Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਟਿਆਲਾ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ

ਸਨਸਨੀਖ਼ੇਜ਼ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸੀ ਗੋਲਡੀ ਢਿੱਲੋਂ ਗੈਂਗ ਦਾ ਮੈਂਬਰ

Crime News Punjab, Punjab Police, Police, Crime News, Patiala Police, Patiala

Web Admin

Web Admin

5 Dariya News

ਪਟਿਆਲਾ , 07 Jun 2025

Last updated on: Jun 07, 2025, 19:07 IST

ਪਟਿਆਲਾ ਪੁਲਿਸ ਦੇ ਸੀਆਈਏ ਸਟਾਫ ਨੇ ਅੱਜ ਇੱਥੇ ਅਰਬਨ ਅਸਟੇਟ ਵਿਖੇ ਸਾਧੂ ਬੇਲਾ ਰੋਡ ‘ਤੇ ਦੁਵੱਲੀ ਗੋਲੀਬਾਰੀ ਮਗਰੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜੇ ਇੱਕ ਬਦਨਾਮ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੌਕੇ ਮੁਕਾਬਲੇ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦਿਆਂ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਤੇ ਡੀਆਈਜੀ ਪਟਿਆਲਾ ਰੇਂਜ ਡਾ ਨਾਨਕ ਸਿੰਘ ਦੀ ਨਿਗਰਾਨੀ ਹੇਠ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰੁਣ ਸ਼ਰਮਾ ਨੇ ਗੈਂਗਸਟਰ ਦੀ ਪਛਾਣ ਦਾ ਖੁਲਾਸਾ ਕੀਤਾ ਕਿ 27 ਸਾਲਾ ਸੰਨੀ ਕੁਮਾਰ ਉਰਫ ਤਾਰੀ ਪੁੱਤਰ ਅਸ਼ੋਕ ਕੁਮਾਰ ਵਾਸੀ ਸ਼ਹੀਦ ਭਗਤ ਸਿੰਘ ਕਲੋਨੀ ਨੇੜੇ ਰਾਜਪੁਰਾ ਕਲੋਨੀ ਪਟਿਆਲਾ, ਬਾਰੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਹ ਕਿਸੇ ਪਟਿਆਲਾ ਇਲਾਕੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਹੈ। ਐਸਐਸਪੀ ਨੇ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਵਿੱਚ ਐਸਪੀ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਅਤੇ ਡੀਐਸਪੀ ਰਾਜੇਸ਼ ਮਲਹੋਤਰਾ ਦੀ ਅਗਵਾਈ ਹੇਠ ਇੰਚਾਰਜ ਸੀਆਈਏ ਪਟਿਆਲਾ ਪ੍ਰਦੀਪ ਸਿੰਘ ਬਾਜਵਾ ਦੀ ਇੱਕ ਟੀਮ ਨੇ ਚੋਰੀ ਦੇ ਮੋਟਰਸਾਈਕਲ ‘ਤੇ ਜਾ ਰਹੇ ਸੰਨੀ ਕੁਮਾਰ ਦਾ ਸਾਧੂ ਬੇਲਾ ਰੋਡ ‘ਤੇ ਪਿੱਛਾ ਕੀਤਾ ਤਾਂ ਸੀਆਈਏ ਸਟਾਫ ਪੁਲਿਸ ਘੇਰੇ ਵਿੱਚ ਆਏ ਅਪਰਾਧੀ ਨੇ 32 ਬੋਰ ਦੇ ਨਾਜਾਇਜ਼ ਪਿਸਟਲ ਨਾਲ ਪੁਲਿਸ ਉੱਪਰ ਗੋਲੀ ਚਲਾਉਂਦਿਆਂ ਚਾਰ ਫਾਇਰ ਕੀਤੇ।

ਐਸ ਐਸ ਪੀ ਨੇ ਦੱਸਿਆ ਕਿ ਪਰੰਤੂ ਪੁਲਿਸ ਪਾਰਟੀ ਨੇ ਮਿਸਾਲੀ ਬਹਾਦਰੀ ਤੇ ਸੰਜਮ ਦਿਖਾਇਆ ਅਤੇ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ, ਜਿਸ ਮਗਰੋਂ ਉਸ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੋਲੋਂ ਚੋਰੀ ਦਾ ਮੋਟਰਸਾਈਕਲ ਅਤੇ ਪਿਸਟਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਗਏ ਹਨ।

ਐਸਐਸਪੀ ਨੇ ਐਸ ਪੀ ਜਾਂਚ ਗੁਰਬੰਸ ਸਿੰਘ ਬੈਂਸ ਤੇ ਇੰਸਪੈਕਟਰ ਪਰਦੀਪ ਬਾਜਵਾ ਦੀ ਬਹਾਦਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਨ੍ਹਾਂ ਦੀ ਤੁਰੰਤ ਕੀਤੀ ਕਾਰਵਾਈ ਨਾਲ ਪਟਿਆਲਾ ਜਿਲ੍ਹੇ ਵਿੱਚ ਕੋਈ ਸਨਸਨੀਖ਼ੇਜ਼ ਵਾਰਦਾਤ ਵਾਪਰਨ ਤੋਂ ਟਲ ਗਈ।ਉਨ੍ਹਾਂ ਕਿਹਾ ਕਿ ਸੰਨੀ ਕੁਮਾਰ ਪਿਛਲੇ ਦੋ ਸਾਲਾਂ ਤੋਂ ਗੋਲਡੀ ਢਿੱਲੋਂ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇਸ ਗੈਂਗ ਨੇ ਪਿਛਲੇ ਸਮੇਂ ਰਾਜਪੁਰਾ ਇਲਾਕੇ ਵਿੱਚ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ।

ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀ ਸੰਨੀ ਕੁਮਾਰ ਤਾਰੀ ਇੱਕ ਕੱਟੜ ਅਪਰਾਧੀ ਹੈ ਜਿਸ 'ਤੇ ਐਨਡੀਪੀਐਸ ਐਕਟ ਸਮੇਤ ਹੋਰ ਕਈ ਮਾਮਲਿਆਂ ਵਿੱਚ 17 ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਤੋਂ ਮੁਕਤ ਸੂਬਾ ਬਣਾਉਣ ਲਈ ਪਟਿਆਲਾ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੇ ਆਪਣੇ ਦ੍ਰਿਸ਼ਟੀਕੋਣ ਪ੍ਰਤੀ ਵਚਨਬੱਧ ਹੈ।

 

Tags: Crime News Punjab , Punjab Police , Police , Crime News , Patiala Police , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD