Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜੀਤ ਨਗਰ ਚ ਵਾਤਾਵਰਣ ਸੁਰੱਖਿਆ ਦੀ ਮਿਸਾਲ, ਆਸ਼ਿਕਾ ਜੈਨ ਨੇ ਲਗਾਏ ਪੌਦੇ

ਸੋਨੀ ਪਰਿਵਾਰ ਵੱਲੋਂ ਵਿਲੱਖਣ ਪਹਿਲ ਕਰਕੇ ਆਪਣੀ ਤਿੰਨ ਏਕੜ ਜ਼ਮੀਨ 'ਤੇ ਜੈਵ ਵਿਭਿੰਨਤਾ ਪਾਰਕ ਦਾ ਕੀਤਾ ਜਾ ਰਿਹੈ ਵਿਕਾਸ

Aashika Jain, DC Hoshiarpur, Deputy Commissioner Hoshiarpur, Hoshiarpur, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day

Web Admin

Web Admin

5 Dariya News

ਹੁਸ਼ਿਆਰਪੁਰ , 05 Jun 2025

Last updated on: Jun 05, 2025, 17:32 IST

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ 'ਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਲਈ ਅਜੀਤ ਨਗਰ ਇਸਲਾਮਾਬਾਦ, ਹੁਸ਼ਿਆਰਪੁਰ ਵਿਚ ਪੌਦੇ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵਜੋਂ ਖ਼ੁਦ ਪੌਦੇ ਲਗਾਏ ਗਏ। ਸੋਨੀ ਪਰਿਵਾਰ ਅਤੇ ਰਾਊਂਡ ਗਲਾਸ ਫਾਊਂਡੇਸ਼ਨ ਵੱਲੋਂ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਮੇਅਰ ਸੁਰਿੰਦਰ ਕੁਮਾਰ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਨੇ ਵੀ ਹਿੱਸਾ ਲਿਆ ਅਤੇ ਪੌਦੇ ਲਗਾਏ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਹਰੇਕ ਨਾਗਰਿਕ ਨੂੰ ਰੁੱਖ ਲਗਾਉਣ ਦਾ ਪ੍ਰਣ ਕਰਨਾ ਚਾਹੀਦਾ ਹੈ, ਤਾਂ ਜੋ ਹਰਿਆਲੀ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਆਪਣੇ ਘਰਾਂ, ਦਫਤਰਾਂ ਅਤੇ ਜਨਤਕ ਥਾਵਾਂ 'ਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ ਦਿੱਤਾ। 

ਉਨ੍ਹਾਂ ਸੋਨੀ ਪਰਿਵਾਰ ਦਾ ਵਾਤਾਵਰਣ ਸੰਭਾਲ ਵਿੱਚ ਪਾਏ ਯੋਗਦਾਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਦੀਪ ਸੋਨੀ ਪਰਿਵਾਰ 100 ਤੋਂ ਵੱਧ ਕਿਸਮਾਂ ਦੇ ਪੌਦੇ ਲਗਾ ਕੇ ਆਪਣੀ 3 ਏਕੜ ਜ਼ਮੀਨ ਨੂੰ ਜੈਵ ਵਿਭਿੰਨਤਾ ਪਾਰਕ ਵਿਚ ਬਦਲਣ ਦਾ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਲੋਕਾਂ ਲਈ ਪਿਕਨਿਕ ਸਪਾਟ ਅਤੇ ਬੱਚਿਆਂ ਲਈ ਪਾਰਕ ਬਣਾਉਣ ਦੀ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ, ਜੋ ਕਿ ਇੱਕ ਵਧੀਆ ਕੰਮ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਅਤੇ ਟਿਕਾਊ ਵਿਕਾਸ ਵੱਲ ਵਧਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ। 

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਲਗਾਤਾਰ ਉਤਸ਼ਾਹਿਤ ਕਰੇਗਾ ਤਾਂ ਜੋ ਸਮਾਜ ਵਿਚ ਹਰੇ ਭਵਿੱਖ ਦੀ ਨੀਂਹ ਮਜ਼ਬੂਤ ਕੀਤੀ ਜਾ ਸਕੇ। ਇਸ ਮੌਕੇ ਸੰਦੀਪ ਸੋਨੀ, ਰਾਕੇਸ਼ ਮਰਵਾਹਾ, ਆਈ.ਜੇ.ਐਮ.ਐਸ ਸਿੱਧੂ, ਡਾ: ਰਜਨੀਸ਼, ਰਾਮ ਮੂਰਤੀ ਸ਼ਰਮਾ, ਡਾ.ਕੁਲਦੀਪ ਨੰਦਾ, ਕੌਂਸਲਰ ਮੁਖੀ ਰਾਮ, ਐਡਵੋਕੇਟ ਮਨਿੰਦਰ ਪਾਲ ਸਿੰਘ, ਐਡਵੋਕੇਟ ਲਵਕੇਸ਼ ਓਹਰੀ, ਮਨਵੀਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD