Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਭਗਵੰਤ ਸਿੰਘ ਮਾਨ ਨੇ ਸਮਾਣਾ ਪਹੁੰਚ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਪਰਿਵਾਰਾਂ ਨੂੰ ਹਰ ਹਾਲ ਵਿੱਚ ਇਨਸਾਫ ਮਿਲੇਗਾ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Samana, Patiala

Web Admin

Web Admin

5 Dariya News

ਸਮਾਣਾ (ਪਟਿਆਲਾ) , 07 Jun 2025

Last updated on: Jun 07, 2025, 18:23 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਿਆਨਕ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ 7 ਬੱਚਿਆਂ ਦੇ ਪੀੜਤ ਮਾਪਿਆਂ ਨੂੰ ਅੱਜ ਇਨਸਾਫ ਦਿਵਾਉਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਜਾਂਚ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ।

ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਵਿੱਚ ਹੋਣਹਾਰ ਵਿਦਿਆਰਥੀ ਸਾਥੋਂ ਹਮੇਸ਼ਾ ਲਈ ਵਿਛੜ ਗਏ। ਉਨ੍ਹਾਂ ਨੇ ਇਸ ਹਾਦਸੇ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਦੱਸਦਿਆਂ ਦੁੱਖ ਜ਼ਾਹਰ ਕੀਤਾ। ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਗਮਗੀਨ ਪਰਿਵਾਰਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ ਦਿਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਇਸ ਦਿਲ ਕੰਬਾਊ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਕੇਸ ਨੂੰ ਲਮਕਾਉਣ ਅਤੇ ਇਨਸਾਫ ਵਿੱਚ ਅੜਿੱਕੇ ਖੜ੍ਹੇ ਕਰਨ ਦੀ ਕੋਸ਼ਿਸ਼ ਕਰਨ ਵਾਲੇ ਭਾਵੇਂ ਕਿੰਨੇ ਹੀ ਅਸਰ-ਰਸੂਖ ਵਾਲੇ ਹੀ ਕਿਉਂ ਨਾ ਹੋਣ, ਨੂੰ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਰਨਾ ਘਿਨਾਉਣਾ ਜੁਰਮ ਹੈ ਅਤੇ ਇਸ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ ਨਾਲ ਬਾਕੀਆਂ ਨੂੰ ਸਬਕ ਮਿਲੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਅਤੇ ਓਵਰਲੋਡ ਵਾਹਨਾਂ ਵਿਰੁੱਧ ਕਾਰਵਾਈ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। 

ਉਨ੍ਹਾਂ ਕਿਹਾ ਕਿ ਪੁਲਿਸ ਅਤੇ ਟਰਾਂਸਪੋਰਟ ਵਿਭਾਗਾਂ ਨੂੰ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਅਪਰਾਧਾਂ ਨੂੰ ਨਾ-ਮੁਆਫ ਕਰਨ ਯੋਗ ਦੱਸਦਿਆਂ ਕਿਹਾ ਕਿ ਸਰਕਾਰ ਕਿਸੇ ਨੂੰ ਵੀ ਆਮ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ।

ਹਾਦਸੇ ਵਿੱਚ ਵਿਛੜਣ ਵਾਲਿਆਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਮੁੱਖ ਮੰਤਰੀ ਨੇ ਮ੍ਰਿਤਕ ਬੱਚਿਆਂ ਦੀ ਯਾਦ ਵਿੱਚ ਪਾਰਕ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਦੁਖਦਾਈ ਹਾਦਸੇ ਦੇ ਪੀੜਤ ਵਿਦਿਆਰਥੀਆਂ ਪ੍ਰਤੀ ਸ਼ਰਧਾਂਜਲੀ ਹੋਵੇਗੀ। ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਸਮਾਣਾ ਤੋਂ ਪਾਤੜਾਂ ਤੱਕ ਮੌਜੂਦਾ ਸੜਕ ਨੂੰ ਚਾਰ-ਮਾਰਗੀ ਸੜਕ ਵਜੋਂ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਆਵਾਜਾਈ ਜ਼ਿਆਦਾ ਹੋਣ ਕਾਰਨ ਇਸ ਸੜਕ 'ਤੇ ਅਕਸਰ ਹਾਦਸੇ ਵਾਪਰਦੇ ਹਨ, ਜਿਸ ਨਾਲ ਲੋਕਾਂ ਦੀ ਸੁਰੱਖਿਆ ਲਈ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਜ਼ਰੂਰੀ ਹੋ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਮਾਣਾ ਦੇ ਸਰਕਾਰੀ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮਰਜੈਂਸੀ ਮੈਡੀਕਲ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇਲਾਕੇ ਦੀਆਂ ਸਿਹਤ ਸੰਭਾਲ ਸੇਵਾਵਾਂ ਵਿੱਚ ਸੱਤ ਨਵੀਆਂ ਐਂਬੂਲੈਂਸਾਂ ਸ਼ਾਮਲ ਕੀਤੀਆਂ ਜਾਣਗੀਆਂ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Samana , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD