Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਣਬੀਰ ਭੁੱਲਰ ਤੇ ਰਜਨੀਸ਼ ਦਹੀਯਾ ਨੇ ਜ਼ੀਰਾ-ਫ਼ਿਰੋਜ਼ਪੁਰ ਸੜਕ ਦੇ ਪੀ.ਆਰ. ਦੇ ਕੰਮ ਦਾ ਰੱਖਿਆ ਨੀਂਹ ਪੱਥਰ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Rajneesh Kumar Dahiya

Web Admin

Web Admin

5 Dariya News

ਫ਼ਿਰੋਜ਼ਪੁਰ , 05 Jun 2025

Last updated on: Jun 05, 2025, 16:49 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਆ ਨੇ ਅੱਜ 2214.91 ਲੱਖ ਰੁਪਏ ਦੀ ਲਾਗਤ ਨਾਲ ਫਿਰੋਜ਼ਪੁਰ-ਜ਼ੀਰਾ ਸੜਕ ( ਸਟੇਟ ਹਾਈਵੇ-20 ਕੁੱਲ ਲੰਬਾਈ 34.555 ਕਿਲੋਮੀਟਰ) ਦੇ ਪੀ.ਆਰ. (ਪੀਰਿਓਡੀਕਲ ਰਿਨੀਊਵਲ) ਦੇ ਕੰਮ ਦਾ ਨੀੰਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ  ਕਿਹਾ ਕਿ ਲੋਕਾਂ ਨੂੰ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣ ਦੇ ਨਾਲ-ਨਾਲ ਬਿਹਤਰ ਤੇ ਸੁਰੱਖਿਅਤ ਆਵਾਜਾਈ ਸਹੂਲਤਾਂ ਮੁਹੱਈਆ ਕਰਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਅੱਜ ਮਾਣਯੋਗ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਕੈਬਨਿਟ ਮੰਤਰੀ, ਬਿਜਲੀ ਅਤੇ ਲੋਕ ਨਿਰਮਾਣ ਵਿਭਾਗ, ਪੰਜਾਬ ਸ. ਹਰਭਜਨ ਸਿੰਘ, ਈ.ਟੀ.ਓ. ਦੀ ਰਹਿਨੁਮਾਈ ਸਦਕਾ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਸਪੈਸ਼ਲ ਅਸਿਸਟੈਂਸ ਟੂ ਸਟੇਟ ਕੈਪੀਟਲ ਇਨਵੈਸਟਮੈਂਟ ਸਕੀਮ 2024-25 ਅਧੀਨ ਜ਼ੀਰਾ-ਫਿਰੋਜ਼ਪੁਰ ਸੜਕ (ਸਟੇਟ ਹਾਈਵੇ-20 ਕੁੱਲ ਲੰਬਾਈ 34.555 ਕਿ.ਮੀ.) ਦੇ ਪੀ.ਆਰ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ ਹੈ। 

ਵਿਧਾਇਕ ਨੇ ਦੱਸਿਆ ਕਿ ਇਹ ਸੜਕ ਫਿਰੋਜ਼ਪੁਰ ਤੋਂ ਜ਼ੀਰਾ ਤੱਕ ਜਾਂਦੀ ਹੈ ਇਸ ਨੂੰ ਨਵਿਆਉਣ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਆਵਾਜਾਈ ਵਿਵਸਥਾ ਵੀ ਸੁਚਾਰੂ ਢੰਗ ਨਾਲ ਚੱਲੇਗੀ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਵੱਲ ਠੋਸ ਕਦਮ ਚੁੱਕ ਰਹੀ ਹੈ। 

ਸਰਕਾਰ ਸਿੱਖਿਆ ਅਤੇ ਸਿਹਤ ਸੰਸਥਾਵਾ ਦੇ ਵਿਕਾਸ ਦੇ ਨਾਲ-ਨਾਲ ਸੜਕਾਂ, ਨਾਲੀਆਂ, ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿਧਾਇਕ ਨੇ ਕਿਹਾ ਕਿ ਭਵਿੱਖ ਵਿੱਚ ਵੀ ਇਸ ਖੇਤਰ ਵਿਚ ਵਿਕਾਸ ਦੀ ਗਤੀ ਬਣਾਈ ਰੱਖੀ ਜਾਵੇਗੀ ਅਤੇ ਜਨਤਾ ਨੂੰ ਹਰ ਸੰਭਵ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਐੱਸ.ਡੀ.ਐੱਮ. ਗੁਰਮੀਤ ਸਿੰਘ, ਰਾਜ ਬਹਾਦਰ ਸਿੰਘ, ਬਲਰਾਜ ਸਿੰਘ ਕਟੋਰਾ, ਹਿਮਾਂਸ਼ੂ ਠੱਕਰ, ਰਜਨੀਸ਼ ਸ਼ਰਮਾ, ਹਰਮੀਤ ਸਿੰਘ ਖਾਈ, ਦਿਲਬਾਗ ਸਿੰਘ ਸਰਪੰਚ, ਨਿਸ਼ਾਨ ਸਿੰਘ ਸਰਪੰਚ, ਪ੍ਰਵੀਨ ਮੰਗਲ, ਅਜੇ ਲਟਾਵਾ, ਗੁਰਭੇਜ ਸਿੰਘ, ਮਨਜੀਤ ਸਿੰਘ ਨਿੱਕੂ, ਸੁਖਵਿੰਦਰ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ, ਦੀਪਕ ਨਾਰੰਗ ਸਮੇਤ ਹੋਰ ਵੀ ਕਈ ਪਤਵੰਤੇ ਹਾਜ਼ਰ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Rajneesh Kumar Dahiya

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD