Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਮੰਤਰੀ ਤਰੁਣਪ੍ਰੀਤ ਸੌਂਧ ਨੇ ਕੀਤਾ ਸਵਾਗਤ

Tarunpreet Singh Sond, Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab, Dr Sunny Singh Ahluwalia, Sunny Singh Ahluwalia, Dr Inderbir Singh Nijjar, Inderbir Singh Nijjar

Web Admin

Web Admin

5 Dariya News

ਲੁਧਿਆਣਾ , 07 Jun 2025

Last updated on: Jun 09, 2025, 11:25 IST

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ 'ਆਪ' ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ, ਸ਼ਨੀਵਾਰ ਨੂੰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ। ਉਨ੍ਹਾਂ ਦੇ ਨਾਲ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੇ ਭਤੀਜੇ ਪਰਮਵੀਰ ਸਿੰਘ ਰੌਣੀ ਵੀ ਪਾਰਟੀ ਵਿੱਚ ਵਾਪਸ ਰੋਣੀ ਹੋ ਗਏ।

'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਪਾਰਟੀ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸੰਨੀ ਮਾਸਟਰ ਅਤੇ ਰੌਣੀ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਦੁਬਾਰਾ ਸ਼ਾਮਲ ਕਰਾਇਆ ਅਤੇ ਉਨ੍ਹਾਂ ਦੀ ਘਰ ਵਾਪਸੀ ਕਰਾਈ। ਪਾਰਟੀ ਵਿੱਚ ਵਾਪਸੀ ਤੋਂ ਬਾਅਦ, ਸੰਨੀ ਮਾਸਟਰ ਨੇ ਕਿਹਾ, "ਮੈਂ ਕਾਂਗਰਸ ਵਿੱਚ ਖ਼ੁਸ਼ ਨਹੀਂ ਸੀ।

ਉੱਥੇ ਸਿਰਫ਼ ਅੰਦਰੂਨੀ ਲੜਾਈ ਅਤੇ ਧੜੇਬੰਦੀ ਹੈ। ਆਮ ਲੋਕਾਂ ਦਾ ਕੋਈ ਸਤਿਕਾਰ ਨਹੀਂ ਹੈ। ਉੱਥੇ ਜਾਣ ਤੋਂ ਬਾਅਦ, ਮੈਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋਇਆ, ਫਿਰ ਮੈਂ ਅੱਜ ਵਾਪਸ ਆਉਣ ਦਾ ਫ਼ੈਸਲਾ ਕੀਤਾ। ਮੈਂ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੂਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਦੁਬਾਰਾ ਪਾਰਟੀ ਵਿੱਚ ਸ਼ਾਮਲ ਕੀਤਾ।"

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਵਿੱਚ ਆਮ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ। ਆਮ ਆਦਮੀ ਪਾਰਟੀ ਆਮ ਲੋਕਾਂ ਦੀ ਅਸਲੀ ਪਾਰਟੀ ਹੈ। ਇਹ ਪਾਰਟੀ ਆਮ ਘਰਾਂ ਦੇ ਲੋਕਾਂ ਨੂੰ ਵਿਧਾਇਕ ਅਤੇ ਮੰਤਰੀ ਬਣਨ ਦਾ ਮੌਕਾ ਦਿੰਦੀ ਹੈ। ਰਵਾਇਤੀ ਪਾਰਟੀਆਂ ਵਿੱਚ ਇਹ ਕਦੇ ਵੀ ਸੰਭਵ ਨਹੀਂ ਹੁੰਦਾ।ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਨੇ ਪੰਜਾਬ ਦੇ ਆਮ ਲੋਕਾਂ ਅਤੇ ਗ਼ਰੀਬਾਂ ਲਈ ਇਤਿਹਾਸਕ ਕੰਮ ਕੀਤੇ ਹਨ। 

ਮਾਨ ਸਰਕਾਰ ਵੱਲੋਂ ਦਿੱਤੀ ਜਾ ਰਹੀ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਅਤੇ ਡਾਕਟਰੀ ਇਲਾਜ ਦਾ ਲਾਭ ਜ਼ਿਆਦਾਤਰ ਗ਼ਰੀਬ ਲੋਕਾਂ ਨੂੰ ਮਿਲ ਰਿਹਾ ਹੈ। ਜਦੋਂ ਕਿ ਕਾਂਗਰਸੀ ਆਗੂਆਂ ਦਾ ਆਮ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਹ ਹਰ ਰੋਜ਼ ਕੁਰਸੀ ਲਈ ਆਪਸ ਵਿੱਚ ਲੜਦੇ ਹਨ। ਸਿਰਫ਼ ਆਮ ਆਦਮੀ ਪਾਰਟੀ ਹੀ ਗ਼ਰੀਬਾਂ ਦਾ ਭਲਾ ਕਰ ਸਕਦੀ ਹੈ।

 

Tags: Tarunpreet Singh Sond , Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab , Dr Sunny Singh Ahluwalia , Sunny Singh Ahluwalia , Dr Inderbir Singh Nijjar , Inderbir Singh Nijjar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD