Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਮਹਿਲਾ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ

ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਹੋਰ ਲੜਕੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ: ਅਮਨ ਅਰੋੜਾ

Military, Mai Bhago Armed Forces Preparatory Institute, National Defence Academy, NDA, Mohali, Sahibzada Ajit Singh Nagar

5 Dariya News

5 Dariya News

5 Dariya News

ਐਸ.ਏ.ਐਸ. ਨਗਰ , 05 Jun 2025

Last updated on: Jun 06, 2025, 13:02 IST

ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ ਅਕੈਡਮੀ, ਇੰਡੀਅਨ ਨੇਵਲ ਅਕੈਡਮੀ ਅਤੇ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨਗੀਆਂ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨੈਨਸੀ, ਜੋ ਨੈਸ਼ਨਲ ਡਿਫੈਂਸ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬ ਦੇ ਇੱਕ ਜਵਾਹਰ ਨਵੋਦਿਆ ਵਿਦਿਆਲਿਆ ਦੀ ਪ੍ਰਿੰਸੀਪਲ ਸ੍ਰੀਮਤੀ ਸਵਰਨਜੀਤ ਕੌਰ ਨਿੱਝਰ ਦੀ ਧੀ ਹੈ। ਨਿਸ਼ਾ, ਜੋ ਇੰਡੀਅਨ ਨੇਵਲ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਹੈ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੀਨੀਅਰ ਸਹਾਇਕ ਸ੍ਰੀ ਦਿਨੇਸ਼ ਚੰਦਰ ਦੀ ਧੀ ਹੈ। 

ਚੇਨੱਈ ਵਿੱਚ ਆਫਿਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਜੁਆਇਨ ਕਰਨ ਜਾ ਰਹੀ ਕੈਡਿਟ ਦੀਕਸ਼ਾ ਪਠਾਨਕੋਟ ਵਾਸੀ ਕਾਰੋਬਾਰੀ ਸ੍ਰੀ ਪਵਨ ਕੁਮਾਰ ਦੀ ਧੀ ਹੈ। ਇਸੇ ਤਰ੍ਹਾਂ ਏਅਰ ਫੋਰਸ ਅਕੈਡਮੀ ਦੀ ਫਲਾਇੰਗ ਬ੍ਰਾਂਚ ਲਈ ਚੁਣੀ ਗਈ ਹਰਸਿਮਰਤ ਕੌਰ ਬਿਆਸ ਤੋਂ ਭਾਰਤੀ ਫੌਜ ਦੇ ਸਾਬਕਾ ਸੂਬੇਦਾਰ ਰਵਿੰਦਰਜੀਤ ਸਿੰਘ ਦੀ ਧੀ ਹੈ।

ਇਨ੍ਹਾਂ ਚੁਣੀਆਂ ਗਈਆਂ ਮਹਿਲਾ ਕੈਡਿਟਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਕੈਡਿਟਾਂ ਦੀ ਸ਼ਾਨਦਾਰ ਪ੍ਰਾਪਤੀ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ।ਦੇਸ਼ ਦੀ ਸੇਵਾ ਕਰਨ ਦੀ ਇੱਛਾ ਰੱਖਣ ਵਾਲੀਆਂ ਲੜਕੀਆਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2023 ਵਿੱਚ ਮਾਈ ਭਾਗੋ ਏਐਫਪੀਆਈ ਵਿਖੇ ਕੁੜੀਆਂ ਲਈ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ। 

ਉਨ੍ਹਾਂ ਕਿਹਾ ਕਿ ਇਹ ਸੰਸਥਾ ਬਿਨਾਂ ਸ਼ੱਕ ਪੰਜਾਬ ਦਾ ਮਾਣ ਹੈ। ਇਨ੍ਹਾਂ ਚਾਰ ਮਹਿਲਾ ਕੈਡਿਟਾਂ ਦੇ ਪ੍ਰੀ-ਕਮਿਸ਼ਨ ਟ੍ਰੇਨਿੰਗ ਅਕੈਡਮੀਆਂ ਲਈ ਚੁਣੇ ਜਾਣ 'ਤੇ ਖੁਸ਼ੀ ਪ੍ਰਗਟ ਕਰਦਿਆਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ, ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਕਿਹਾ ਕਿ ਇਸ ਨਾਲ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਾਉਣ ਸਬੰਧੀ ਕੀਤੇ ਜਾ ਰਹੇ ਉਨ੍ਹਾਂ ਦੇ ਯਤਨਾਂ ਨੂੰ ਬਲ ਮਿਲੇਗਾ। 

ਉਨ੍ਹਾਂ ਨੇ ਲੈਡੀ ਕੈਡਿਟਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਆਪਣੀ ਸਿਖਲਾਈ ਅਤੇ ਭਵਿੱਖ ਦੀਆਂ ਭੂਮਿਕਾਵਾਂ ਵਿੱਚ ਪੰਜਾਬ ਅਤੇ ਦੇਸ਼ ਦਾ ਨਾਂਅ ਰੌਸਨ ਕਰਨਗੀਆਂ।

 

Tags: Military , Mai Bhago Armed Forces Preparatory Institute , National Defence Academy , NDA , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD