Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ - ਹਰਜੋਤ ਬੈਂਸ

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸਮਾਗਮਾਂ ਵਿੱਚ ਵਿਸ਼ਵ ਭਰ ਤੋਂ ਸ਼ਰਧਾਲੂ/ ਸੰਗਤਾਂ ਹੋਣਗੀਆਂ ਸਾਮਿਲ- ਕੈਬਨਿਟ ਮੰਤਰੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Varjeet Walia, DC Ropar, Deputy Commissioner Ropar, Rupnagar, Ropar

5 Dariya News

5 Dariya News

5 Dariya News

ਰੂਪਨਗਰ , 05 Jun 2025

Last updated on: Jun 06, 2025, 12:20 IST

ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਵਿਖੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਦੀ ਸ਼ਹੀਦੀ ਸਮਾਗਮਾਂ ਸਬੰਧੀ ਰੱਖੀ ਇੱਕ ਵਿਸੇਸ਼ ਮੀਟਿੰਗ ਮੌਕੇ ਕੀਤਾ।

ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਸਾਰੇ ਵਿਭਾਗਾ ਦੇ ਅਧਿਕਾਰੀਆਂ ਨੂੰ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸਮਾਗਮਾਂ ਦੀ ਸਮੁੱਚੀ ਰੂਪ ਰੇਖਾ ਅਨੁਸਾਰ ਪ੍ਰਬੰਧਾਂ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਂਲੂਆਂ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਟੈਂਟ ਸਿਟੀ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੇ ਸ਼ਰਧਾਲੂਆਂ ਨੂੰ ਸਾਰੀਆਂ ਲੋੜੀਦੀਆ ਬੁਨਿਆਦੀ ਸਹੂਲਤਾਂ ਮਿਲਣਗੀਆਂ ਅਤੇ ਬਿਹਤਰ ਆਵਾਜਾਈ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਵਿਰਾਸਤ ਏ ਖਾਲਸਾ ਵਿੱਚ ਲਾਈਟ ਐਡ ਸਾਊਡ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਰਾਹੀ ਅੱਜ ਦੀ ਪੀੜ੍ਹੀ ਨੂੰ ਆਪਣੇ ਧਰਮ ਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਸ਼ੋਅ ਡਰੋਨ ਰਾਹੀ ਵਿਸ਼ਵ ਪੱਧਰੀ ਤਕਨੀਕ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਤੋਂ ਪਹਿਲਾਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਮੁਕੰਮਲ ਤੌਰ ਉੱਤੇ ਵਾਈਟ ਸਿਟੀ ਵਜੋਂ ਤਬਦੀਲ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਜਿਹੜੀਆਂ ਵੀ ਇਮਾਰਤਾਂ ਦੀ ਉਸਾਰੀ ਹੋਵੇਗੀ, ਉਨ੍ਹਾਂ ਲਈ ਇਹ ਨਿਯਮ ਤਹਿ ਕੀਤੇ ਜਾਣਗੇ ਕਿ ਉਨ੍ਹਾਂ ਇਮਾਰਤਾਂ ਦਾ ਰੰਗ ਸਫੇਦ ਹੋਵੇ।

ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਨੂੰ 5 ਸਤੰਬਰ ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਭਾਈ ਜੈਤਾ ਜੀ/ਬਾਬਾ ਜੀਵਨ ਸਿੰਘ ਜੀ ਸ਼ਹੀਦ ਦੀ ਯਾਦਗਾਰ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਨੇਚਰ ਪਾਰਕ ਦਾ ਸਮਾਂ ਸਵੇਰੇ 5 ਵਜੇ ਤੋ ਰਾਤ 10 ਵਜੇ ਤੱਕ ਵਧਾਇਆ ਜਾਵੇਗਾ ਅਤੇ ਵਿਰਾਸਤ ਏ ਖਾਲਸਾ ਦੀ ਲਾਈਬ੍ਰੇਰੀ ਨੂੰ ਸ਼ਾਮ 7.30 ਵਜੇ ਤੱਕ ਖੋਲਿਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਵਿਚ ਦਸਤਾਰ ਮਿਊਜੀਅਮ ਦੀ ਉਸਾਰੀ ਕਰਵਾਈ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਰਧਾ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕੇ ਵਿੱਚ ਹਰਿਆਵਲ ਨੂੰ ਹੋਰ ਤੇਜ਼ੀ ਨਾਲ ਉਸਾਰਿਆ ਜਾਵੇਗਾ ਅਤੇ 3.50 ਲੱਖ ਪੌਦੇ ਲਗਾਉਣ ਦੀ ਵਿਸੇਸ਼ ਮੁਹਿੰਮ ਸੁਰੂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵੀ.ਆਈ.ਪੀ ਰੋਡ ਦਾ ਨਾਮ ਸਾਹਿਬਜਾਦਾ ਜੁਝਾਰ ਸਿੰਘ ਮਾਰਗ ਰੱਖਿਆ ਜਾਵੇਗਾ ਅਤੇ ਇਸ ਮਾਰਗ ਦਾ ਸੁੰਦਰੀਕਰਨ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ, ਇਸ ਲਈ ਗੁਰੂ ਨਗਰੀ ਵਿੱਚ ਇੱਕ ਬਹੁ ਮੰਜਲਾਂ ਵਹੀਕਲ ਪਾਰਕਿੰਗ ਦੀ ਉਸਾਰੀ ਵੀ ਕਰਵਾਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿੱਚ ਪੱਕੇ ਤੌਰ ਤੇ ਆਲਟਰਾਮਾਡਰਨ ਬਾਥਰੂਮ ਬਣਾਏ ਜਾਣਗੇ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD