Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਸ਼ਵ ਵਾਤਾਵਰਣ ਦਿਵਸ : ਆਸ਼ਿਕਾ ਜੈਨ ਨੇ ਕਿਡਜ਼ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Aashika Jain, DC Hoshiarpur, Deputy Commissioner Hoshiarpur, Hoshiarpur, World Environment Day

Web Admin

Web Admin

5 Dariya News

ਹੁਸ਼ਿਆਰਪੁਰ , 05 Jun 2025

Last updated on: Jun 05, 2025, 17:24 IST

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਅੱਜ ਮਾਸਟਰਮਾਈਂਡ ਇੰਸਟੀਚਿਊਟ ਵੱਲੋਂ ਇਕ ਕਿਡਜ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। 

ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਕੁਦਰਤ ਦੀ ਰੱਖਿਆ ਕਰਨਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਜਿਹੇ ਉਪਾਅ ਅਪਣਾਉਣੇ ਚਾਹੀਦੇ ਹਨ ਜੋ ਵਾਤਾਵਰਨ ਅਨੁਕੂਲ ਹੋਵੇ। ਉਨ੍ਹਾਂ ਰੁੱਖ ਲਗਾਉਣ ਅਤੇ ਸਾਈਕਲਿੰਗ ਨੂੰ ਵਾਤਾਵਰਨ ਸੁਧਾਰ ਦੇ ਦੋ ਪ੍ਰਭਾਵਸ਼ਾਲੀ ਤਰੀਕੇ ਦੱਸਦਿਆਂ ਉਨ੍ਹਾਂ ਕਿਹਾ ਕਿ ਪੌਦੇ ਨਾ ਸਿਰਫ਼ ਆਕਸੀਜਨ ਪ੍ਰਦਾਨ ਕਰਦੇ ਹਨ ਬਲਕਿ ਵਾਤਾਵਰਨ ਸੰਤੁਲਨ ਬਣਾਈ ਰੱਖਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। 

ਇਸੇ ਤਰ੍ਹਾਂ ਸਾਈਕਲਿੰਗ ਨਾ ਸਿਰਫ਼ ਪ੍ਰਦੂਸ਼ਣ ਘਟਾਉਣ ਵਿਚ ਮਦਦ ਕਰਦੀ ਹੈ ਬਲਕਿ ਇਕ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦਾ ਇਕ ਸ਼ਕਤੀਸ਼ਾਲੀ ਸਾਧਨ ਵੀ ਹੈ। ਡਿਪਟੀ ਕਮਿਸ਼ਨਰ ਨੇ ਮਾਸਟਰਮਾਈਂਡ ਇੰਸਟੀਚਿਊਟ ਦੇ ਮੁਖੀ ਮਨੀ ਗੋਗੀਆ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵਾਤਾਵਰਨ ਸੁਰੱਖਿਆ ਦੀ ਮਹੱਤਤਾ ਨੂੰ ਸਮਝਣ ਦਾ ਮੌਕਾ ਮਿਲੇਗਾ। 

ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਕੁਦਰਤ ਪ੍ਰਤੀ ਜਾਗਰੂਕਤਾ ਵਧਾਉਂਦੀਆਂ ਹਨ ਅਤੇ ਉਹ ਬਚਪਨ ਤੋਂ ਹੀ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਸਟਰਮਾਈਂਡ ਇੰਸਟੀਚਿਊਟ ਦੇ ਡਾਇਰੈਕਟਰ ਅਤੇ ਸਮਾਜ ਸੇਵਕ ਮਨੀ ਗੋਗੀਆ ਵੱਲੋਂ ਸ਼ੁਰੂ ਕੀਤੀ ਗਈ ਫੈਸ਼ਨ ਬੈਗ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ। 

ਇਹ ਸਾਈਕਲ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋਈ ਅਤੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘਦੀ ਹੋਈ ਮਾਸਟਰਮਾਈਂਡ ਇੰਸਟੀਚਿਊਟ ਵਿਖੇ ਸਮਾਪਤ ਹੋਈ। ਇਸ ਮੌਕੇ ਸਮਾਈਲ ਫਾਊਂਡੇਸ਼ਨ ਤੋਂ ਅਤੁਲ ਜੈਰਥ, ਸਮਾਜ ਸੇਵਿਕਾ ਸੁਨੀਤਾ ਗੋਗੀਆ ਅਤੇ ਹੋਲੀ ਹਾਰਟ ਸਕੂਲ ਦੇ ਅਧਿਆਪਕ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD