Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਸੋਨਾ ਥਿੰਦ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੀ ਮੁਹਿੰਮ ਦਾ ਆਗਾਜ਼

ਤੰਦਰੁਸਤ ਜੀਵਨ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ: ਡਿਪਟੀ ਕਮਿਸ਼ਨਰ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Jun 2025

Last updated on: Jun 05, 2025, 18:12 IST

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਤੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਚੌਗਿਰਦੇ ਨੂੰ ਹਰਿਆਵਲ ਭਰਪੂਰ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਬੂਟੇ ਲਗਾਉਣ ਦੀ ਇਸ ਮੁਹਿੰਮ ਤਹਿਤ ਖਾਲੀ ਸਥਾਨਾਂ ਉੱਤੇ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫੁੱਲਦਾਰ ਅਤੇ ਫ਼ਲਦਾਰ ਬੂਟੇ ਲਗਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰਦੂਸ਼ਣ ਰਹਿਤ ਵਾਤਾਵਰਣ ਦੀ ਸਿਰਜਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਹਵਾ, ਪਾਣੀ ਅਤੇ ਧਰਤੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਈਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਨੇ ਵੀ ਬੂਟੇ ਲਗਾਉਂਦੇ ਹੋਏ ਕਿਹਾ ਕਿ ਇਹ ਰੁੱਖ ਵਿਕਸਤ ਹੋਣ ਨਾਲ ਜਿਥੇ ਧਰਤੀ ਦੀ ਉਪਰਲੀ ਸਤ੍ਹਾ ਨੂੰ ਖੁਰਨ ਤੋਂ ਬਚਾਉਣਗੇ ਉਥੇ ਹੀ ਜੀਵ ਜੰਤੂਆਂ ਦੇ ਵਧਣ ਫੁੱਲਣ ਦਾ ਜ਼ਰੀਆ ਬਣਨਗੇ ਅਤੇ ਸਭ ਤੋਂ ਅਹਿਮ ਆਕਸੀਜਨ ਉਤਪਤੀ ਵਿੱਚ ਸਹਾਈ ਸਾਬਤ ਹੋਣਗੇ।

ਇਸ ਮੌਕੇ ਐਸਡੀਐਮ ਅਮਲੋਹ ਚੇਤਨ ਬੰਗੜ, ਮੁੱਖ ਮੰਤਰੀ ਫੀਲਡ ਅਫਸਰ ਸ਼ੰਕਰ ਸ਼ਰਮਾ, ਜ਼ਿਲ੍ਹਾ ਮਾਲ ਅਫਸਰ ਕਰੁਨ ਗੁਪਤਾ, ਡੀਡੀਪੀਓ ਜਸਪ੍ਰੀਤ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਦੀਪ ਸ਼ਿਖਾ , ਪੀਏ ਰਣਧੀਰ ਸਿੰਘ, ਡੀਸੀ ਦਫਤਰ ਦਾ ਹੋਰ ਸਟਾਫ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD