Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਪਿੰਡ ਮੇਘੋਵਾਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ : ਜੈ ਕ੍ਰਿਸ਼ਨ ਸਿੰਘ ਰੌੜੀ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜਸ਼ੰਕਰ/ਹੁਸ਼ਿਆਰਪੁਰ , 05 Jun 2025

Last updated on: Jun 06, 2025, 13:18 IST

ਪਿੰਡ ਮੇਘੋਵਾਲ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ ਜਿੱਥੇ ਕਈ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਇਹ ਮੂਲਭੂਤ ਸੁਵਿਧਾ ਸਿੱਧਾ ਤੌਰ 'ਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਐਮ.ਐਲ.ਏ. ਗੜਸ਼ੰਕਰ ਹਲਕਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਦਿੱਲਚਸਪੀ ਅਤੇ ਯਤਨਾਂ ਨਾਲ ਸੰਭਵ ਹੋਈ ਹੈ।

ਪਿੰਡ ਵਿੱਚ ਪਾਣੀ ਦੀ ਮੋਟਰ ਅਤੇ ਹੋਰ ਜ਼ਰੂਰੀ ਉਪਕਰਨ ਦੇ ਕੇ ਇਸ ਸਮੱਸਿਆ ਦਾ ਹੱਲ ਕੀਤਾ ਗਿਆ। ਜਿਸ ਨਾਲ ਹੁਣ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਾਫ਼ ਅਤੇ ਪੀਣਯੋਗ ਪਾਣੀ ਉਪਲਬਧ ਹੋਵੇਗਾ। ਇਸ ਮੌਕੇ ਪਿੰਡ ਦੇ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਡਿਪਟੀ ਸਪੀਕਰ ਰੌੜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ।

ਰੌੜੀ ਨੇ ਕਿਹਾ ਮੈਨੂੰ ਪਿੰਡ ਮੇਘੋਵਾਲ ਵਾਸੀਆਂ ਦੀ ਸਮੱਸਿਆ ਦਾ ਪੂਰੀ ਸਮਝ ਸੀ ਅਤੇ ਇਹ ਮੇਰਾ ਫਰਜ਼ ਸੀ ਕਿ ਇਸ ਨੂੰ ਤੁਰੰਤ ਹੱਲ ਕਰਵਾਇਆ ਜਾਵੇ। ਲੋਕਾਂ ਨੂੰ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਸਿਰਫ ਇੱਕ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਮਨੁੱਖਤਾ ਦੀ ਸੇਵਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਜਿੱਥੇ ਵੀ ਅਜਿਹੀਆਂ ਮੁਸ਼ਕਲਾਂ ਹਨ, ਉਨ੍ਹਾਂ ਦਾ ਵੀ ਤੁਰੰਤ ਹੱਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਮੁੱਲਭੂਤ ਸਹੂਲਤਾਂ ਮਿਲ ਸਕਣ। ਇਸ ਦੌਰਾਨ ਡਿਪਟੀ ਸਪੀਕਰ ਰੋੜੀ ਤੋਂ ਇਲਾਵਾ ਪਿੰਡ ਮੇਘੋਵਾਲ ਦੀ ਸਰਪੰਚ ਪਰਮਿੰਦਰ ਕੌਰ, ਪੰਚ ਪਰਮਿੰਦਰ ਸਿੰਘ, ਕੁਲਦੀਪ ਸਿੰਘ, ਸਾਜਨ ਸਿੰਘ, ਰਜਨੀ ਬਾਲਾ, ਰਣਜੀਤ ਕੌਰ ,ਬਲਵਿੰਦਰ ਸਿੰਘ ਅਤੇ ਮਨਜੀਤ ਕੌਰ ਸ਼ਾਮਿਲ ਸਨ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD