Thursday, 23 July 2026

 

 

ਖ਼ਾਸ ਖਬਰਾਂ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ

 

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕਿਟ ਕਮੇਟੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਹਰਚੰਦ ਸਿੰਘ ਬਰਸਟ ਨੇ ਤਾਜ਼ਪੋਸੀ ਮੌਕੇ ਦਿੱਤੀ ਮੁਬਾਰਕਬਾਦ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Harchand Singh Barsat,Jai Krishan Rouri, Manjit Singh Bilaspur,Devinder Singh Laddi Dhos, Moga

Web Admin

Web Admin

5 Dariya News

ਮੋਗਾ , 07 Jun 2025

Last updated on: Jun 07, 2025, 15:32 IST

ਗੁਰਮੇਲ ਸਿੰਘ ਮੱਦੋਕੇ ਨੇ ਅਜੀਤਵਾਲ ਅਤੇ ਪਰਮਜੀਤ ਸਿੰਘ ਬੁੱਟਰ ਨੇ ਬਧਨੀਂ ਕਲਾਂ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣ ਸਮੇਂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਤਾਜ਼ਪੋਸੀ ਸਮਾਗਮ ਵਿੱਚ ਮੁਬਾਰਕਬਾਦ ਦਿੱਤੀ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵਚਨਬੱਧ ਹੈ।  

ਉਨ੍ਹਾਂ ਕਿਹਾ ਨਵਨਿਯੁਕਤ ਦੋਨੋਂ ਚੇਅਰਮੈਨ ਸ੍ਰ ਗੁਰਮੇਲ ਸਿੰਘ ਮੱਦੋਕੇ (ਅਜੀਤਵਾਲ) ਅਤੇ ਪਰਮਜੀਤ ਸਿੰਘ ਬੁੱਟਰ (ਬਧਨੀਂ ਕਲਾਂ) ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਿਭਾਉਣਗੇ ਅਤੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਦੀਆਂ ਦਿੱਕਤਾਂ ਨੂੰ ਆਪਸੀ ਭਾਈਚਾਰੇ ਨਾਲ ਹਲ ਕਰਨ ਨੂੰ ਤਰਜ਼ੀਹ ਦੇਣਗੇ। ਇਸ ਮੌਕੇ  ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇੇ ਸਪੱਸ਼ਟ ਨਿਰਦੇਸ਼ ਹਨ ਕਿ ਪਾਰਟੀ ਅੰਦਰ ਜਾਂ ਸਰਕਾਰ ਪੱਧਰ ਤੇ ਰਿਸ਼ਵਤਖੌਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆ ਨੂੰ ਜੜੋਂ ਖ਼ਤਮ ਕਰਨਾ ਆਮ ਆਦਮੀ ਪਾਰਟੀ ਦਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇਕ ਕਰਕੇ ਨਸ਼ਿਆਂ ਖਿਲਾਫ਼ ਕੰਮ ਕੀਤਾ ਜਾ ਰਿਹਾ ਹੈ। ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਰਾਜ ਦੇ ਕਿਸਾਨਾਂ ਨੂੰ ਸਬਸਿਡੀ ਤੇ ਆਧੁਨਿਕ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। 

ਪੰਜਾਬ ਵਿੱਚ ਆਮ ਆਦਮੀ ਪਾਰਟੀ ਬਦੌਲਤ ਖੇਤੀਬਾੜੀ ਲਈ ਹੁਣ ਬਹੁਤਾ ਫੀਸਦੀ ਪਾਣੀ ਨਹਿਰਾਂ ਦਾ ਵਰਤਿਆ ਜਾਣ ਲੱਗਿਆ ਹੈ। ਸਰਕਾਰ ਵੱਲੋਂ ਕੱਸੀਆਂ ਅਤੇ ਖਾਲਿਆਂ ਦੀ ਸਫਾਈ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ ਅਤੇ ਨਹਿਰੀ ਪਾਣੀਆਂ ਦੀ ਬੱਚਤ ਹੋ ਸਕੇ।

ਇਸ ਮੌਕੇ ਚੈਅਰਮੈਨ ਪੰਜਾਬ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਬਿਲਾਸਪੁਰ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੌਂਸ, ਚੈਅਰਮੈਨ ਬਰਿੰਦਰ ਕੁਮਾਰ ਮਧੇਕੇ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ ਯੂਥ ਵਿੰਗ ਜੁਆਇੰਟ ਸਕੱਤਰ ਪੰਜਾਬ ਜਸਦੀਪ ਸਿੰਘ ਗੈਰੀ ਢੁੱਡੀਕੇ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਜਿੰਦਰ ਕੋਕਰੀ  ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Harchand Singh Barsat , Jai Krishan Rouri , Manjit Singh Bilaspur , Devinder Singh Laddi Dhos , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD