Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ

ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਵੱਲੋਂ ਸ਼ਮੂਲੀਅਤ

Gyanesh Kumar, Chief Election Commissioner of India, CEO, Election Commission of India, Narinder Pal Singh Jagdeo, Manpreet Aneja, New Delhi

Web Admin

Web Admin

5 Dariya News

ਨਵੀਂ ਦਿੱਲੀ , 06 Jun 2025

Last updated on: Jun 06, 2025, 17:23 IST

ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ ਨੂੰ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਪ੍ਰਬੰਧ ਕੀਤਾ। ਇਸ ਟ੍ਰੇਨਿੰਗ ਪ੍ਰੋਗਰਾਮ ਦਾ ਉਦੇਸ਼ ਚੋਣ ਅਧਿਕਾਰੀਆਂ ਦੇ ਮੀਡੀਆ ਨਾਲ ਹੋਰ ਬੇਹਤਰ ਤਾਲਮੇਲ, ਸੋਸ਼ਲ ਮੀਡੀਆ ਦੀ ਯੋਗ ਵਰਤੋਂ ਅਤੇ ਚੋਣ ਕਮਿਸ਼ਨ ਦੀਆਂ ਪਹਿਲਕਦਮੀਆਂ ਨੂੰ ਹਰ ਵੋਟਰ ਤੱਕ ਪੁੱਜਦਾ ਕਰਨ ਲਈ ਸਾਰਥਕ ਰਣਨੀਤੀ ਬਾਰੇ ਜਾਣਕਾਰੀ ਦੇਣਾ ਸੀ।

ਇਸ ਪ੍ਰੋਗਰਾਮ ਵਿੱਚ ਪੂਰੇ ਦੇਸ਼ ਵਿੱਚੋਂ 28 ਰਾਜਾਂ ਅਤੇ 8 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਅਧਿਕਾਰੀਆਂ ਨੇ ਹਾਜ਼ਰੀ ਭਰੀ। ਪੰਜਾਬ ਤੋਂ ਸੂਚਨਾ ਤੇ ਲੋਕ ਸੰਪਰਕ ਅਫਸਰ ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਨੇ ਹਿੱਸਾ ਲਿਆ। ਇਸ ਮੌਕੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਬੋਧਨ ਕੀਤਾ ਅਤੇ ਮੀਡੀਆ ਅਫਸਰਾਂ ਨੂੰ ਹੋਰ ਸਰਗਰਮ ਅਤੇ ਅੱਪਡੇਟ ਰਹਿਣ ਲਈ ਪ੍ਰੇਰਿਤ ਕੀਤਾ।

ਪ੍ਰੋਗਰਾਮ ਦੌਰਾਨ ਵੋਟਰਾਂ ਤੱਕ ਸੂਚਨਾਵਾਂ ਪਹੁੰਚਾਉਣ ਲਈ ਪੰਜਾਬ ਵੱਲੋਂ ਕੀਤੀਆਂ ਨਿਵੇਕਲੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕ ਸਭਾ ਚੋਣਾਂ 2024 ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਕੀਤੇ ਫੇਸਬੁੱਕ ਲਾਈਵ, ਵੋਟਰਾਂ ਦੇ ਸਵਾਲਾਂ ਦੇ ਲਾਈਵ ਜਵਾਬ ਅਤੇ ਪੋਡਕਾਸਟ ਸੀਰੀਜ਼ ਬਾਰੇ ਦੱਸਿਆ ਗਿਆ।  

ਇਸ ਤੋਂ ਇਲਾਵਾ ਮੀਡੀਆ ਦੇ ਵੱਖ-ਵੱਖ ਸਾਧਨਾਂ ਰਾਹੀਂ ਰੋਜ਼ਾਨਾ ਦਿੱਤੀਆਂ ਜਾਣ ਵਾਲੀਆਂ ਸੂਚਨਾਵਾਂ, ਜਾਣਕਾਰੀਆਂ ਤੇ ਗਤੀਵਿਧੀਆਂ ਬਾਬਤ ਵੀ ਦੱਸਿਆ ਗਿਆ।

 

Tags: Gyanesh Kumar , Chief Election Commissioner of India , CEO , Election Commission of India , Narinder Pal Singh Jagdeo , Manpreet Aneja , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD