Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਵਣ ਮੰਡਲ ਪਟਿਆਲਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਕੇਂਦਰ ਤੇ ਪੰਜਾਬ ਦੇ ਖੇਤੀਬਾੜੀ ਮੰਤਰੀਆਂ ਨੇ ਲਗਾਏ ਬੂਟੇ

Shivraj Singh Chouhan, Shivraj Chauhan, BJP, Bharatiya Janata Party, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day

Web Admin

Web Admin

5 Dariya News

ਪਟਿਆਲਾ , 06 Jun 2025

Last updated on: Jun 07, 2025, 14:22 IST

ਪਟਿਆਲਾ ਵਣ ਮੰਡਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਮੌਕੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੂਟੇ ਲਗਾਕੇ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੁਨੇਹਾ ਦਿੱਤਾ।

ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਥੀਮ 'ਪਲਾਸਟਿਕ ਪ੍ਰਦੂਸ਼ਣ ਖ਼ਤਮ ਕਰੋ' ਹੈ। 

ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਚੌਗਿਰਦਾ ਬਣਾਉਣਾ ਹਰੇਕ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। 

ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਇਸ ਮੌਕੇ ਵਣ ਰੇਂਜ ਅਫ਼ਸਰ ਸਵਰਨ ਸਿੰਘ ਤੇ ਵਣ ਵਿਭਾਗ ਦੇ ਹੋਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਕਿਸਾਨ ਮੌਜੂਦ ਸਨ।

 

Tags: Shivraj Singh Chouhan , Shivraj Chauhan , BJP , Bharatiya Janata Party , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD