Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਿਵਰਾਜ ਸਿੰਘ ਚੌਹਾਨ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈ ਕੇ ਪਟਿਆਲਾ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ

ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਸਨਮੁੱਖ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ

Shivraj Singh Chouhan, Shivraj Chauhan, BJP, Bharatiya Janata Party, Viksit Krishi Sankalp Abhiyan, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੇੜੀ ਗੰਢਿਆਂ, ਰੌਣੀ (ਪਟਿਆਲਾ) , 05 Jun 2025

Last updated on: Jun 06, 2025, 14:25 IST

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈਕੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਨੂੰ ਦੇਸ਼ ਦੀਆਂ ਜੜ੍ਹਾਂ ਦੱਸਦਿਆਂ ਕੇਂਦਰੀ ਮੰਤਰੀ ਦੇ ਸਨਮੁੱਖ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ, ਜਿਸ 'ਤੇ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਨੂੰ ਦਿੱਲੀ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਕਿਹਾ ਕਿ ਕਿਸਾਨਾਂ ਨੂੰ ਉਨਤ ਬਣਾਉਣ ਲਈ ਕੇਂਦਰ ਸਰਕਾਰ ਇੱਕ ਦੇਸ਼, ਇੱਕ ਖੇਤੀ, ਇੱਕ ਟੀਮ ਬਣਾਕੇ  ਰਾਜ ਸਰਕਾਰ ਅਤੇ ਉਨਤਸ਼ੀਲ ਕਿਸਾਨਾਂ ਸਮੇਤ ਖੇਤੀਬਾੜੀ ਯੂਨੀਵਰਸਿਟੀ ਤੇ ਸਾਇੰਸਦਾਨਾਂ ਮਿਲਕੇ ਕੰਮ ਕਰੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨੂੰ ਰਾਜ ਦੀਆਂ ਮੰਗਾਂ ਦਾ ਪੱਤਰ ਸੌਂਪਦਿਆਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ, ਉਥੇ ਹੀ ਕੇਂਦਰ ਸਰਕਾਰ ਦੇ ਵੀ ਉਪਰਾਲੇ ਲਾਜਮੀ ਹਨ, ਇਸ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਵੇ। ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ 'ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਖੁੱਲ੍ਹਾ ਦਿਲ ਦਿਖਾਉਣ 'ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਨਾਲ ਹੀ ਝੋਨੇ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਿਲਤ ਦੂਰ ਕਰਨ ਲਈ ਸਪਲਾਈ ਵਧਾਉਣ ਸਮੇਤ ਪਾਣੀ ਬਚਾਉਣ ਲਈ ਝੋਨੇ ਦੀ ਥਾਂ ਮੱਕੀ, ਦਾਲਾਂ ਤੇ ਤੇਲ ਬੀਜਾਂ ਹੇਠ ਰਕਬਾ ਵਧਾਉਣ ਲਈ ਕੇਂਦਰੀ ਸਹਾਇਤਾ ਵੀ ਮੰਗੀ ਅਤੇ ਨਰਮੇ ਦੀ ਫ਼ਸਲ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਝੋਨੇ ਦੀ ਫ਼ਸਲ ਦੀ ਖਰੀਦ 'ਚ ਐਫ.ਸੀ.ਆਈ. ਵੱਲੋਂ ਅੜਿੱਕੇ ਡਾਹੁਣ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਇਸ ਦੌਰਾਨ ਰਾਜਪੁਰਾ ਬਲਾਕ ਦੇ ਪਿੰਡ ਖੇੜੀ ਗੰਢਿਆਂ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤਾਂ ਵਿੱਚ ਖੁੰਡ ਚਰਚਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨਾਂ ਨਾਲ ਖੁੱਲ੍ਹਾ ਵਿਚਾਰ ਵਟਾਂਦਰਾ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਤਰੱਕੀ ਤੋਂ ਬਗੈਰ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। 

ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦਾ ਸੱਦਾ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਇਸ ਨਿਰਾਲੀ ਤਕਨੀਕ ਨੂੰ ਕੁਦਰਤੀ ਸਰੋਤਾਂ ਲਈ ਸੰਜੀਵਨੀ ਕਰਾਰ ਦਿੱਤਾ। ਕਿਸਾਨਾਂ ਨਾਲ ਗੱਲਬਾਤ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਸੂਬੇ ਦੇ ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ 'ਚ ਪਾਏ ਯੋਗਦਾਨ ਦੀ ਭਰਵੀਂ ਪ੍ਰਸ਼ੰਸਾ ਕਰਦਿਆਂ ਪੰਜਾਬ ਦੀ ਭੂਮੀ, ਜਜ਼ਬੇ, ਕਿਸਾਨਾਂ ਦੀ ਮਿਹਨਤ ਤੇ ਜ਼ਨੂਨ ਨੂੰ ਪ੍ਰਣਾਮ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਦੀ ਬਦੌਲਤ ਹੀ ਅੱਜ ਦੇਸ਼ 'ਚ ਕਣਕ, ਚਾਵਲ ਸਮੇਤ ਮੱਕੀ, ਸੋਇਆਬੀਨ ਦੇ ਉਤਪਾਦਨ ਨੇ ਰਿਕਾਰਡ ਤੋੜੇ ਹਨ ਪਰੰਤੂ ਹੁਣ ਦਾਲਾਂ ਤੇ ਤੇਲ ਬੀਜਾਂ ਦੀ ਕਮੀ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਨਾਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਨਾਲ ਮਿਲਕੇ ਸੂਬੇ ਦੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਘਟਾਉਣ ਤੇ ਉਤਪਾਦਨ ਅਤੇ ਮੁਨਾਫ਼ਾ ਵਧਾਉਣ ਲਈ ਕਦਮ ਉਠਾਏ ਜਾਣਗੇ।

ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਹ ਦੇਸ਼ ਦੇ ਖੇਤੀਬਾੜੀ ਮੰਤਰੀ ਵਜੋਂ ਦੇਸ਼ ਦੇ ਕਿਸਾਨਾਂ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਜਾਕੇ ਗੱਲਬਾਤ ਕਰਕੇ ਕਿਸਾਨਾਂ ਦੀ ਤਰੱਕੀ ਲਈ ਦੇਸ਼ ਦੇ 16 ਹਜ਼ਾਰ ਖੇਤੀ ਸਾਇੰਸਦਾਨਾਂ ਦੀ ਖੋਜ ਨੂੰ ਜਮੀਨ ਨਾਲ ਜੋੜ ਰਹੇ ਹਨ, ਤਾਂ ਕਿ ਕਿਸਾਨਾਂ ਦੀ ਲੋੜ ਮੁਤਾਬਕ ਨੀਤੀਆਂ ਬਣਾਈਆਂ ਜਾਣ ਤੇ ਖੋਜਾਂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਆਕੇ ਕਿਸਾਨਾਂ ਦੇ ਤਜ਼ਰਬਿਆਂ ਤੋਂ ਬਹੁਤ ਕੁਝ ਸਿੱਖਿਆ ਹੈ।

ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਪਣਾਉਣ ਅਤੇ ਐਕਸਪੋਰਟ ਕੁਆਲਿਟੀ ਦੇ ਅਨਾਜ ਦੀ ਪੈਦਾਵਾਰ 'ਤੇ ਜ਼ੋਰ ਦਿੰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪਾਣੀ ਤੇ ਵਾਤਾਵਰਣ ਬਚਾਉਣ ਲਈ ਉਤਪਾਤਨ ਵਧਾਉਣਾ ਹੈ ਪਰ ਖੇਤੀ ਲਾਗਤਾਂ ਘਟਾਉਣੀਆਂ ਹਨ ਅਤੇ ਨਾਲ ਦੀ ਨਾਲ ਦਵਾਈ ਕੰਪਨੀਆਂ ਹੱਥੋਂ ਕਿਸਾਨਾਂ ਦੀ ਲੁੱਟ ਵੀ ਨਹੀਂ ਹੋਣ ਦੇਣੀ, ਜਿਸ ਲਈ ਰਾਜ ਸਰਕਾਰ ਨਾਲ ਮਿਲਕੇ ਕੰਮ ਕੀਤਾ ਜਾਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਭਾਰਤ ਸਰਕਾਰ ਪਾਕਿਸਤਾਨ ਨਾਲ ਹੋਇਆ ਸਿੰਧ ਜਲ ਸਮਝੌਤਾ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ, ਜਲ ਦੀ ਕਮੀ ਨਾਲ ਜੂਝ ਰਹੇ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਲਈ ਵਰਤਣਾ ਚਾਹੁੰਦੀ ਹੈ, ਜਿਸ ਵੱਲ ਠੋਸ ਕਦਮ ਉਠਾਏ ਜਾ ਰਹੇ ਹਨ।

ਇਸ ਦੌਰਾਨ ਵੱਖ-ਵੱਖ ਕਿਸਾਨਾਂ ਨੇ ਝੋਨੇ ਦੀ ਪਰਾਲੀ ਦਾ ਬਿਨ੍ਹਾਂ ਅੱਗ ਲਗਾਏ ਹੱਲ ਕਰਨ, ਫ਼ਸਲੀ ਵਿਭਿੰਨਤਾ ਦੀਆਂ ਮੁਸ਼ਕਿਲਾਂ, ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ, ਡੇਅਰੀ ਧੰਦੇ ਤੇ ਖੇਤੀਬਾੜੀ ਦੀਆਂ ਹੋਰ ਦਿੱਕਤਾਂ ਸਮੇਤ ਆਪਣੀ ਸਫ਼ਲ ਖੇਤੀ ਦੇ ਤਜ਼ਰਬੇ ਕੇਂਦਰੀ ਮੰਤਰੀ ਨਾਲ ਸਾਂਝੇ ਕੀਤੇ, ਜਿਨ੍ਹਾਂ ਨੂੰ ਸ਼ਿਵਰਾਜ ਸਿੰਘ ਚੌਹਾਨ ਨੇ ਪੂਰੇ ਠਰ੍ਹੰਮੇ ਨਾਲ ਸੁਣਿਆ ਤੇ ਸਿੱਧੀ ਬਿਜਾਈ ਵਾਲੇ ਖੇਤ ਦਾ ਦੌਰਾ ਵੀ ਕੀਤਾ। ਉਨ੍ਹਾਂ ਨੇ ਸਿੱਧੀ ਬਿਜਾਈ ਤੋਂ ਪ੍ਰਭਾਵਤ ਹੁੰਦਿਆਂ ਖ਼ੁਦ ਟ੍ਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਕਰਵਾਈ।

ਕੇ.ਵੀ.ਕੇ. ਰੌਣੀ ਵਿਖੇ ਕੇਂਦਰੀ ਮੰਤਰੀ ਅਤੇ ਪੰਜਾਬ ਦੇ ਮੰਤਰੀ ਨੇ ਵਿਸ਼ਵ ਵਾਤਾਵਰਣ ਦਿਵਸ ਦੇ ਮੱਦੇਨਜ਼ਰ ਬੂਟੇ ਵੀ ਲਗਾਏ। ਉਨ੍ਹਾਂ ਨੇ ਝੋਨੇ ਦੀ ਪਨੀਰੀ ਦੀ ਬਿਜਾਈ ਲਈ ਮੈਟ ਟਾਈਪ ਨਰਸਰੀ ਦਾ ਨਿਰੀਖਣ ਕਰਨ ਸਮੇਤ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ ਅਤੇ ਰਿਮੋਰਟ ਕੰਟਰੋਲ ਰਾਹੀਂ ਮਸ਼ੀਨ ਨਾਲ ਝੋਨਾ ਲਗਾਉਣ ਦੀ ਪ੍ਰਦਰਸ਼ਨੀ ਵੀ ਦੇਖੀ। ਸਮਾਰੋਹ ਮੌਕੇ ਭਾਰਤ ਦੇ ਖੇਤੀਬਾੜੀ ਕਮਿਸ਼ਨਰ ਪੀ.ਕੇ. ਸਿੰਘ, ਆਈ.ਸੀ.ਏ.ਆਰ ਦੇ ਡਾਇਰੈਕਟਰ ਜਨਰਲ ਡਾ. ਐਮ.ਐਲ. ਜਾਟ, ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਐਸ ਗੋਸਲ, ਆਈ.ਸੀ.ਏ.ਆਰ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਰਾਜਬੀਰ ਸਿੰਘ ਨੇ ਵੀ ਸੰਬੋਧਨ ਕੀਤਾ। 

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਅਟਾਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਗੁਰੂ ਅੰਗਦ ਦੇਵ ਯੂਨੀਵਰਸਟੀ ਆਫ਼ ਵੈਟਰਨਰੀ ਸਾਇੰਸਿੰਜ ਦੇ ਵੀ.ਸੀ. ਡਾ. ਜਤਿੰਦਰਪਾਲ ਸਿੰਘ ਗਿੱਲ, ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ ਆਲਮ, ਅਟਾਰੀ ਦੇ ਨਿਰਦੇਸ਼ਕ ਡਾ. ਨੱਚੀਕੇਤ ਕੋਤਵਾਲੀਵਾਲੇ, ਡਾ. ਪਰਮਿੰਦਰ ਸ਼ੇਰੋਂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ ਸਮੇਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਕਿਸਾਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Shivraj Singh Chouhan , Shivraj Chauhan , BJP , Bharatiya Janata Party , Viksit Krishi Sankalp Abhiyan , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD