Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਪੈਦਲ ਰੈਲ਼ੀ ਕੀਤੀ

Judiciary, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day, Rupnagar

Web Admin

Web Admin

5 Dariya News

ਰੂਪਨਗਰ , 05 Jun 2025

Last updated on: Jun 05, 2025, 16:13 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਅੱਜ 5 ਜੂਨ ਨੂੰ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਇੱਕ ਪੈਦਲ ਰੈਲੀ ਦਾ ਆਯੋਜਨ ਕੀਤਾ। ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਸਾਲ ਦੇ ਵਾਤਾਵਰਨ ਦਿਵਸ ਦਾ ਖਾਸ ਮੰਤਵ ਵੱਧ ਰਹੀ ਜੰਗਲਾਂ ਦੀ ਕਟਾਈ ਨੂੰ ਘਟਾਉਣਾ ਹੈ। 

ਇਹ ਰੈਲੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੂਪਨਗਰ ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਕੀਤੀ ਗਈ। ਇਸ ਰੈਲੀ ਨੂੰ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸ਼ਾਮ ਲਾਲ ਨੇ ਹਰੀ ਝ਼ੰਡੀ ਦੇ ਕੇ ਸ਼ਿਵਾਲਿਕ ਸਕੂਲ ਤੋਂ ਰਵਾਨਾ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਾਮ ਲਾਲ ਨੇ ਵਾਤਾਵਰਨ ਨੂੰ ਸਾਫ ਬਣਾਏ ਰੱਖਣ ਦੀ ਅਪੀਲ ਕੀਤੀ। 

ਉਨ੍ਹਾਂ ਨੇ ਕਿਹਾ ਕਿ ਅੱਜ ਦੇ ਵਾਤਾਵਰਨ ਨੂੰ ਵੇਖਦੇ ਹੋਏ ਜੰਗਲਾਂ ਦੀ ਕਟਾਈ ਦੇ ਸੰਕਟ ਨੂੰ ਹੱਲ ਕਰਨਾ ਲਾਜਮੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਇਸ ਸੰਕਟ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਦਾ ਸੰਕਲਪ ਲੈਣ ਨੂੰ ਕਿਹਾ।

ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਇਸ ਖਾਸ ਰੈਲੀ ਦਾ ਆਯੋਜਨ ਜਲਵਾਯੂ ਤਬਦੀਲੀ, ਗਲੋਬਲ ਵਾਰਮਿੰਗ, ਜੰਗਲਾਂ ਦੀ ਕਟਾਈ ਅਤੇ ਜੈਵ ਵਿਭਿੰਨਤਾ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਇੱਕ ਯਤਨ ਹੈ। ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਬੱਚਿਆਂ ਦੁਆਰਾ ਬੈਂਡ ਵਜਾ ਕੇ ਰੈਲੀ ਦੀ ਸ਼ੁਰੂਆਤ ਕੀਤੀ। 

ਇਹ ਰੈਲੀ ਸ਼ਿਵਾਲਿਕ ਸਕੂਲ ਤੋਂ ਸ਼ੁਰੂ ਹੋ ਕੇ ਬੱਚਤ ਚੌਂਕ ਤੋਂ ਹੁੰਦੀ ਹੋਈ ਬੇਲਾ ਚੌਂਕ ਅਤੇ ਫੇਰ ਕੋਰਟ ਕੰਪਲੈਕਸ ਦੇ ਅੱਗੋਂ ਹੁੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸਮਾਪਤ ਕੀਤੀ ਗਈ। ਮਹਾਰਾਜਾ ਰਣਜੀਤ ਸਿੰਘ ਪਾਰਕ ਵਿੱਚ ਜੱਜ ਸਾਹਿਬਾਨ ਵੱਲੋਂ ਬੂਟੇ ਲਗਾਏ ਗਏ। ਇਸ ਦੇ ਨਾਲ ਨਾਲ ਬਾਕੀ ਮੌਜੂਦ ਅਫਸਰਾਂ ਨੇ ਵੀ ਪਾਰਕ ਵਿੱਚ ਬੂਟੇ ਲਗਾ ਕੇ ਸਭਨਾਂ ਨੂੰ ਹੋਰ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ।  

ਇਸ ਰੈਲੀ ਵਿੱਚ ਏ.ਡੀ.ਜੇ-ਸਹਿਤ-ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਸ਼੍ਰੀਮਤੀ ਮੋਨਿਕਾ ਗੋਇਲ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਮੋਹਿਤ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰਤਿਮਾ ਅਰੋੜਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ. ਪੁਸ਼ਪਿੰਦਰ ਸਿੰਘ, ਸਕੱਤਰ, ਡੀ.ਐਲ.ਐਸ.ਏ ਸ਼੍ਰੀਮਤੀ ਅਮਨਦੀਪ ਕੌਰ, ਜੇ.ਐਮ.ਆਈ.ਸੀ ਸ. ਜਗਮੀਤ ਸਿੰਘ, ਜੇ.ਐਮ.ਆਈ.ਸੀ ਸ਼੍ਰੀਮਤੀ ਜੋਸ਼ਿਕਾ ਸੂਦ, ਜੇ.ਐਮ.ਆਈ.ਸੀ ਮਿਸ ਕਾਮਿਨੀ, ਜੇ.ਐਮ.ਆਈ.ਸੀ ਮਿਸ ਅਨੱਨਿਆ ਰਿਸ਼ੀ, ਜੇ.ਐਮ.ਆਈ.ਸੀ ਮਿਸ ਮਨੀਸ਼ਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਸੁਪਰਡੈਂਟ ਆਫ ਪੁਲਿਸ (ਹੈਡਕਵਾਟਰ) ਸ਼੍ਰੀ ਅਰਵਿੰਦ ਮੀਨਾ ਸ਼ਾਮਲ ਰਹੇ। 

ਇਸ ਮੌਕੇ ਪ੍ਰਧਾਨ ਬਾਰ ਐਸੋਸੀਏਸ਼ਨ ਸ. ਹਰਪ੍ਰੀਤ ਸਿੰਘ ਕੰਗ ਦੇ ਨਾਲ-ਨਾਲ ਬਾਰ ਦੇ ਬਾਕੀ ਵਕੀਲ ਸਾਹਿਬਾਨ ਚੀਫ ਐਲ.ਏ.ਡੀ.ਸੀ ਸ. ਰਾਜਬੀਰ ਸਿੰਘ ਰਾਏ, ਸਹਾਇਕ ਐਲ.ਏ.ਡੀ.ਸੀ. ਰੂਪਨਗਰ ਸ਼੍ਰੀ ਅਸ਼ੀਸ਼ ਕੁਮਾਰ, ਜ਼ਿਲ੍ਹਾ ਜੰਗਲਾਤ ਅਫਸਰ ਸ. ਹਰਜਿੰਦਰ ਸਿੰਘ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸ਼ਿਵਾਲਿਕ ਪਬਲਿਕ ਸਕੂਲ ਦੇ ਬੱਚੇ, ਪ੍ਰਿੰਸੀਪਲ ਸ਼ਿਵਾਲਿਕ ਸਕੂਲ ਸ. ਬਲਜੀਤ ਸਿੰਘ ਅੱਤਰੀ, ਸ਼੍ਰੀ ਵਨੀਤ ਵਰਮਾ ਅਤੇ ਸ਼੍ਰੀ ਅਰੁਨ ਕੁਮਾਰ- ਅਧਿਆਪਕ ਸ਼ਿਵਾਲਿਕ ਸਕੂਲ, ਪ੍ਰਿੰਸੀਪਲ ਸਰਕਾਰੀ ਕੰਨਿਆ ਸਕੂਲ ਸ਼੍ਰੀਮਤੀ ਸੰਦੀਪ ਕੌਰ, ਸ਼੍ਰੀਮਤੀ ਰਜਿੰਦਰ ਕੌਰ ਅਤੇ ਸੁਖਜਿੰਦਰ ਸਿੰਘ- ਅਧਿਆਪਕ ਸਰਕਾਰੀ ਕੰਨਿਆ ਸਕੂਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਅਤੇ ਜ਼ਿਲ੍ਹੇ ਦੇ ਬਾਕੀ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।

 

Tags: Judiciary , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD