Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੁੱਧ ਨਸ਼ਿਆਂ ਵਿਰੁੱਧ : 30 ਗ੍ਰਾਮ ਨਸ਼ੀਲਾ ਪਾਊਡਰ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ 4 ਵਿਅਕਤੀ ਤੇ 1 ਔਰਤ ਗ੍ਰਿਫ਼ਤਾਰ

ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ - ਐੱਸ ਐੱਸ ਪੀ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਰੂਪਨਗਰ , 07 Jun 2025

Last updated on: Jun 07, 2025, 15:37 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਜ਼ਿਲ੍ਹਾ ਪੁਲਿਸ ਵਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ 1 ਔਰਤ ਅਤੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਅਤੇ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ।

ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਪਰਮਜੀਤ ਸਿੰਘ ਅਤੇ ਪਰਮਜੀਤ ਕੌਰ ਵਾਸੀ ਫਤਿਹਪੁਰ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਨਸ਼ੀਲਾ ਪਾਊਡਰ/ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਥਾਣਾ ਕੀਰਤਪੁਰ ਸਾਹਿਬ ਵੱਲੋਂ ਸਦੀਕ ਮੁਹੰਮਦ ਵਾਸੀ ਪਿੰਡ ਆਸਪੁਰ, ਇਮਰਾਨ ਅੰਸਾਰੀ ਵਾਸੀ ਕਿਰਾਏਦਾਰ ਸੱਜਣ ਸਿੰਘ ਹੁਸੈਨਪੁਰ ਅਤੇ ਤਾਹੀਰ ਹੁਸੈਨ ਵਾਸੀ ਮੰਗੂਵਾਲ ਦੀਵਾੜੀ ਜ਼ਿਲ੍ਹਾ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ 37 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ।

ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋਂ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।

ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD