Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼

ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 05 Jun 2025

Last updated on: Jun 05, 2025, 17:44 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ 26 ਅਤੇ ਦੋ .30 ਬੋਰ ਪੀਐਕਸ5 – ਸਮੇਤ ਜ਼ਿੰਦਾ ਕਾਰਤੂਸਾਂ ਨਾਲ  ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਪਿੰਡ ਲਖਨਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਹਥਿਆਰ ਅਤੇ ਗੋਲੀ-ਸਿੱਕੇ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਦੀ ਡਿਲਿਵਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਸੂਰਜਪਾਲ ਸਿੰਘ , ਪਾਕਿਸਤਾਨ-ਅਧਾਰਤ ਹੈਂਡਲਰਾਂ ਰਾਣਾ ਅਤੇ ਸਿਕੰਦਰ  ਦੇ ਸਿੱਧੇ ਸੰਪਰਕ ਵਿੱਚ ਸੀ, ਜੋ ਹਥਿਆਰ-ਗੋਲੀ ਸਿੱਕੇ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰਦੇ  ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਦ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਐਸ.ਪੀ. ਸਿਟੀ ਰਿਪੁਤਪਨ ਸਿੰਘ ਸੰਧੂ ਅਤੇ ਡੀਐਸਪੀ (ਦਿਹਾਤੀ) ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ  ਪੁਲਿਸ ਟੀਮ ਨੇ ਆਪ੍ਰੇਸ਼ਨ ਚਲਾਇਆ ਅਤੇ ਤਰਨਤਾਰਨ ਦੇ ਪਿੰਡ ਲਖਨਾ ਨੇੜੇ ਸ਼ੱਕੀ ਸੂਰਜਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਸੂਰਜਪਾਲ ਇਸਨੂੰ ਵੱਖ-ਵੱਖ ਅਪਰਾਧਿਕ ਮਾਡਿਊਲਾਂ ਨੂੰ ਸਪਲਾਈ ਕਰਦਾ ਸੀ। ਐਸ.ਐਸ.ਪੀ. ਨੇ ਕਿਹਾ ਕਿ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਹੋਏ ਹਥਿਆਰਾਂ-ਗੋਲੀ ਸਿੱਕੇ ਦੀ ਕੁੱਲ ਗਿਣਤੀ  ਦਾ ਪਤਾ ਲਗਾਉਣ ਲਈ ਅਤੇ ਇਸ ਗਠਜੋੜ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਤਰਨਤਾਰਨ ਦੇ ਵਲਟੋਹਾ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 (6) (7)-(1) ਤਹਿਤ ਐਫਆਈਆਰ ਨੰਬਰ 59 ਮਿਤੀ 4 ਜੂਨ, 2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD