Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ

ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day

Web Admin

Web Admin

5 Dariya News

ਚੰਡੀਗੜ੍ਹ , 05 Jun 2025

Last updated on: Jun 06, 2025, 12:31 IST

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ ਕਰਨ ਦਾ ਟੀਚਾ ਰੱਖਿਆ ਹੈ। ਇਹ ਕਦਮ ਇਸ ਸਾਲ 44 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਖ਼ਤ ਮੁਕਾਬਲੇ ਵਾਲੀ ਜੇ.ਈ.ਈ. (ਐਡਵਾਂਸਡ) ਪ੍ਰੀਖਿਆ ਨੂੰ ਪਾਸ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ।

ਅੱਜ ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ  ਸ. ਹਰਜੋਤ ਸਿੰਘ ਬੈਂਸ ਨੇ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਅਕੈਡਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ,ਜੋ ਨਵੰਬਰ 2023 ਵਿੱਚ ਸ਼ੁਰੂ ਕੀਤਾ ਗਿਆ ਸੀ, ਰਾਹੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਜੇਈਈ ਅਤੇ ਨੀਟ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਦੇ ਸਮਰੱਥ ਬਣਾਉਣ ਨੂੰ ਦਿੱਤਾ। 

‘ਪੇਸ’ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਵਿੱਚ ਲਾਈਵ ਔਨਲਾਈਨ ਕਲਾਸਾਂ, ਸਵਾਲ-ਜਵਾਬ ਸੈਸ਼ਨ, ਮੌਕ ਟੈਸਟ ਅਤੇ ਰੈਜ਼ੀਡੈਂਸ਼ੀਅਲ ਕੈਂਪ ਕੋਚਿੰਗ ਸ਼ਾਮਲ ਹਨ। ਇਸ ਪਹਿਲਕਦਮੀ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ‘ਚ ਪੜ੍ਹਦੇ ਆਪਣੇ ਸਾਥੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾ ਕੇ ਵਿੱਤੀ ਪਾੜੇ ਨੂੰ ਪੂਰਿਆ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ 'ਤੇ ਹੋਣ ਵਾਲਾ ਖਰਚਾ- ਜੋ ਅਕਸਰ ਲੱਖਾਂ ਰੁਪਏ ਵਿੱਚ ਆਉਂਦਾ ਹੈ - ਆਰਥਿਕ ਤੌਰ 'ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀਆਂ ਲਈ ਵੱਡੀ ਰੁਕਾਵਟ ਬਣਦਾ ਰਿਹਾ ਹੈ। ‘ਪੇਸ’ ਪ੍ਰੋਗਰਾਮ ਨੇ ਇਸ ਮਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਹੋਣਹਾਰ ਵਿਦਿਆਰਥੀ ਵਿੱਤੀ ਰੁਕਾਵਟਾਂ ਕਾਰਨ ਪੜ੍ਹਾਈ ਅਤੇ ਕਰੀਅਰ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ।

ਇਸ ਪਹਿਲਕਦਮੀ ਦੀ ਪ੍ਰਭਾਵਸ਼ੀਲਤਾ ਬਾਰੇ ਗੱਲ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ‘ਪੇਸ’ ਇੱਕ ਕੋਚਿੰਗ ਪ੍ਰੋਗਰਾਮ ਤੋਂ ਕਿਤੇ ਵਧਕੇ ਹੈ ਜੋ ਪੇਂਡੂ ਖੇਤਰਾਂ, ਛੋਟੇ ਕਸਬਿਆਂ ਅਤੇ ਪੱਛੜੇ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਆਪਣੀ ਪੂਰੀ ਸਮਰੱਥਾ ਦੀ ਵਰਤੋਂ ਦੇ ਯੋਗ ਬਣਾਉਂਦਿਆ ਇਹ ਸਾਬਤ ਕਰਦਾ ਹੈ ਕਿ ਯੋਗ ਤੇ ਸਹੀ ਸਹਾਇਤਾ ਨਾਲ, ਪ੍ਰਤਿਭਾ ਕਿਤੇ ਵੀ ਵਧ-ਫੁੱਲ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਯਤਨਾਂ ਨੇ ਪਹਿਲਾਂ ਹੀ ਪ੍ਰਭਾਵਸ਼ਾਲੀ ਨਤੀਜੇ ਦਿੱਤੇ ਹਨ, ਜਿਸ ਦੇ ਚਲਦਿਆਂ ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਜੇਈਈ ਐਡਵਾਂਸਡ ਪ੍ਰੀਖਿਆ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਸਿੱਖਿਆ ਕ੍ਰਾਂਤੀ ਹੈ ਅਤੇ ਅਸੀਂ ਸਿਰਫ਼ ਮੋਹਾਲੀ, ਲੁਧਿਆਣਾ ਜਾਂ ਜਲੰਧਰ ਵਰਗੇ ਕੁਝ ਵੱਡੇ ਸ਼ਹਿਰਾਂ 'ਤੇ ਧਿਆਨ ਕੇਂਦਰਿਤ ਨਹੀਂ ਕਰ ਰਹੇ ਸਗੋਂ ਸਾਡਾ ਉਦੇਸ਼ ਰਾਜ ਭਰ ਦੇ ਵਿਦਿਆਰਥੀਆਂ ਨੂੰ ਸਸ਼ਕਤ ਬਣਾਉਂਦਿਆਂ ਉਨ੍ਹਾਂ ਨੂੰ ਸਫ਼ਲ ਹੋਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਜ਼ਰੂਰੀ ਸਹਾਇਤਾ ਪ੍ਰਦਾਨ ਕਰਦਿਆਂ ਹੋਰ ਵਿਦਿਆਰਥੀਆਂ ਤੱਕ ਪਹੁੰਚ ਲਈ ਪ੍ਰੋਗਰਾਮ ਦੇ ਵਿਸਥਾਰ ਦੀ ਯੋਜਨਾ ਬਣਾ ਰਹੇ ਹਾਂ। 

ਸ. ਬੈਂਸ ਨੇ ਅੱਗੇ ਕਿਹਾ ਕਿ ਕਰੀਅਰ ਸਬੰਧੀ ਫੈਸਲਿਆਂ ਵਿੱਚ ਵਿਦਿਆਰਥੀਆਂ ਦੀ ਮਦਦ ਲਈ ਉਨ੍ਹਾਂ ਨੂੰ ਜ਼ਰੂਰੀ ਸਲਾਹ ਅਤੇ ਸੇਧ ਦੇਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਹਰਜੋਤ ਬੈਂਸ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਅੰਬ ਦਾ ਬੂਟਾ ਲਾਇਆ

ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਪੰਜਾਬ ਭਵਨ ਵਿਖੇ ਅੰਬ ਦਾ ਬੂਟਾ ਲਾਇਆ। ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਬੂਟੇ ਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ 'ਤੇ ਚਾਨਣਾ ਪਾਇਆ। 

ਉਨ੍ਹਾਂ ਦੱਸਿਆ ਕਿ ਇਸ ਮਹੀਨੇ ਸਰਕਾਰੀ ਸਕੂਲਾਂ ਵਿੱਚ 96,000 ਤੋਂ ਵੱਧ ਬੂਟੇ ਅਤੇ ਹਜ਼ਾਰਾਂ ਟ੍ਰੀ ਗਾਰਡ ਲਾਏ ਗਏ ਹਨ। ਇਹ ਪਹਿਲ ਪੰਜਾਬ ਸਰਕਾਰ ਦੇ ਹਰਿਆਲੀ ਅਧੀਨ ਰਕਬੇ ਨੂੰ ਵਧਾਉਣ ਅਤੇ ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਵਿਆਪਕ ਯਤਨਾਂ ਦਾ ਹਿੱਸਾ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD