਇਸ ਮੌਕੇ ਮੁਫਤ ਕਾਨੂੰਨੀ ਸਹਾਇਤਾ ਸਕੀਮ, ਕੌਮੀ ਲੋਕ ਅਦਾਲਤ ਦੇ ਫਾਇਦਿਆਂ, ਟੋਲ ਫਰੀ ਨੰਬਰ 15100 ਨਾਲ ਸਬੰਧਤ ਪ੍ਰਚਾਰ ਸਮੱਗਰੀ ਵੀ ਵੰਡੀ।

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD