Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੀਤਾ ਸਵਾਗਤ

Harchand Singh Barsat, AAP, Aam Aadmi Party, AAP Punjab, Aam Aadmi Party Punjab, Laljit Singh Bhullar,Fauja Singh Sarari,Kulwant Singh Sidhu,Manjit Singh Bilaspur

Web Admin

Web Admin

5 Dariya News

ਲੁਧਿਆਣਾ , 06 Jun 2025

Last updated on: Jun 06, 2025, 18:10 IST

ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਹੋਰ ਮਜਬੂਤ ਹੋ ਰਹੀ ਹੈ ਅਤੇ ਹੋਰਨਾਂ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.  ਹਰਚੰਦ ਸਿੰਘ ਬਰਸਟ ਨੇ ਵੱਡੀ ਗਿਣਤੀ ਵਿੱਚ ਕਾਂਗਰਸ ਦੇ ਵਰਕਰਾਂ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਕਰਵਾਇਆ ਹੈ। 

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਸਬੀਰ ਲਵਣ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਨ੍ਹਾਂ ਦੇ ਨਾਲ ਹੀ ਵਾਰਡ ਨੰਬਰ 61 ਤੋਂ ਅਸ਼ੋਕ ਕੁਮਾਰ ਅਤੇ ਅਸ਼ਵਨੀ ਕੁਮਾਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। 

ਜਿਨ੍ਹਾਂ ਨੂੰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਾਇਆ ਗਿਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ।

ਜਿਸ ਦੇ ਚਲਦਿਆਂ ਵੱਖ-ਵੱਖ ਪਾਰਟੀਆਂ ਦੇ ਆਗੂ ਆਪ ਵਿੱਚ ਸ਼ਾਮਲ ਹੋ ਰਹੇ ਹਨ। ਜਸਬੀਰ ਲਵਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਸਾਬਕਾ ਜਨਰਲ ਸਕੱਤਰ, ਸਾਬਕਾ ਸੰਗਠਨ ਸਕੱਤਰ ਅਤੇ ਸਾਬਕਾ ਮੈਂਬਰ ਲੇਬਰ ਵੈਲਫੇਅਰ ਬੋਰਡ ਪੰਜਾਬ ਵੀ ਰਹੀ ਚੁੱਕੇ ਹਨ। ਇਸਦੇ ਨਾਲ ਹੀ ਉਹ ਆਦਿ ਧਰਮ ਪਰੰਪਰਾ ਰਜਿ. ਦੇ ਮੁੱਖ ਸੰਚਾਲਕ ਵੀ ਹਨ। ਸ. ਬਰਸਟ ਨੇ ਕਿਹਾ ਕਿ ਇਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਲੁਧਿਆਣਾ ਜਿਮਨੀ ਚੋਣ ਵਿੱਚ ਇਹਨਾਂ ਵੱਲੋਂ ਪੂਰੀ ਮਿਹਨਤ ਅਤੇ ਲਗਨ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾਵੇਗਾ। 

ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਲੋਕ ਪੱਖੀ ਹਨ ਅਤੇ ਜਿਸ ਤਰ੍ਹਾਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਾਸਤੇ ਕਾਰਜ ਕੀਤੇ ਜਾ ਰਹੇ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ।

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab , Laljit Singh Bhullar , Fauja Singh Sarari , Kulwant Singh Sidhu , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD