Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਗਵੰਤ ਸਿੰਘ ਮਾਨ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼

ਹੜ੍ਹ ਸੁਰੱਖਿਆ ਪ੍ਰਬੰਧਾਂ ਲਈ ਤਕਰੀਬਨ 120 ਕਰੋੜ ਰੁਪਏ ਦੀ ਦਿੱਤੀ ਪ੍ਰਵਾਨਗੀ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Mundian,Barinder Kumar Goel, KAP Sinha, Chief Secretary of Punjab, Anurag Verma

Web Admin

Web Admin

5 Dariya News

ਚੰਡੀਗੜ੍ਹ , 05 Jun 2025

Last updated on: Jun 06, 2025, 12:47 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ `ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ `ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ `ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰ `ਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। 

ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾਸੀਆਂ ਨੂੰ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਦੇ ਆਧਾਰ `ਤੇ ਵਿਆਪਕ ਖਾਕਾ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਹੜ੍ਹ ਸੁਰੱਖਿਆ ਕਾਰਜਾਂ ਨੂੰ ਬਰਸਾਤ ਦੇ ਮੌਸਮ ਤੋਂ ਠੀਕ ਪਹਿਲਾਂ ਰਵਾਇਤੀ ਪਹੁੰਚ ਅਪਣਾਉਣ ਦੀ ਬਜਾਏ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾ ਸਕੇ। 

ਉਨ੍ਹਾਂ ਨੇ ਇਨ੍ਹਾਂ ਯਤਨਾਂ ਨੂੰ ਨਿਯਮਤ ਆਧਾਰ `ਤੇ ਜਾਰੀ ਰੱਖਣ ਲਈ ਸਾਲਾਨਾ ਬਜਟ ਵਿੱਚ ਵਿਸ਼ੇਸ਼ ਅਲਾਟਮੈਂਟ ਕਰਨ ਦੀ ਮਹੱਤਤਾ `ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਿੰਜਾਈ ਵਿਭਾਗ ਦੇ ਡਰੇਨੇਜ ਅਤੇ ਨਹਿਰੀ ਵਿੰਗਾਂ ਦੋਵਾਂ ਵਿੱਚ ਤਰਜੀਹੀ ਕੰਮਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਇੰਜਨੀਅਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਕਾਰਜਸ਼ੀਲ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਇਕ ਵੱਡਾ ਕਦਮ ਚੁੱਕਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਹੜ੍ਹ ਸੁਰੱਖਿਆ ਕਾਰਜਾਂ ਅਤੇ ਡਰੇਨਾਂ ਦੀ ਸਫ਼ਾਈ ਲਈ ਤਕਰੀਬਨ 120 ਕਰੋੜ ਰੁਪਏ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਹ ਪ੍ਰਾਜੈਕਟ ਮੌਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਪੂਰੇ ਕੀਤੇ ਜਾਣ ਅਤੇ ਇਨ੍ਹਾਂ ਨੂੰ ਪੂਰਾ ਕਰਨ ਲਈ ਸਮਾਂ-ਸੀਮਾ 30 ਜੂਨ ਤੱਕ ਨਿਰਧਾਰਤ ਕੀਤੀ ਜਾਵੇ। 

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਸਿੰਜਾਈ ਵਿਭਾਗ ਦਾ ਕੋਈ ਵੀ ਅਧਿਕਾਰੀ ਜਾਂ ਮੁਲਾਜ਼ਮ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਵਿੱਚ ਲਾਪਰਵਾਹੀ ਲਈ ਨਿੱਜੀ ਤੌਰ `ਤੇ ਜਵਾਬਦੇਹ ਹੋਵੇਗਾ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਹਰੇਕ ਜ਼ਿਲ੍ਹੇ ਵਿੱਚ ਹੜ੍ਹਾਂ ਪੱਖੋਂ ਸੰਵੇਦਨਸ਼ੀਲ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਉਹ ਪਿਛਲੇ ਸਾਲ ਹੜ੍ਹਾਂ ਦਾ ਸਾਹਮਣਾ ਕਰਨ ਵਾਲੇ ਨਵੇਂ ਪ੍ਰਭਾਵਿਤ ਖੇਤਰਾਂ, ਜਿਨ੍ਹਾਂ ਵਿੱਚ ਖ਼ਾਸ ਕਰ ਕੇ ਸੜਕ ਨਿਰਮਾਣ ਕਾਰਨ ਰੁਕਾਵਟਾਂ ਆਈਆਂ ਹਨ, ਦਾ ਚੰਗੀ ਤਰ੍ਹਾਂ ਨਿਰੀਖਣ ਕਰਨ ਅਤੇ ਮੁਸ਼ਕਲਾਂ ਨੂੰ ਹੱਲ ਕਰਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਨਸੂਨ ਦੌਰਾਨ ਹੜ੍ਹਾਂ ਨੂੰ ਰੋਕਣਾ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਨੂੰ ਨੁਕਸਾਨ ਨਾ ਪਹੁੰਚਣਾ ਯਕੀਨੀ ਬਣਾਉਣਾ ਪ੍ਰਮੁੱਖ ਤਰਜੀਹ ਹੈ।

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Mundian , Barinder Kumar Goel , KAP Sinha , Chief Secretary of Punjab , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD