Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਿਵਰਾਜ ਸਿੰਘ ਚੌਹਾਨ ਅਭਿਯਾਨ ਦੇ 8ਵੇਂ ਦਿਨ ਪੰਜਾਬ ਦੇ ਕਿਸਾਨਾਂ ਨਾਲ ਮਿਲੇ

ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਦਾ ਸਫ਼ਲਤਾਪੂਰਵਕ ਅੱਧਾ ਪੜਾਅ ਪੂਰਾ, ਹੁਣ- ਤੱਕ ਲੱਖਾਂ ਕਿਸਾਨਾਂ ਨਾਲ ਸੰਵਾਦ

Shivraj Singh Chouhan, Shivraj Chauhan, BJP, Bharatiya Janata Party, Viksit Krishi Sankalp Abhiyan, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 05 Jun 2025

Last updated on: Jun 06, 2025, 12:48 IST

‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਲਗਭਗ ਅਪਣਾ ਅੱਧਾ ਪੜਾਅ ਪੂਰਾ ਕਰ ਚੁੱਕਿਆ ਹੈ। ਹੁਣ- ਤੱਕ ਲੱਖਾਂ ਕਿਸਾਨ ਇਸ ਅਭਿਯਾਨ ਨਾਲ ਜੁੜ ਚੁੱਕੇ ਹਨ ਅਤੇ ਇਹ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਅੱਜ ਇਸ ਅਭਿਯਾਨ ਦੇ 8ਵੇਂ ਦਿਨ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨਾਲ ਸੰਵਾਦ ਕੀਤਾ। 

ਇਸ ਅਵਸਰ ‘ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੇ ਡਾਇਰੈਕਟ ਡਾ. ਐੱਮ.ਐੱਲ. ਜਾਟ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ਼੍ਰੀ ਐੱਸ.ਐੱਸ. ਭੂਸ਼ਣ, ਵਿਗਿਆਨੀ ਅਤੇ ਅਧਿਕਾਰੀ ਪ੍ਰੋਗਰਾਮ ਵਿੱਚ ਸ਼ਾਮਲ ਰਹੇ। 

ਇਸ ਅਵਸਰ ‘ਤੇ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕਿਸਾਨਾਂ ਤੱਕ ਵਿਗਿਆਨ ਅਤੇ ਖੋਜ ਦੀ ਜਾਣਕਾਰੀ ਪਹੁੰਚਾਉਣ ਲਈ ਅਤੇ ‘ਲੈਬ ਟੂ ਲੈਂਡ’ ਨੂੰ ਜੋੜਨ ਦੇ ਲਈ ਹੀ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਅਭਿਯਾਨ ਦੇ ਤਹਿਤ ਵਿਗਿਆਨੀ ਜਿਸ ਵੀ ਪਿੰਡ ਦਾ ਦੌਰਾ ਕਰਦੇ ਹਨ, ਉੱਥੇ ਦੇ ਖੇਤਰ ਦੀ ਪਹਿਲਾਂ ਜਾਣਕਾਰੀ ਲੈ ਕੇ ਜਾਂਦੇ ਹਨ ਅਤੇ ਉਸ ਦੇ ਅਨੁਸਾਰ ਕਿਸਾਨਾਂ ਨਾਲ ਸੰਵਾਦ ਕੀਤਾ ਜਾਂਦਾ ਹੈ। 

ਮਿੱਟੀ ਦੇ ਪੋਸ਼ਕ ਤੱਤਾਂ, ਜਲਵਾਯੂ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਹੜੀ ਕਿਸਮ ਦੇ ਜਰੀਏ ਪੈਦਾਵਾਰ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ, ਉਸ ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਨਾਲ ਹੀ ਵਾਈਰਸ ਅਟੈਕ ਅਤੇ ਕੀਟਨਾਸ਼ਕਾਂ ਬਾਰੇ ਵੀ ਸਹੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਅਭਿਯਾਨ ਦੇ ਜ਼ਰੀਏ ਖੇਤ ਦੀ ਜ਼ਰੂਰਤ ਦੇ ਅਨੁਸਾਰ ਹੀ ਖੋਜ ਦੀ ਦਿਸ਼ਾ ਤੈਅ ਕਰਨ ਦਾ ਕੰਮ ਕੀਤਾ ਜਾ ਸਕਦਾ ਹੈ। 

ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਅੱਜ ਮੈਂ ਟਰੈਕਟਰ ਚਲਾ ਕੇ ਕਿਸਾਨਾਂ ਦੀਆਂ ਵਿਹਾਰਕ ਸਮੱਸਿਆਵਾਂ ਨੂੰ ਸਮਝਣ ਦੀ ਕੋਸ਼ਿਸ਼ ਕੀਤੀ। ਇਸ ਅਭਿਯਾਨ ਤੋਂ ਬਾਅਦ ਹਰ ਖੇਤਰ ਤੋਂ ਜੋ ਜਾਣਕਾਰੀਆਂ ਇਕੱਠੀਆਂ ਹੋਣਗੀਆਂ ਉਸ ਦੇ ਅਧਾਰ 'ਤੇ ਅੱਗੇ ਦੀਆਂ ਖੇਤੀਬਾੜੀ ਨੀਤੀਆਂ ਬਣਾਈਆਂ ਜਾਣਗੀਆਂ।

ਸ਼੍ਰੀ ਚੌਹਾਨ ਨੇ ਕਿਹਾ ਕਿ ਮੈਂ ਪੰਜਾਬ ਦੀ ਇਸ ਧਰਤੀ ਨੂੰ ਮੈਂ ਵਾਰ-ਵਾਰ ਦਿਲੋਂ ਨਮਨ ਕਰਦਾ ਹਾਂ। ਇਹ ਉਹ ਧਰਤੀ ਹੈ ਜਿਸ ਨੇ ਕਈ ਵਰ੍ਹਿਆਂ ਤੱਕ ਪੂਰੇ ਹਿੰਦੁਸਤਾਨ ਦੇ ਅਨਾਜ ਦੇ ਭੰਡਾਰ ਭਰਨ ਦਾ ਕੰਮ ਕੀਤਾ ਹੈ। ਇੱਕ ਸਮਾਂ ਸੀ ਜਦੋਂ ਅਸੀਂ ਅਮਰੀਕਾ ਦੀ ਖ਼ਰਾਬ ਗੁਣਵੱਤਾ ਵਾਲੀ ਕਣਕ ਪੀਐੱਲ 480 ਖਾਣ ਲਈ ਮਜ਼ਬੂਰ ਸੀ। 

ਪਰ ਹਰਿਤ ਕ੍ਰਾਂਤੀ ਹੀ ਹੈ ਜਿਸ ਨੇ ਸਾਨੂੰ ਇਸ ਤੋਂ ਮੁਕਤੀ ਦਿਲਵਾਈ। ਪੰਜਾਬ ਦੇ ਕਿਸਾਨਾਂ, ਕਿਸਾਨਾਂ ਦੇ ਜਨੂੰਨ ਅਤੇ ਪੰਜਾਬ ਦੇ ਕਿਸਾਨਾਂ ਦੇ ਜਜ਼ਬੇ ਨੂੰ ਮੈਂ ਨਮਨ ਕਰਦਾ ਹਾਂ। ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਅਨਮੋਲ ਯਤਨਾਂ ਲਈ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ। ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਮੈਨੂੰ ਪ੍ਰਸੰਨਤਾ ਹੋ ਰਹੀ ਹੈ ਇਹ ਦੱਸਦੇ ਹੋਏ ਕਿ ਅੱਜ ਦੇਸ਼ ਵਿੱਚ ਕਣਕ ਦੇ ਉਤਪਾਦਨ ਵਿੱਚ ਰਿਕਾਰਡ ਪੱਧਰ ‘ਤੇ ਵਾਧਾ ਹੋਇਆ ਹੈ। 

ਕਣਕ ਉਤਪਾਦਨ ਆਪਣੇ ਉੱਚ ਪੱਧਰ ‘ਤੇ ਹੈ। ਇਸ ਦੇ ਨਾਲ-ਨਾਲ ਚੌਲ, ਮੱਕੀ, ਮੂੰਗਫਲੀ ਅਤੇ ਸੋਇਆਬੀਨ ਦੇ ਉਤਪਾਦਨ ਵਿੱਚ ਵੀ ਰਿਕਾਰਡ ਵਾਧਾ ਦਰਜ ਕੀਤਾ ਗਿਆ ਹੈ। ਦਾਲਾਂ ਅਤੇ ਤੇਲ ਬੀਜਾਂ ਵਿੱਚ ਉਤਪਾਦਨ ਵਾਧੇ ਲਈ ਵੀ ਪੂਰੇ ਯਤਨ ਕੀਤੇ ਜਾ ਰਹੇ ਹਨ। ਅੱਜ ਦੇਸ਼ ਅਨਾਜ ਲਈ ਕਿਸੇ 'ਤੇ ਨਿਰਭਰ ਨਹੀਂ ਹੈ।

ਸ਼੍ਰੀ ਚੌਹਾਨ ਨੇ ਕਿਹਾ ਕਿ ਝੋਨੇ ਦੀ ਪੁਰਾਣੀ ਰੋਪਾਈ ਦੀਆਂ ਪਰੰਪਰਾਗਤ ਵਿਧੀਆਂ ਵਿੱਚ ਪਾਣੀ ਦੇ ਨਾਲ-ਨਾਲ ਮਿਹਨਤ ਅਤੇ ਲਾਗਤ ਵੀ ਬੁਹਤ ਜ਼ਿਆਦਾ ਲਗਦੀ ਸੀ। ਪਰ ਹੁਣ ਨਵੀਂ ਆਧੁਨਿਕ ਤਕਨੀਕ ਰਾਹੀਂ ਸਿੱਧੇ ਬੀਜ ਨਾਲ ਬਿਜਾਈ ਦੀ ਵਿਧੀ ਦਾ ਵੀ ਵਿਕਾਸ ਹੋ ਚੁੱਕਿਆ ਹੈ। ਕਣਕ ਦੀ ਤਰ੍ਹਾਂ ਹੁਣ ਚੌਲ ਵੀ ਮਸ਼ੀਨ ਦੇ ਜਰੀਏ ਬੀਜ ਰਾਹੀਂ ਬੀਜਿਆ ਜਾ ਸਕਦਾ ਹੈ। 

ਕਈ ਕਿਸਾਨਾਂ ਨੇ ਇਸ ਸਬੰਧ ਵਿੱਚ ਮੇਰੇ ਨਾਲ ਆਪਣੇ ਅਨੁਭਵ ਵੀ ਸਾਂਝਾ ਕੀਤੇ ਹਨ।  ਪੰਜਾਬ ਦੇ ਕਿਸਾਨਾਂ ਨੇ ਦੱਸਿਆ ਕਿ ਨਵੀਂ ਵਿਧੀ ਨਾਲ ਉਤਪਾਦਨ ਦੇ ਪੱਧਰ ਵਿੱਚ ਕੋਈ ਵੀ ਬਦਲਾਅ ਨਹੀਂ ਆਉਂਦਾ। ਜਿਨ੍ਹਾਂ ਉਤਪਾਦਨ ਪਰੰਪਰਾਗਤ ਰੋਪਾਈ ਰਾਹੀਂ ਹੁੰਦਾ ਹੈ। ਉਸ ਹੀ ਤਰ੍ਹਾਂ ਡਾਇਰੈਕਟ ਸੀਡਿੰਗ ਨਾਲ ਵੀ ਝੋਨੇ ਦੀ ਪੈਦਾਵਾਰ ਹੁੰਦੀ ਹੈ ਅਤੇ ਇਸ ਵਿਧੀ ਨੂੰ ਅਪਣਾਉਣ ਨਾਲ ਮਿਹਨਤ ਅਤੇ ਲਾਗਤ ਵਿੱਚ ਵੀ ਕਾਫੀ ਬੱਚਤ ਹੁੰਦੀ ਹੈ। 

ਸ਼੍ਰੀ ਚੌਹਾਨ ਨੇ ਕਿਹਾ ਕਿ ਸਾਨੂੰ ਕੀਟਨਾਸ਼ਕਾਂ ਦਾ ਸੰਤੁਲਿਤ ਉਪਯੋਗ ਵੀ ਕਰਨਾ ਹੋਵੇਗਾ। ਗੈਰ-ਜ਼ਰੂਰੀ ਵਾਧੂ ਕੀਟਨਾਸ਼ਕਾਂ ਦੀ ਵਰਤੋਂ ਨਾਲ ਖੇਤੀਬਾੜੀ ਦੀ ਲਾਗਤ ਵਧਦੀ ਹੈ ਅਤੇ ਫਸਲ ਦੀ ਗੁਣਵੱਤਾ 'ਤੇ ਵੀ ਉਲਟਾ (ਮਾੜਾ) ਅਸਰ ਪੈਂਦਾ ਹੈ। ਪੰਜਾਬ ਦੀ ਧਰਤੀ ‘ਤੇ ਹਰ ਕਿਸਮ ਦੀ ਖੇਤੀ ਕੀਤੀ ਜਾ ਸਕਦੀ ਹੈ। ਬਾਗਵਾਨੀ ਲਈ ਵੀ ਵਿਆਪਕ ਸੰਭਾਵਨਾਵਾਂ ਹਨ। 

ਨਿਰਯਾਤ ਗੁਣਵੱਤਾ ਵਾਲੇ ਫਲ ਅਤੇ ਸਬਜ਼ੀਆਂ ਦੇ ਉਤਪਾਦਨ ਲਈ ਵੀ ਯਤਨ ਕਰਨੇ ਹੋਣਗੇ। ਖੇਤੀਬਾੜੀ ਲਈ ਸਾਡੇ 6 ਮੁੱਖ ਉਦੇਸ਼ਾਂ ਵਿੱਚ- ਉਤਪਾਦਨ ਵਧਾਉਣਾ, ਉਤਪਾਦਨ ਦੀ ਲਾਗਤ ਘਟਾਉਣਾ, ਉਤਪਾਦਨ ਦੀ ਉਚਿਤ ਕੀਮਤ ਨੂੰ ਯਕੀਨੀ ਬਣਾਉਣਾ, ਫਸਲਾਂ ਦੇ ਨੁਕਸਾਨ ਦੀ ਸਥਿਤੀ ਵਿੱਚ ਮੁਆਵਜ਼ਾ ਦੇਣਾ, ਵਿਭਿੰਨਤਾ ਅਤੇ ਜਾਗਰੂਕ ਰਹਿੰਦੇ ਹੋਏ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਧਰਤੀ ਨੂੰ ਸੁਰੱਖਿਅਤ ਰੱਖਣਾ ਸ਼ਾਮਲ ਹੈ।

ਸ਼੍ਰੀ ਚੌਹਾਨ ਨੇ ਸਿੰਧੂ ਜਲ ਸੰਧੀ 'ਤੇ ਵੀ ਗੱਲ ਕੀਤੀ ਅਤੇ ਕਿਹਾ ਕਿ ਇਹ ਅਨਿਆਂਪੂਰਨ ਜਲ ਸੰਧੀ ਰੱਦ ਕਰਨ ਦਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਕਦਮ ਸ਼ਲਾਘਾਯੋਗ ਹੈ। ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਕਿਸਾਨ ਇਸ ਸੰਧੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ, ਪਰ ਹੁਣ ਭਾਰਤ ਦਾ ਪਾਣੀ ਭਾਰਤ ਦੇ ਕਿਸਾਨਾਂ ਲਈ ਵਰਤਿਆ ਜਾਵੇਗਾ।

ਅੰਤ ਵਿੱਚ ਸ਼੍ਰੀ ਚੌਹਾਨ ਨੇ ਕਿਹਾ ਕਿ ਕਿਸਾਨਾਂ ਦੀ ਸੇਵਾ ਹੀ ਮੇਰਾ ਧਰਮ ਹੈ। ਉਤਪਾਦਨ ਵਧੇਗਾ ਅਤੇ ਕਿਸਾਨ ਸਮ੍ਰਿੱਧੀ ਵੱਲ ਵਧਣਗੇ ਤਾਂ ਹੀ ਖੇਤੀਬਾੜੀ ਮੰਤਰੀ ਵਜੋਂ ਮੇਰੀ ਜ਼ਿੰਮੇਵਾਰੀ ਦੀ ਸਾਰਥਕਤਾ ਸਿੱਧ ਹੋਵੇਗੀ।

 

Tags: Shivraj Singh Chouhan , Shivraj Chauhan , BJP , Bharatiya Janata Party , Viksit Krishi Sankalp Abhiyan , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD