Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਉਣ ਲਈ ਕੁਲਤਾਰ ਸਿੰਘ ਸੰਧਵਾਂ ਨੇ ਵਿਦਵਾਨਾਂ ਅਤੇ ਅਦਾਕਾਰਾਂ ਤੋਂ ਲਏ ਸੁਝਾਅ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Ammy Virk, Professor Amarjeet Singh Grewal, Professor Gurwinder Singh Bawa, Ramandeep Singh Khatra

Web Admin

Web Admin

5 Dariya News

ਚੰਡੀਗੜ੍ਹ , 07 Jun 2025

Last updated on: Jun 09, 2025, 11:26 IST

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾਉਣ ਸੰਬੰਧੀ ਸੁਝਾਅ ਪ੍ਰਾਪਤ ਕਰਨ ਲਈ ਪ੍ਰੋਫੈਸਰਾਂ ਅਤੇ ਪ੍ਰਸਿੱਧ ਪੰਜਾਬੀ ਅਦਾਕਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਉਨ੍ਹਾਂ ਨੇ ਸੁਝਾਅ ਅਤੇ ਪ੍ਰਸਤਾਵ ਦਿੱਤੇ , ਜੋ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮਨਾਉਣ ਲਈ ਸ਼ਰਧਾਭਾਵਨਾ ਦਾ ਪ੍ਰਤੀਕ ਅਤੇ ਸ਼ਰਧਾ ਦਾ ਪ੍ਰਗਟਾਵਾ  ਹਨ। ਗੁਰੂ ਸਾਹਿਬ ਨੇ ਧਾਰਮਿਕ ਆਜ਼ਾਦੀ, ਬਹੁਲਵਾਦ ਅਤੇ ਮਨੁੱਖੀ ਸਵੈਮਾਨ ਲਈ ਲਾਸਾਨੀ ਸ਼ਹਾਦਤ  ਦਿੱਤੀ ਜੋ ਕੁੱਲ ਦੁਨੀਆਂ ਦੇ ਲੋਕਾਂ ਨੂੰ ਪ੍ਰੇਰਦੀ ਰਹੇਗੀ।

ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਲਾਹ  ਦਿੱਤੀ ‘‘ਸ੍ਰੀ ਗੁਰੂ ਤੇਗ ਬਹਾਦਰ ਜੀ ਸਬੰਧੀ 350 ਵਾਂ ਸ਼ਹੀਦੀ ਦਿਵਸ : ਮਨੁੱਖਤਾ ਦੀ ਢਾਲ ’’ ਹੈ ਅਤੇ ਇਸ ਸਮਾਰੋਹ ਦਾ ਉਦੇਸ਼ ਵਿਸ਼ਵ ਪੱਧਰ ’ਤੇ ਗੁਰੂ ਜੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਸਾਂਝਾ ਕਰਨਾਂ ਸੱਭਿਆਚਾਰਕ ਸੰਭਾਲ, ਇਮਰਸਿਵ ਤਕਨਾਲੋਜੀਆਂ ਅਤੇ ਭਾਈਚਾਰੇ ਨੂੰ ਹੋਰ ਨੇੜੇ ਲਿਆਉਣਾ ਹੈ। ਗੁਰੂ ਜੀ ਦੀ ਕੁਰਬਾਨੀ  ਨੂੰ ਦਰਸਾਉਂਦੀ ਇਹ ਸ਼ਰਧਾਪੂਰਵਕ ਪਹਿਲਕਦਮੀ ਅੰਤਰਰਾਸ਼ਟਰੀ ਸਮਾਗਮਾਂ ਵਿੱਚ ਹੋਣੀ ਚਾਹੀਦੀ ਹੈ ਤਾਂ ਜੋ ਗੁਰੂ ਜੀ ਵੱਲੋਂ ਦਿੱਤਾ ਦਇਆ, ਕੁਰਬਾਨੀ ਅਤੇ ਅੰਤਰ-ਧਰਮ ਸਦਭਾਵਨਾ ਦਾ ਸੁਨੇਹਾ ਸਦੀਵੀ ਚਾਨਣ ਮੁਨਾਰੇ ਵਜੋਂ ਲੋਕਾਂ ਦੇ ਰਾਹ ਰੁਸ਼ਨਾਉਂਦਾ ਰਹੇ।

ਇਸ ਤੋਂ ਇਲਾਵਾ, ਪ੍ਰੋਫੈਸਰਾਂ ਨੇ ਸੁਝਾਅ ਦਿੱਤਾ ਕਿ ਕਿ ਗੁਰੂ ਜੀ ਦੇ ਸੰਦੇਸ਼ ਨੂੰ ਵਰਚੁਅਲ ਅਜਾਇਬ ਘਰ, ਵਰਚੁਅਲ ਰਿਅਲਟੀ, ਸੰਗੀਤ, ਫਿਲਮਾਂ ਅਤੇ ਵਿਦਵਤਾਪੂਰਨ ਭਾਸ਼ਣ ਵਰਗੇ ਨਵੀਨਤਾਕਾਰੀ ਫਾਰਮੈਟਾਂ ਰਾਹੀਂ ਵਿਸ਼ਵ ਪੱਧਰ ’ਤੇ ਪ੍ਰਸਾਰਿਤ ਕਰਨ ਦੇ ਨਾਲ-ਨਾਲ ਗੁਰੂ ਜੀ ਨਾਲ ਸਬੰਧਤ ਇਤਿਹਾਸਕ ਸਥਾਨਾਂ, ਕਲਾਵਾਂ ਅਤੇ ਸਾਹਿਤ ਨੂੰ ਸੁਰੱਖਿਅਤ ਅਤੇ ਡਿਜੀਟਲ ਰੂਪ ਵਿੱਚ ਪੁਰਾਲੇਖਿਤ ਕਰਨ ਦੇ ਨਾਲ-ਨਾਲ ਇੱਕ ਸਥਾਈ ਵਿਦਿਅਕ ਅਤੇ ਸੱਭਿਆਚਾਰਕ ਸਰੋਤ ਪ੍ਰੋਗਰਾਮ ਦੀ ਸਿਰਜਣਾ ਕੀਤੀ ਜਾਵੇ ਜੋ ਦੁਨੀਆ ਭਰ ਲਈ ਪਹੁੰਚਯੋਗ ਹੋਵੇ।

ਇੱਥੇ ਇਹ ਦੱਸਣਾ ਵਾਜਿਬ ਹੈ ਕਿ ਉਨ੍ਹਾਂ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਧਾਰਮਿਕ ਬਹੁਲਤਾਵਾਦ ਦਾ ਵਰਚੁਅਲ ਅਜਾਇਬ ਘਰ, ਅਲ ਅਤੇ ਬਹੁ-ਭਾਸ਼ਾਈ ਬਿਰਤਾਂਤ ਦੀ ਵਰਤੋਂ ਕਰਦੇ ਹੋਏ ਇੰਟਰਐਕਟਿਵ 3D ਵਾਕਥਰੂ, ਗੁਰੂ ਜੀ ਦੀਆਂ ਯਾਤਰਾਵਾਂ, ਉਹਨਾਂ ਦੇ ਸੰਵਾਦ, ਸ਼ਹਾਦਤ ਅਤੇ ਵਿਰਾਸਤ ਨਾਲ ਸਬੰਧਛ ਦ੍ਰਿਸ਼ ਅਤੇ ਕਿਊ ਆਰ ਕੋਡਜ ਅਤੇ ਡਿਜੀਟਲ ਕਹਾਣੀ ਸੁਣਾਉਣ ਵਾਲੇ ਫਾਰਮੈਟਾਂ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਗੁਰੂ ਜੀ ਦੀ ਸ਼ਹਾਦਤ ਦੇ ਬੇਮਿਸਾਲ ਸਫ਼ਰ  ’ਤੇ ਛੋਟੀਆਂ ਐਨੀਮੇਟਡ ਫਿਲਮਾਂ ਅਤੇ ਵੀਆਰ ਦਸਤਾਵੇਜ਼ੀ ਫਿਲਮਾਂ ਵਰਗੀਆਂ  ਕਲਾਤਮ ਕ੍ਰਿਤਾਂ ਬਣਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਸ਼ਬਦ ਅਤੇ  ਰਾਗ ਲੜੀ ਬਣਾਈ ਜਾਣੀ ਚਾਹੀਦੀ ਹੈ ਅਤੇ ਇਸਨੂੰ ਡਿਜੀਟਲ ਪਲੇਟਫਾਰਮਾਂ ’ਤੇ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ ਅਤੇ ਲਾਈਵ ਸੰਗੀਤ ਸਮਾਰੋਹ ਆਯੋਜਿਤ ਕੀਤੇ ਜਾਣੇ ਚਾਹੀਦੇ ਹਨ। ਗੁਰੂ ਜੀ ਦੇ ਬਹੁਲਤਾ ਵਿੱਚ ਯੋਗਦਾਨ ’ਤੇ ਅੰਤਰਰਾਸ਼ਟਰੀ ਸਿੰਪੋਜ਼ੀਅਮ ਦੇ ਨਾਲ ਗਲੋਬਲ ਕਾਨਫਰੰਸਾਂ ਅਤੇ ਆਊਟਰੀਚ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਯੂਨੈਸਕੋ, ਹਾਰਵਰਡ ਅਤੇ ਸਿੱਖ ਖੋਜ ਸੰਸਥਾਵਾਂ ਨਾਲ ਸਹਿਯੋਗ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। 

ਉਨ੍ਹਾਂ ਨੇ ‘‘ਸ੍ਰੀ ਗੁਰੂ ਤੇਗ਼ ਬਹਾਦਰ: ਦ ਸੇਂਟ ਆਫ਼ ਅਦਰਨੈਸ’’ ਸਿਰਲੇਖ ਵਾਲੀ ਇਹ ਕਿਤਾਬ ਇੱਕ ਤ੍ਰਿਭਾਸ਼ੀ (ਪੰਜਾਬੀ-ਹਿੰਦੀ-ਅੰਗਰੇਜ਼ੀ) ਉੱਚ-ਡਿਜ਼ਾਈਨ ਪ੍ਰਕਾਸ਼ਨ ਬਣਾਉਣ ਦਾ ਸੁਝਾਅ ਵੀ ਦਿੱਤਾ, ਜੋ ਗੁਰੂ ਜੀ ਦੇ ਜੀਵਨ, ਦਰਸ਼ਨ ਨੂੰ ਪੇਸ਼ ਕਰੇਗੀ ।ਹੋਰ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਇੰਟਰਐਕਟਿਵ ਕਿਤਾਬ ਸਿਰਫ਼ ਇੱਕ ਦਸਤਾਵੇਜ਼ ਨਹੀਂ ਹੋਵੇਗੀ, ਸਗੋਂ ਇਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਅਧਿਆਤਮਿਕ, ਨੈਤਿਕ ਅਤੇ ਲਾਸਾਨੀ ਸ਼ਹਾਦਤ ਦਾ ਇੱਕ ਜੀਵਤ ਪੋਰਟਲ ਹੋਵੇਗੀ। 

ਇਸਦਾ ਉਦੇਸ਼ ਵਿਸ਼ਵਵਿਆਪੀ ਵਿਦਿਅਕ ਸੰਸਥਾਵਾਂ, ਅਜਾਇਬ ਘਰਾਂ ਅਤੇ ਲਾਇਬ੍ਰੇਰੀਆਂ ਲਈ ਇੱਕ ਸਦੀਵੀ ਸਰੋਤ ਦੀ ਪੇਸ਼ਕਸ਼ ਕਰਨਾ ਹੈ ਅਤੇ ਡਿਜੀਟਲ ਯਾਦਗਾਰੀ ਬੁਨਿਆਦੀ ਢਾਂਚੇ (ਅਜਾਇਬ ਘਰ, ਸੰਗੀਤ ਸਮਾਰੋਹ ਅਤੇ ਭਾਸ਼ਣ) ਦੇ ਨੀਂਹ ਪੱਥਰ ਵਜੋਂ ਕੰਮ ਕਰਨਾ ਹੈ।ਸਪੀਕਰ ਨੇ ਉਜਾਗਰ ਕੀਤਾ ਕਿ ਇਹ ਵਿਲੱਖਣ ਅਤੇ ਏਕੀਕ੍ਰਿਤ ਪ੍ਰਸਤਾਵ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਾ ਸਿਰਫ਼ ਇੱਕ ਧਰਮ ਦੇ ਰਾਖੇ , ਸਗੋਂ ਸਾਰੇ ਧਰਮਾਂ ਦੇ ਸਦੀਵੀ ਰਖਵਾਲੇ, ਅਤੇ ਉਨ੍ਹਾਂ ਦੀ ਹਲੀਮੀ ਤੇ ਸ਼ਹਾਦਤ ਪ੍ਰਤੀ ਆਪਣੀ ਸ਼ਰਧਾ ਨੂੰ ਜ਼ਾਹਰ ਕਰਨ ਦੀ ਨਿੱਕੀ ਜਿਹੀ ਕੋਸ਼ਿਸ ਮਾਤਰ ਹੈ। 

ਇਹ ਯਾਦ ਦੁਨੀਆ ਨੂੰ ਇੱਕ ਸੰਦੇਸ਼ ਹੈ: ਗੁਰੂ ਜੀ ਨੂੰ ਸਿਰਫ਼ ਸ਼ਰਧਾ ਨਾਲ ਹੀ  ਨਹੀਂ, ਸਗੋਂ ਆਪਣੇ ਕੰਮਾਂ ਵਿੱਚ ਯਾਦ ਰੱਖੋ।ਮੀਟਿੰਗ ਵਿੱਚ ਪ੍ਰਸਿੱਧ ਪੰਜਾਬੀ ਅਦਾਕਾਰ ਐਮੀ ਵਿਰਕ, ਪ੍ਰੋਫੈਸਰ ਅਮਰਜੀਤ ਸਿੰਘ ਗਰੇਵਾਲ ਅਤੇ ਪ੍ਰੋਫੈਸਰ ਗੁਰਵਿੰਦਰ ਸਿੰਘ ਬਾਵਾ ਅਤੇ ਐਨਆਰਆਈ ਭਾਈਚਾਰੇ ਤੋਂ ਰਮਨਦੀਪ ਸਿੰਘ ਖੱਟੜਾ ਮੌਜੂਦ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Ammy Virk , Professor Amarjeet Singh Grewal , Professor Gurwinder Singh Bawa , Ramandeep Singh Khatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD