Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਜਲਾਲਾਬਾਦ ਵਿਖੇ ਮੀਆ ਵਾਕੀ ਤਕਨੀਕ ਨਾਲ ਵਿਕਸਤ ਹੋਣ ਵਾਲੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਦਾ ਉਦਘਾਟਨ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ ਸਮੇਤ ਹੋਰ ਵੀ ਉੱਘੀਆਂ ਸ਼ਖਸ਼ੀਅਤਾਂ ਰਹੀਆਂ ਹਾਜਰ

Devinderjeet Singh Laddi Dhose, Dharamkot, AAP, Aam Aadmi Party, Aam Aadmi Party Punjab, AAP Punjab, Sagar Setia, DC Moga, Deputy Commissioner Moga, Moga, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day

Web Admin

Web Admin

5 Dariya News

ਮੋਗਾ , 05 Jun 2025

Last updated on: Jun 05, 2025, 18:01 IST

ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਗਰਾਮ ਪੰਚਾਇਤ ਜਲਾਲਾਬਾਦ ਵਿਖੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਜਿਹੜਾ ਕਿ 4 ਕਨਾਲ ਜਗ੍ਹਾ ਵਿੱਚ ਸਥਿਤ ਹੈ ਨੂੰ ਮੀਆ ਵਾਕੀ ਤਕਨੀਕ ਨਾਲ ਵਿਕਸਿਤ ਕਰਨ ਲਈ 3800 ਦੇ ਲਗਭਗ ਪੌਦੇ ਲਗਾਉਣ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਕੀਤੀ ਗਈ।  ਇਸ ਮੌਕੇ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। 

ਉਹਨਾਂ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਦੇਖਭਾਲ ਅਤੇ ਇਹਨਾਂ ਦਾ ਚੰਗਾ ਪਾਲਣ ਪੋਸ਼ਣ ਕਰਨਾ ਹਰੇਕ ਨਾਗਰਿਕ ਦੀ ਜਿੰਮੇਵਾਰੀ ਬਣਦੀ ਹੈ। ਸਾਨੂੰ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ। 

ਇਸ ਤੋਂ ਇਲਾਵਾ ਜਿਸ ਵੀ ਕਾਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਸ ਦੀ ਰੋਕਥਾਮ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਹੁਣ ਤੋਂ ਹੀ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣ ਲਈ ਯਤਨ ਕੀਤੇ ਜਾਣ।

ਇਸ ਤੋਂ ਪਹਿਲਾਂ  ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਥੀਮ ਏਕ ਪੇਡ ਮਾਂ ਕੇ ਨਾਮ ਹੈ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਚੌਗਿਰਦਾ ਬਣਾਉਣਾ ਹਰੇਕ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। 

ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ  ਕਿਹਾ ਕਿ ਰੁੱਖ ਲਗਾਉਣ ਦੇ ਮਗਰੋਂ ਰੁੱਖਾਂ ਦਾ ਧਿਆਨ ਕਰਨਾ ਵੀ ਬਣਦਾ ਹੈ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਦੂਸ਼ਣ ਰਹਿਤ ਮਾਹੌਲ ਵਿੱਚ ਰਹਿਣ ਅਤੇ ਵਾਤਾਵਰਣ ਦੀ ਸੰਭਾਲ ਲਈ ਹੋਰਨਾਂ ਨੂੰ ਵੀ ਪੇ੍ਰਿਤ ਕਰਨ। 

ਵਿਧਾਇਕ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਹੋਰ ਅਧਿਕਾਰੀਆਂ ਵੱਲੋਂ ਵੀ ਪੌਦੇ ਲਗਾਏ ਗਏ। ਇਸ ਮੌਕੇ ਐੱਸ ਡੀ ਐਮ ਸਾਰੰਗਪ੍ਰੀਤ ਸਿੰਘ, ਸੀ.ਐਮ.ਐਫ.ਓ ਹਿਤੇਸ਼ ਵੀਰ ਗੁਪਤਾ,  ਸਹਾਇਕ ਕਮਿਸ਼ਨਰ ਗਗਨਦੀਪ ਸਿੰਘ ਤੇ ਹੋਰ ਵੀ ਮੋਹਤਵਰ ਵਿਅਕਤੀ  ਮੌਜੂਦ ਸਨ।

 

Tags: Devinderjeet Singh Laddi Dhose , Dharamkot , AAP , Aam Aadmi Party , Aam Aadmi Party Punjab , AAP Punjab , Sagar Setia , DC Moga , Deputy Commissioner Moga , Moga , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD