Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਕਿਹਾ, ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ

Dr Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Paramvir Singh

Web Admin

Web Admin

5 Dariya News

ਪਟਿਆਲਾ , 05 Jun 2025

Last updated on: Jun 05, 2025, 17:07 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ 'ਚ ਪੂਰੀ ਤਰ੍ਹਾਂ ਕਾਇਆ ਕਲਪ ਕਰਕੇ ਇਸ ਦੀ ਸੁੰਦਰਤਾ ਨੂੰ ਹੋਰ ਨਿਖਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਾਸੀਆਂ ਨੂੰ ਪੀਣ ਲਈ ਨਹਿਰੀ ਪਾਣੀ, ਸਾਫ਼ ਸੁਥਰੀਆਂ ਸੜਕਾਂ, ਜਗਮਗ ਕਰਦੀਆਂ ਸਟਰੀਟ ਲਾਈਟਾਂ ਸਮੇਤ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਪੂਰਾ ਖਾਕਾ ਤਿਆਰ ਹੋ ਚੁੱਕਾ ਹੈ ਤੇ ਕੰਮਾਂ ਦੇ ਟੈਂਡਰ ਕਰ ਦਿੱਤੇ ਗਏ ਹਨ। 

ਇਹ ਪ੍ਰਗਟਾਵਾਂ ਉਨ੍ਹਾਂ ਨਗਰ ਨਿਗਮ ਦਫ਼ਤਰ ਵਿਖੇ ਵਾਰਡ ਨੰਬਰ 14 ਤੋਂ 29 ਤੱਕ ਦੇ ਕੌਂਸਲਰਾਂ ਨਾਲ ਬੈਠਕ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਕਮਿਸ਼ਨਰ ਕੁੰਦਨ ਗੋਗੀਆ, ਕਮਿਸ਼ਨਰ ਪਰਮਵੀਰ ਸਿੰਘ ਤੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਵੀ ਮੌਜੂਦ ਸਨ।

ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸ਼ਹਿਰ ਦੇ ਅਹਿਮ ਮਸਲਿਆਂ 'ਤੇ ਵਿਚਾਰ ਚਰਚਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਕੂੜਾ ਮੁਕਤ ਕਰਨ ਲਈ ਨਗਰ ਨਿਗਮ ਵੱਲੋਂ ਵਾਰਡ 17 ਤੇ 55 ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਰਾਹੀਂ ਹੁਣ ਕੂੜਾ ਸਿੱਧਾ ਐਮ.ਆਰ.ਐਫ. ਸੈਂਟਰ ਵਿੱਚ ਜਾਵੇਗਾ। ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਸ਼ਹਿਰ ਵਿੱਚ ਬਣੇ ਸੈਕੰਡਰੀ ਗਾਰਬੇਜ਼ ਪੁਆਇੰਟ ਖਤਮ ਕਰ ਦਿੱਤੇ ਜਾਣਗੇ, ਜਿਸ ਨਾਲ ਕੂੜੇ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋ ਜਾਵੇਗੀ। 

ਉਨ੍ਹਾਂ ਦੱਸਿਆ ਕਿ ਥਾਪਰ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੂੜੇ ਦੀ ਸਾਇੰਟਿਫਿਕ ਮੈਨੇਜਮੈਂਟ ਕੀਤੀ ਜਾ ਰਹੀ ਹੈ। ਉਨ੍ਹਾਂ ਕੁੱਤਿਆਂ ਵੱਲੋਂ ਵੱਢੇ ਜਾਣ ਦੇ ਖਾਸ ਤੌਰ 'ਤੇ ਬੱਚਿਆਂ ਦੇ ਹਮਲੇ ਆਦਿ ਦੇ ਮਾਮਲਿਆਂ ਨਾਲ ਨਜਿੱਠਣ ਲਈ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। 

ਇਸ 'ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਕੁੱਤਿਆਂ ਦੀ ਸਟਰਲਾਈਜੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਰੋਜ਼ਾਨਾ 50 ਕੁੱਤਿਆਂ ਦੀ ਸਟਰਲਾਈਜੇਸ਼ਨ ਕੀਤੀ ਜਾਵੇਗੀ। ਇਸ ਲਈ ਪਸ਼ੂਆਂ ਦੇ ਹਸਪਤਾਲ 'ਚ ਕੁੱਤਿਆਂ ਦੀ ਸੰਭਾਲ ਲਈ ਬਣੇ ਕੈਂਨਲ ਦੀ ਗਿਣਤੀ ਵੀ 50 ਤੋਂ ਵਧਾਕੇ 200 ਕੀਤੀ ਜਾ ਰਹੀ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਵਿੱਚ ਸ਼ੁਰੂ ਕੀਤੀ ਜਾਣ ਵਾਲੀ ਈ ਸੇਵਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ 50 ਇਲੈਕਟ੍ਰਿਕ ਬੱਸਾਂ ਚਲਾਈਆਂ ਜਾਣਗੀਆਂ। ਇਸ ਸਬੰਧੀ ਟੈਂਡਰ ਹੋ ਚੁੱਕਾ ਹੈ ਤੇ ਆਉਂਦੇ ਛੇ ਮਹੀਨਿਆਂ ਤੱਕ ਸ਼ਹਿਰ ਅੰਦਰ ਲੋਕਾਂ ਦੀ ਸਹੂਲਤ ਲਈ ਬੱਸ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਟਰੀਟ ਲਾਈਟਾਂ ਖਰਾਬ ਹੋਣ ਦੀ ਸਮੱਸਿਆ ਦੇ ਹੱਲ ਲਈ ਨਿਗਮ ਵੱਲੋਂ ਨਵੀਨਤਮ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਜਿਸ ਤਹਿਤ ਸ਼ਹਿਰ ਦੇ ਕਿਸੇ ਵੀ ਇਲਾਕੇ ਦੀ ਕੋਈ ਵੀ ਲਾਈਟ ਖਰਾਬ ਹੋਣ ਦੀ ਸੂਚਨਾ ਸਾਫਟਵੇਅਰ ਰਾਹੀਂ ਸਬੰਧਤ ਸ਼ਾਖਾ ਦੇ ਸਬੰਧਤ ਅਧਿਕਾਰੀ ਪਾਸ ਪਹੁੰਚ ਜਾਵੇਗੀ। 

ਇਸ ਨਾਲ ਸਟਰੀਟ ਲਾਈਟਾਂ ਖਰਾਬ ਰਹਿਣ ਦੀ ਸਮੱਸਿਆ ਤੋਂ ਪੂਰੀ ਤਰ੍ਹਾਂ ਨਿਜਾਤ ਮਿਲ ਜਾਵੇਗੀ ਤੇ ਸ਼ਹਿਰ ਰਾਤ ਸਮੇਂ ਜਗਮਗ ਕਰੇਗਾ। ਡਾ. ਬਲਬੀਰ ਸਿੰਘ ਨੇ ਰਜਿੰਦਰਾ ਝੀਲ ਦੀ ਪੁਨਰ ਸੁਰਜੀਤੀ ਦਾ ਕੰਮ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਸ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। 

ਉਨ੍ਹਾਂ ਦੱਸਿਆ ਕਿ ਰਜਿੰਦਰਾ ਝੀਲ ਵਿੱਚ ਜਲਦੀ ਪਾਣੀ ਆਉਣਾ ਸ਼ੁਰੂ ਹੋ ਜਾਵੇਗਾ ਅਤੇ ਇਥੇ ਕਿਸ਼ਤੀਆਂ ਵੀ ਚੱਲਣਗੀਆਂ ਤੇ ਇਸ ਨੂੰ ਪਿਕਨਿਕ ਕੇਂਦਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੂਰੀ ਯੋਜਨਾ ਤਿਆਰ ਕਰ ਲਈ ਹੈ ਜਿਸ ਤਹਿਤ ਡੀਅਰ ਪਾਰਕ ਕੋਲ ਲੱਗਦੀ ਡਾਫ ਦਾ ਸਥਾਈ ਹੱਲ ਕਰਦਿਆਂ ਉਸ ਨੂੰ ਚੌੜਾ ਕੀਤਾ ਜਾਵੇਗਾ। 

ਇਸ ਤਰ੍ਹਾਂ ਪਾਣੀ ਨੂੰ ਰੀਚਾਰਜ ਕਰਨ ਲਈ ਚੰਡੀਗੜ੍ਹ ਤੋਂ ਪਟਿਆਲਾ ਤੱਕ ਪਟਿਆਲਾ ਦਾ ਰਾਓ 'ਚ ਇਕ ਹਜ਼ਾਰ ਖੂਹ ਬਣਾਏ ਜਾਣਗੇ। ਨਦੀ ਨਾਲ ਲੱਗਦੀ ਜੰਗਲਾਤ ਦੀ 750 ਏਕੜ ਜਮੀਨ 'ਚ ਬੂਟੇ ਲਗਾਏ ਜਾਣਗੇ ਤੇ ਨਦੀ ਦੇ ਪਾਣੀ ਵੱਧਣ 'ਤੇ ਇਹ ਪਾਣੀ ਇਸ ਜਗ੍ਹਾ ਵਿੱਚ ਛੱਡਿਆ ਜਾਵੇਗਾ। 

ਇਸ ਨਾਲ ਆਲੇ ਦੁਆਲੇ ਦੇ ਪਿੰਡਾਂ ਦੀ ਫਸਲ ਪਾਣੀ ਦੀ ਮਾਰ ਤੋਂ ਬਚੇਗੀ ਤੇ ਸ਼ਹਿਰ 'ਚ ਵੀ ਹੜ੍ਹ ਨਹੀਂ ਆਉਣਗੇ। ਡਾ. ਬਲਬੀਰ ਸਿੰਘ ਨੇ ਵਾਰਡ 14 ਤੋਂ 29 ਤੱਕ ਦੇ ਕੌਸਲਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਉਹ ਆਪਣੀ ਵਾਰਡਾਂ 'ਚ ਰੰਗਲਾ ਵਾਰਡ ਕਮੇਟੀਆਂ ਦਾ ਗਠਨ ਕਰਕੇ ਆਪਣੇ ਵਾਰਡਾਂ ਦਾ ਵਿਕਾਸ ਕਰਨ। 

ਉਨ੍ਹਾਂ ਕਿਹਾ ਕਿ ਜਿਸ ਵਾਰਡ ਵਿੱਚ ਕਿਸੇ ਵੀ ਤਰ੍ਹਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਜ਼ਰੂਰਤ ਹੈ, ਉਹ ਤੁਰੰਤ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕੌਸਲਰਾਂ ਨੂੰ ਆਪਣੇ ਖੇਤਰ ਦੇ ਆਮ ਆਦਮੀ ਕਲੀਨਿਕ 'ਚ ਆਪਣੀ ਵਾਰਡ ਦੇ 50 ਸਾਲ ਤੋਂ ਉਪਰ ਦੇ ਸਾਰੇ ਵਿਅਕਤੀਆਂ ਦੇ ਬੀ.ਪੀ., ਸ਼ੂਗਰ, ਖੂਨ ਦੇ ਟੈਸਟ ਕਰਵਾਉਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦਿੱਤੀ ਜਾ ਸਕਣ। 

ਉਨ੍ਹਾਂ ਹਰੇਕ ਵਾਰਡ 'ਚ ਸੀਵਰੇਜ ਦੀ ਸਫ਼ਾਈ ਲਈ ਸ਼ਡਿਊਲ ਤਿਆਰ ਕਰਨ ਲਈ ਵੀ ਕਿਹਾ ਤਾਂ ਜੋ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਵਾਰਡਾਂ 'ਚ  ਕੀਤੇ ਜਾ ਰਹੇ ਕੰਮਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਤੇ ਸ਼ਹਿਰ ਵਾਸੀਆਂ ਦੀ ਹਰੇਕ ਮੁਸ਼ਕਲ ਦੇ ਹੱਲ ਲਈ 24 ਘੰਟੇ ਹਾਜ਼ਰ ਹਨ। 

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਲੋਕਾਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਦੇਣ ਲਈ 20 ਕਰੋੜ ਰੁਪਏ ਦੇ ਟੈਂਡਰ ਲਗਾਏ ਗਏ ਹਨ, ਜਿਨ੍ਹਾਂ ਦੇ ਕੰਮ ਆਉਂਦੇ ਦਿਨਾਂ ਵਿੱਚ ਸ਼ੁਰੂ ਹੋ ਜਾਣਗੇ। ਇਸ ਮੌਕੇ ਕੌਸਲਰ ਜਸਬੀਰ ਗਾਂਧੀ, ਗਿਆਨ ਚੰਦ, ਮੁਕਤਾ ਗੁਪਤਾ, ਰੋਹਿਤ ਸਮੇਤ ਨਗਰ ਨਿਗਮ ਦੀਆਂ ਵੱਖ ਵੱਖ ਸ਼ਾਖਾਵਾਂ ਦੇ ਅਧਿਕਾਰੀ ਮੌਜੂਦ ਸਨ।

 

Tags: Dr Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Paramvir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD