Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਬਦਲਵੇਂ ਉਪਾਵਾਂ ਨੂੰ ਅਪਨਾਉਣ ’ਤੇ ਦਿੱਤਾ ਜ਼ੋਰ

ਵਿਸ਼ਵ ਵਾਤਾਵਰਣ ਦਿਵਸ ਮੌਕੇ ਵਾਤਾਵਰਣ ਦੀ ਸੰਭਾਲ ਲਈ ਸਾਂਝੇ ਉਪਰਾਲੇ ਕਰਨ ਦਾ ਸੱਦਾ

Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day, Jalandhar

Web Admin

Web Admin

5 Dariya News

ਜਲੰਧਰ , 05 Jun 2025

Last updated on: Jun 06, 2025, 13:25 IST

ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਿਆ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕਰਨ ਅਤੇ ਇਸ ਦੇ ਬਦਲਵੇਂ ਉਪਾਵਾਂ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ। ਕਾਲਜ ਵਿਖੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਪੰਜਾਬ ਬਾਇਓਡਾਇਵਰਸਿਟੀ ਬੋਰਡ, ਜੰਗਲਾਤ ਵਿਭਾਗ ਅਤੇ ਨੈਸ਼ਨਲ ਐਡੂਟਰੱਸਟ ਆਫ ਇੰਡੀਆ ਦੇ ਸਹਿਯੋਗ ਨਾਲ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਪਲਾਸਟਿਕ ਦੇ ਥੈਲਿਆਂ ਦੀ ਬਜਾਏ ਕਪੜੇ ਜਾਂ ਜੂਟ ਦੇ ਥੈਲੇ ਵਰਤਣ ਦੀ ਲੋੜ ਉੱਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਸਾਨੂੰ ਸਾਰਿਆਂ ਨੂੰ ਆਪਣੀ ਰੋਜ਼ਾਨਾਂ ਦੀ ਜ਼ਿੰਦਗੀ ਵਿੱਚ ਪਲਾਸਟਿਕ ਦੇ ਵਿਕਲਪਾਂ ਨੂੰ ਅਪਨਾਉਣਾ ਚਾਹੀਦਾ ਹੈ। ਉਨ੍ਹਾਂ ਹਾਜ਼ਰੀਨ ਨੂੰ ਆਉਣ ਵਾਲੀ ਪੀੜ੍ਹੀ ਲਈ ਵਾਤਾਵਰਣ ਨੂੰ ਸੰਭਾਲਣ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸਾਂਝੇ ਉਪਰਾਲੇ ਕਰਨ ਦਾ ਸੱਦਾ ਦਿੱਤਾ।

ਜ਼ਿਲਾ ਪ੍ਰਸ਼ਾਸਨ ਵੱਲੋਂ ਉਪਲਬਧ ਕਰਵਾਏ ਗਏ ਬੂਟਿਆਂ ਨਾਲ ਰੁੱਖ ਲਗਾਉਣ ਦੀ ਪ੍ਰਤੀਕਾਤਮਕ ਮੁਹਿੰਮ ਚਲਾਈ ਗਈ। ਉਪਰੰਤ ਵਿਦਿਆਰਥਣਾਂ ਸਮੇਤ ਸਾਰਿਆਂ ਨੂੰ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਪ੍ਰਣ ਦਿਵਾਇਆ ਗਿਆ ਅਤੇ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜੰਗਲਾਤ ਵਿਭਾਗ ਤੋਂ ਜਰਨੈਲ ਸਿੰਘ ਬਾਠ,  ਹਰਗੁਣ, ਸਕੱਤਰ ਜ਼ਿਲ੍ਹਾ ਰੈਂਡ ਕਰਾਸ ਸੁਸਾਇਟੀ ਡਾ. ਸੁਰਜੀਤ ਲਾਲ ਅਤੇ ਅਸ਼ੋਕ ਸਾਹੋਤਾ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਪ੍ਰਿੰਸੀਪਲ ਡਾ. ਅਜੈ ਸਰੀਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਤੇ ਹੋਰਨਾਂ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਕੋ ਕਲੱਬ ਇੰਚਾਰਜ ਡਾ. ਅੰਜਨਾ ਭਾਟੀਆ ਨੇ ‘ਪ੍ਰਦੂਸ਼ਣ ਨੂੰ ਹਰਾਓ’ ਵਿਸ਼ੇ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਅਤੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡੀਨ, ਸਟੂਡੈਂਟ ਕੌਂਸਲ ਡਾ. ਉਰਵਸ਼ੀ ਮਿਸ਼ਰਾ, ਐਨ.ਐੱਸ.ਐੱਸ. ਇੰਚਾਰਜ ਹਰਮਾਨੂ, ਡੀਨ, ਸਟੂਡੈਂਟ ਸਕਾਲਰਜ਼ ਡਾ. ਮੀਨੂ ਤਲਵਾਰ, ਅੰਜੂ ਅਤੇ ਸਿਮਰਨ ਨੇ ਭਰਪੂਰ ਸਹਿਯੋਗ ਦਿੱਤਾ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD