Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਲਕਾ ਚੱਬੇਵਾਲ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਤ-ਮਹਾਂਪੁਰਸ਼ਾਂ ਦੀ ਹਾਜ਼ਰੀ ‘ਚ ਕਰਵਾਈ ਅਰਦਾਸ

ਲੋਕ ਸਭਾ ਮੈਂਬਰ ਡਾ. ਚੱਬੇਵਾਲ ਅਤੇ ਵਿਧਾਇਕ ਇਸ਼ਾਂਕ ਕੁਮਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਵੀ ਡਟਣ ਦਾ ਸੱਦਾ

Raj Kumar Chabbewal, AAP, Aam Aadmi Party, Aam Aadmi Party Punjab, AAP Punjab, Ishank Kumar, Chabbewa, Hoshiarpur, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਚੱਬੇਵਾਲ/ਹੁਸ਼ਿਆਰਪੁਰ , 06 Jun 2025

Last updated on: Jun 06, 2025, 18:51 IST

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਲਈ ਸੰਤ-ਸਮਾਜ ਦਾ ਆਸ਼ੀਰਵਾਦ ਲੈਣ ਲਈ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਪੈਂਦੇ ਪਿੰਡ ਬਾਹੋਵਾਲ ਦੇ ਗੁਰਦੁਆਰਾ ਬਣ੍ਹਾ ਸਾਹਿਬ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਜਿੱਥੇ ਹਲਕਾ ਚੱਬੇਵਾਲ ਸਮੇਤ ਜਿਲ੍ਹੇ ਦੇ ਦੂਜੇ ਹਿੱਸਿਆਂ ਤੋਂ ਸੰਤ ਮਹਾਂਪੁਰਸ਼ ਪੁੱਜੇ ਉੱਥੇ ਹੀ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆ ਸੰਤ-ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। 

ਇਸ ਸਮੇਂ ਸੰਬੋਧਨ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਮਾਜ ਵਿੱਚ ਫੈਲੇ ਨਸ਼ੇ ਦੇ ਕੋਹੜ ਨੂੰ ਖਤਮ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕਦਮ ਚੁੱਕੇ ਜਾ ਰਹੇ ਹਨ ਜਿਸਦੇ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ ਉੱਥੇ ਹੀ ਨਸ਼ਾ ਕਰਨ ਦੇ ਆਦੀ ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛਡਾਊ ਕੇਂਦਰਾਂ ਵਿੱਚ ਭਰਤੀ ਕਰਕੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।  

ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਮਾਜ ਦੀ ਬੇਹਤਰੀ ਵਿੱਚ ਹਮੇਸ਼ਾ ਹੀ ਧਰਮ ਨੇ ਸਕਾਰਾਤਮਕ ਰੋਲ ਨਿਭਾਇਆ ਹੈ ਅਤੇ ਧਰਮ ਹੀ ਸਮਾਜ ਦੀਆਂ ਬੁਰਾਈਆਂ ਦੀ ਜੜ੍ਹ ਹਮੇਸ਼ਾ ਵੱਢਦਾ ਆਇਆ ਹੈ। ਉਨ੍ਹਾਂ ਕਿਹਾ ਕਿ ਸੰਤਾਂ-ਮਹਾਂਪੁਰਸ਼ਾਂ ਵੱਲੋਂ ਜਿੱਥੇ ਲੋਕਾਂ ਨੂੰ ਗੁਰੂ ਦੇ ਲੜ ਲਗਾਇਆ ਜਾ ਰਿਹਾ ਹੈ ਉੱਥੇ ਹੀ ਨਸ਼ੇ ਵਰਗੀਆਂ ਅਲਾਮਤਾਂ ਤੋਂ ਲੋਕਾਂ ਨੂੰ ਬਚਾਉਣ ਵਿੱਚ ਵੀ ਸੰਤ-ਮਹਾਂਪੁਰਸ਼ਾਂ ਦਾ ਵੱਡਾ ਯੋਗਦਾਨ ਰਿਹਾ ਹੈ। 

ਡਾ. ਚੱਬੇਵਾਲ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 15,861 ਹੋ ਗਈ ਹੈ। ਉਨ੍ਹਾਂ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਰਾਜ ਭਰ ਵਿੱਚ ਛਾਪੇਮਾਰੀ ਕਰ ਰਹੀਆਂ ਹਨ। 

ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਚੱਬੇਵਾਲ ਹਲਕੇ ਨੂੰ ਨਸ਼ਾ ਮੁਕਤ ਬਣਾਉਣ ਦਾ ਸਾਡਾ ਸੁਪਨਾ ਜਲਦੀ ਹੀ ਪੂਰਾ ਹੋਵੇਗਾ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਵਿਕਾਸ ਦੇ ਨਾਲ-ਨਾਲ ਚੱਬੇਵਾਲ ਵਿੱਚੋ ਨਸ਼ਾ ਖਤਮ ਕਰਨਾ ਸਾਡਾ ਮੁੱਖ ਟੀਚਾ ਹੈ, ਉਨ੍ਹਾਂ ਕਿਹਾ ਕਿ ਇੱਕ ਪਾਸੇ ਜਿੱਥੇ ਨਸ਼ੇ ਦਾ ਤਸਕਰਾਂ ਨਾਲ ਸਖਤੀ ਜਾਰੀ ਰਹੇਗੀ ਉੱਥੇ ਹੀ ਇਸ ਨਸ਼ੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਇਲਾਜ ਵਿੱਚ ਵੀ ਅਸੀਂ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

ਉਨ੍ਹਾਂ ਹਲਕੇ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦਾ ਕੋਈ ਸੱਜਣ-ਮਿੱਤਰ ਨਸ਼ੇ ਦੀ ਇਸ ਦਲਦਲ ਵਿੱਚ ਫਸਿਆ ਹੈ ਤਾਂ ਉਸ ਨੂੰ ਇਸ ਵਿੱਚੋ ਬਾਹਰ ਕੱਢਣ ਲਈ ਮਦਦ ਕਰੋ ਅਤੇ ਜਿੱਥੇ ਸਾਡੀ ਲੋੜ ਹੈ ਉੱਥੇ ਸਾਨੂੰ ਦੱਸਿਆ ਜਾਵੇ ਤਾਂ ਜੋ ਨਸ਼ੇ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪਰਿਵਾਰ ਦਾ ਇੱਕ ਵੀ ਜੀਅ ਜਦੋਂ ਨਸ਼ੇ ਦੀ ਦਲਦਲ ਵਿੱਚ ਫੱਸਦਾ ਹੈ ਤਦ ਉਹ ਆਪਣੇ ਪੂਰੇ ਪਰਿਵਾਰ ਨੂੰ ਬਰਬਾਦੀ ਵੱਲ ਲੈ ਜਾਂਦਾ ਹੈ ਇਸ ਲਈ ਹਰ ਪਰਿਵਾਰ ਦੇ ਹਰ ਇੱਕ ਮੈਂਬਰ ਨੂੰ ਦੂਜਿਆਂ ਦਾ ਖਿਆਲ ਰੱਖਣ ਦੀ ਜਰੂਰਤ ਹੈ।

ਉਨ੍ਹਾਂ ਕਿਹਾ ਕਿ ਉਹ ਸਮੂਹ ਸੰਤਾਂ-ਮਹਾਂਪੁਰਸ਼ਾਂ ਦੇ ਦਿਲੋਂ ਰਿਣੀ ਹਨ ਜਿਨ੍ਹਾਂ ਨੇ ਨਸ਼ੇ ਖਿਲਾਫ ਛੇੜੀ ਇਸ ਮੁਹਿੰਮ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ ਹੈ।

 

Tags: Raj Kumar Chabbewal , AAP , Aam Aadmi Party , Aam Aadmi Party Punjab , AAP Punjab , Ishank Kumar , Chabbewa , Hoshiarpur , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD