Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਨਰਿੰਦਰ ਮੋਦੀ ਨੇ ਆਫ਼ਤ ਲਚਕੀਲਾ ਬੁਨਿਆਦੀ ਢਾਂਚਾ ਸੰਮੇਲਨ 2025 ਨੂੰ ਸੰਬੋਧਨ ਕੀਤਾ

ਤੱਟਵਰਤੀ ਲਚਕੀਲੇਪਣ ਲਈ ਵਿਸ਼ਵਵਿਆਪੀ ਸਹਿਯੋਗ 'ਤੇ ਜ਼ੋਰ ਦਿੱਤਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, ICDRI 2025, Disaster Resilient Infrastructure Conference 2025

Web Admin

Web Admin

5 Dariya News

ਨਵੀਂ ਦਿੱਲੀ , 07 Jun 2025

Last updated on: Jun 09, 2025, 11:17 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 (International Conference on Disaster Resilient Infrastructure 2025) ਨੂੰ ਸੰਬੋਧਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਅੰਤਰਰਾਸ਼ਟਰੀ ਆਪਦਾ ਰੋਧੀ ਬੁਨਿਆਦੀ ਢਾਂਚਾ ਸੰਮੇਲਨ 2025 ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਭਾਗੀਆਂ ਦਾ ਸੁਆਗਤ ਕੀਤਾ। 

ਇਹ ਸੰਮੇਲਨ ਯੂਰੋਪ ਵਿੱਚ ਪਹਿਲੀ ਵਾਰ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਆਯੋਜਨ ਵਿੱਚ ਸਹਿਯੋਗ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਅਤੇ ਫਰਾਂਸ ਸਰਕਾਰ ਦਾ ਆਭਾਰ ਵਿਅਕਤ ਕੀਤਾ। ਪ੍ਰਧਾਨ ਮੰਤਰੀ ਨੇ ਆਗਾਮੀ ਸੰਯੁਕਤ ਰਾਸ਼ਟਰ ਮਹਾਸਾਗਰ ਸੰਮੇਲਨ (United Nations Oceans Conference) ਦੇ ਲਈ ਭੀ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਸੰਮੇਲਨ ਦੇ ਵਿਸ਼ੇ  ‘ਤਟਵਰਤੀ ਖੇਤਰਾਂ ਦੇ  ਮਜ਼ਬੂਤ ਭਵਿੱਖ ਨੂੰ ਆਕਾਰ ਦੇਣਾ’(‘Shaping a Resilient Future for Coastal Regions') ‘ਤੇ  ਪ੍ਰਕਾਸ਼ ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਪ੍ਰਾਕ੍ਰਿਤਿਕ ਆਪਦਾਵਾਂ ਅਤੇ ਜਲਵਾਯੂ ਪਰਿਵਰਤਨ ਦੇ ਪ੍ਰਤੀ ਤਟਵਰਤੀ ਖੇਤਰਾਂ ਅਤੇ ਟਾਪੂਆਂ ਦੀ ਸੰਵੇਦਨਸ਼ੀਲ ਸਥਿਤੀ ਨੂੰ ਰੇਖਾਂਕਿਤ ਕੀਤਾ। 

ਉਨ੍ਹਾਂ ਨੇ ਭਾਰਤ ਅਤੇ ਬੰਗਲਾਦੇਸ਼ ਵਿੱਚ ਚੱਕਰਵਾਤ ਰੇਮਲ, ਕੈਰਿਬਿਅਨ ਵਿੱਚ ਤੁਫਾਨ ਬੇਰਿਲ, ਦੱਖਣ-ਪੂਰਬ ਏਸ਼ੀਆ ਵਿੱਚ ਤੁਫਾਨ ਯਾਗੀ, ਸੰਯੁਕਤ ਰਾਜ ਅਮਰੀਕਾ ਵਿੱਚ ਤੁਫਾਨ ਹੇਲੇਨ, ਫਿਲੀਪੀਨਸ ਵਿੱਚ ਤੁਫਾਨ ਉਸਾਗੀ ਅਤੇ ਅਫਰੀਕਾ ਦੇ ਕੁਝ ਹਿੱਸਿਆਂ ਵਿੱਚ ਚੱਕਰਵਾਤ ਚਿਡੋ ਸਹਿਤ ਹਾਲ ਹੀ ਦੀਆਂ ਵਿਭਿੰਨ ਆਪਦਾਵਾਂ ਦਾ ਹਵਾਲਾ ਦਿੱਤਾ। 

ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਆਪਦਾਵਾਂ ਨੇ ਜਾਨ-ਮਾਲ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਪ੍ਰਤੀਰੋਧੀ ਬੁਨਿਆਦੀ ਢਾਂਚੇ ਅਤੇ ਸਰਗਰਮ ਆਪਦਾ ਪ੍ਰਬੰਧਨ ਦੀ ਜ਼ਰੂਰਤ ਨੂੰ ਬਲ ਮਿਲਦਾ ਹੈ। ਵਰ੍ਹੇ 1999 ਦੇ ਗੰਭੀਰ ਚੱਕਰਵਾਤ (ਸੁਪਰ-ਸਾਇਕਲੋਨ/super-cyclone) ਅਤੇ 2004 ਦੀ ਸੁਨਾਮੀ ਸਹਿਤ ਵਿਭਿੰਨ ਵਿਨਾਸ਼ਕਾਰੀ ਆਪਦਾਵਾਂ ਨਾਲ ਜੁੜੇ ਭਾਰਤ ਦੇ ਪਿਛਲੇ ਅਨੁਭਵਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਕਿਵੇਂ ਭਾਰਤ ਨੇ ਮਜ਼ਬੂਤੀ ਦੇ ਨਾਲ ਅਨੁਕੂਲਨ ਅਤੇ ਪੁਨਰਨਿਰਮਾਣ ਕੀਤਾ, ਸੰਵੇਦਨਸ਼ੀਲ ਖੇਤਰਾਂ ਵਿੱਚ ਚੱਕਰਵਾਤ ਸਬੰਧੀ ਆਸਰਿਆਂ (Cyclone shelters) ਦਾ ਨਿਰਮਾਣ ਕੀਤਾ ਅਤੇ 29 ਦੇਸ਼ਾਂ ਨੂੰ ਲਾਭ ਪਹੁੰਚਾਉਣ ਵਾਲੀ ਸੁਨਾਮੀ ਚੇਤਾਵਨੀ ਪ੍ਰਣਾਲੀ (tsunami warning system) ਦੀ ਸਥਾਪਨਾ ਵਿੱਚ ਯੋਗਦਾਨ ਦਿੱਤਾ।

ਆਪਦਾ ਰੋਧੀ ਬੁਨਿਆਦੀ ਢਾਂਚਾ ਗਠਬੰਧਨ (ਸੀਡੀਆਰਆਈ-CDRI) ਦੁਆਰਾ 25 ਛੋਟੇ ਟਾਪੂ ਵਿਕਾਸਸ਼ੀਲ ਦੇਸ਼ਾਂ ਦੇ ਨਾਲ ਮਿਲ ਕੇ ਆਪਦਾ ਰੋਧੀ ਘਰਾਂ, ਹਸਪਤਾਲਾਂ, ਸਕੂਲਾਂ, ਊਰਜਾ ਪ੍ਰਣਾਲੀਆਂ, ਜਲ ਸੁਰੱਖਿਆ ਦੇ ਉਪਾਵਾਂ ਅਤੇ ਪੂਰਵ ਚੇਤਾਵਨੀ ਪ੍ਰਣਾਲੀਆਂ ਦੇ ਨਿਰਮਾਣ ਲਈ ਜਾਰੀ ਕਾਰਜਾਂ ਨੂੰ ਰੇਖਾਂਕਿਤ ਕਰਦੇ ਹੋਏ, ਸ਼੍ਰੀ ਮੋਦੀ ਨੇ ਪ੍ਰਸ਼ਾਂਤ, ਹਿੰਦ ਮਹਾਸਾਗਰ ਅਤੇ ਕੈਰਿਬਿਆਈ (Pacific, Indian Ocean and the Caribbean) ਖੇਤਰਾਂ ਦੇ ਪ੍ਰਤੀਨਿਧੀਆਂ ਦੀ ਉਪਸਥਿਤੀ ਦੀ ਸ਼ਲਾਘਾ ਕੀਤੀ ਅਤੇ ਗਠਬੰਧਨ ਵਿੱਚ ਅਫਰੀਕਨ ਯੂਨੀਅਨ (African Union) ਦੀ ਭਾਗੀਦਾਰੀ ਦਾ ਸੁਆਗਤ ਕੀਤਾ। 

ਪ੍ਰਮੁੱਖ ਆਲਮੀ ਪ੍ਰਾਥਮਿਕਤਾਵਾਂ ਦੀ ਤਰਫ਼ ਧਿਆਨ ਆਕਰਸ਼ਿਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ 5 ਪ੍ਰਮੁੱਖ ਵਿਸ਼ਿਆਂ ਨੂੰ ਰੇਖਾਂਕਿਤ ਕੀਤਾ। ਪਹਿਲਾ, ਭਵਿੱਖ ਦੀਆਂ ਚੁਣੌਤੀਆਂ ਨਾਲ ਨਜਿੱਠਣ ਹਿਤ ਕੁਸ਼ਲ ਕਾਰਜਬਲ ਤਿਆਰ ਕਰਨ ਦੇ ਉਦੇਸ਼ ਨਾਲ ਉਚੇਰੀ ਸਿੱਖਿਆ ਵਿੱਚ ਆਪਦਾ ਰੋਧੀ ਕੋਰਸ, ਮਾਡਿਊਲ ਅਤੇ ਕੌਸ਼ਲ ਵਿਕਾਸ ਦੇ ਪ੍ਰੋਗਰਾਮਾਂ ਨੂੰ ਸ਼ਾਮਲ ਕਰਨ ਦਾ ਮਹੱਤਵ। 

ਦੂਸਰਾ, ਉਨ੍ਹਾਂ ਨੇ ਆਪਦਾਵਾਂ ਦਾ ਸਾਹਮਣਾ ਕਰਨ ਵਾਲੇ ਅਤੇ ਮਜ਼ਬੂਤੀ ਦੇ ਨਾਲ ਪੁਨਰਨਿਰਮਾਣ ਕਰਨ ਵਾਲੇ ਦੇਸ਼ਾਂ ਤੋਂ ਪ੍ਰਾਪਤ ਬਿਹਤਰੀਨ ਤਰੀਕਿਆਂ ਅਤੇ ਸਿੱਖਿਆਵਾਂ ਦਾ ਦਸਤਾਵੇਜ਼ੀਕਰਣ ਕਰਨ ਹਿਤ ਇੱਕ ਗਲੋਬਲ ਡਿਜੀਟਲ ਰਿਪਾਜ਼ਿਟਰੀ ਦੀ ਜ਼ਰੂਰਤ ‘ਤੇ ਬਲ ਦਿੱਤਾ। ਸ਼੍ਰੀ  ਮੋਦੀ ਨੇ ਆਪਦਾ ਨਾਲ ਨਜਿੱਠਣ ਦੇ ਲਈ ਇਨੋਵੇਸ਼ਨ ਵਿੱਤਪੋਸ਼ਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਉਨ੍ਹਾਂ ਨੇ ਵਿਕਾਸਸ਼ੀਲ ਦੇਸ਼ਾਂ ਨੂੰ ਜ਼ਰੂਰੀ ਫੰਡ ਉਪਲਬਧ ਕਰਵਾਉਣ ਦੇ ਲਈ ਲਾਗੂ ਕਰਨ ਯੋਗ ਪ੍ਰੋਗਰਾਮ ਬਣਾਉਣ ਨੂੰ ਤੀਸਰੀ ਪ੍ਰਾਥਮਿਕਤਾ ਦੱਸਿਆ। 

ਚੌਥਾ, ਪ੍ਰਧਾਨ ਮੰਤਰੀ ਨੇ ਛੋਟੇ ਟਾਪੂ ਵਿਕਾਸਸ਼ੀਲ ਦੇਸ਼ਾਂ ਨੂੰ ਬੜੇ ਮਹਾਸਾਗਰੀ ਦੇਸ਼ਾਂ ਦੇ ਰੂਪ ਵਿੱਚ ਮਾਨਤਾ ਦੇਣ ਦੀ ਭਾਰਤ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ ਅਤੇ ਉਨ੍ਹਾਂ ਦੀਆਂ ਕਮਜ਼ੋਰੀਆਂ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ‘ਤੇ ਬਲ ਦਿੱਤਾ। ਪੰਜਵੀਂ ਪ੍ਰਾਥਮਿਕਤਾ ਦਾ ਉਲੇਖ ਕਰਦੇ ਹੋਏ, ਸ਼੍ਰੀ ਮੋਦੀ ਨੇ ਪੂਰਵ ਚੇਤਾਵਨੀ ਪ੍ਰਣਾਲੀ ਅਤੇ ਤਾਲਮੇਲ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ  ਪ੍ਰਕਾਸ਼ ਪਾਇਆ ਅਤੇ ਸਮੇਂ ‘ਤੇ ਨਿਰਣੇ ਲੈਣ ਅਤੇ ਅੰਤਿਮ ਸਿਰੇ ਤੱਕ ਪ੍ਰਭਾਵੀ ਸੰਚਾਰ ਦੀ ਸੁਵਿਧਾ ਸਥਾਪਿਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਰੇਖਾਂਕਿਤ ਕੀਤਾ। 

ਪ੍ਰਧਾਨ ਮੰਤਰੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਸ ਸੰਮੇਲਨ ਵਿੱਚ ਹੋਣ ਵਾਲੇ  ਵਿਚਾਰ ਵਟਾਂਦਰਿਆਂ ਵਿੱਚ ਇਨ੍ਹਾਂ ਜ਼ਰੂਰੀ ਪਹਿਲੂਆਂ ‘ਤੇ ਧਿਆਨ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਵਿਕਾਸ ਵਿੱਚ ਮਜ਼ਬੂਤੀ ਦੀ ਜ਼ਰੂਰਤ ‘ਤੇ ਬਲ ਦਿੰਦੇ ਹੋਏ ਕਠਿਨ ਪਰਿਸਥਿਤੀਆਂ ਵਿੱਚ ਸਥਿਰ ਬਣੇ ਰਹਿਣ ਵਾਲੇ ਬੁਨਿਆਦੀ ਢਾਂਚੇ ਦੇ ਨਿਰਮਾਣ ਦਾ ਸੱਦਾ ਦਿੱਤਾ। 

ਉਨ੍ਹਾਂ ਨੇ ਦੁਨੀਆ ਦੇ ਲਈ ਇੱਕ ਮਜ਼ਬੂਤ ਅਤੇ ਆਪਦਾ-ਪ੍ਰਤੀਰੋਧੀ ਭਵਿੱਖ (disaster-resilient future) ਦੇ ਨਿਰਮਾਣ ਦੀ ਦਿਸ਼ਾ ਵਿੱਚ ਆਲਮੀ ਪ੍ਰਯਾਸਾਂ ਦੀ ਤਾਕੀਦ ਕਰਦੇ ਹੋਏ ਆਪਣੇ ਸੰਬੋਧਨ ਦਾ ਸਮਾਪਨ ਕੀਤਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , ICDRI 2025 , Disaster Resilient Infrastructure Conference 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD