Monday, 13 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ

 

ਐਸ.ਏ.ਐਸ.ਨਗਰ ਸ਼ਹਿਰ ਨੂੰ ਦੁਨੀਆਂ ਦਾ ਖੂਬਸੁਰਤ ਸ਼ਹਿਰ ਬਣਾਇਆ ਜਾਵੇਗਾ : ਹਰਭਜਨ ਮਾਨ

ਸ਼ਹਿਰ ਦੇ ਵਿਕਾਸ ਕੰਮਾਂ ਵਿੱਚ ਤੇਜੀ ਲਿਆਉਣ ਲਈ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕੀਤਾ ਜਾਵੇਗਾ : ਵਰੁਣ ਰੂਜ਼ਮ

ਹਰਭਜਨ ਮਾਨ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਫੇਜ਼-1 ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਉਹਨਾਂ ਨਾਲ ਡਿਪਟੀ ਕਮਿਸ਼ਨਰ ਵਰੁਣ ਰੁਜ਼ਮ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਵੀ ਦਿਖਾਈ ਦੇ ਰਹੇ ਹਨ।
ਹਰਭਜਨ ਮਾਨ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਫੇਜ਼-1 ਦੇ ਨਿਵਾਸੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਉਹਨਾਂ ਨਾਲ ਡਿਪਟੀ ਕਮਿਸ਼ਨਰ ਵਰੁਣ ਰੁਜ਼ਮ ਅਤੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਵੀ ਦਿਖਾਈ ਦੇ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 12 Jul 2012

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਦੁਨੀਆਂ ਦਾ ਖੂਬਸੁਰਤ ਸ਼ਹਿਰ ਬਣਾਇਆ ਜਾਵੇਗਾ, ਇਸ ਕਾਰਜ ਲਈ ਸ਼ਹਿਰ ਨਿਵਾਸੀਆਂ ਤੋਂ ਵੀ ਪੂਰਾ - ਪੂਰਾ ਸਹਿਯੋਗ ਲਿਆ ਜਾਵੇਗਾ ਅਤੇ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾਂ ਕਮੇਟੀ ਦੇ ਚੇਅਰਮੈਨ ਸ੍ਰੀ ਹਰਭਜਨ ਮਾਨ ਨੇ ਮਿਊਂਸਪਲ ਭਵਨ ਵਿਖੇ ਫੇਜ਼ ਪੱਧਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਹਨਾਂ ਦਾ ਨਿਪਟਾਰਾ ਕਰਨ ਲਈ ਸ਼ੁਰੂ ਕੀਤੇ ਸਿਲਸਿਲੇ ਵਿੱਚ ਪਹਿਲੇ ਫੇਜ ਦੀਆਂ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਅਤੇ ਸਮਾਜ ਸੈਵੀ ਸੰਸਥਾਵਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਐਸ.ਏ.ਐਸ.ਨਗਰ ਸ਼ਹਿਰ ਵਿੱਚ ਤਰਤੀਬਵਾਰ ਹਰੇਕ ਫੇਜ਼ ਦੀਆਂ ਸਮੱਸਿਆਵਾਂ ਸੁਣ ਕੇ ਉਹਨਾਂ ਦਾ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਛੁਟਕਾਰਾ ਮਿਲ ਸਕੇ।  ਮਾਨ ਨੇ ਦੱਸਿਆ ਕਿ ਸ਼ਹਿਰ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਤੇ ਪੱਕੇ ਤੌਰ ਕਾਬੂ ਪਾਉਣ ਲਈ ਇੰਡਸਟਰੀ ਏਰੀਆ ਫੇਜ਼-1 ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਮਾਡਰਨ ਕੈਟਲ ਪੌਂਡ ਦੀ ਉਸਾਰੀ ਕੀਤੀ ਜਾ ਰਹੀ ਹੈ ਜੋ ਕਿ ਚਾਰ ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ। ਉਹਨਾਂ ਦੱਸਿਆ ਕਿ ਸ਼ਹਿਰ ਵਿਚਲੇ ਸਾਰੇ ਪਾਰਕਾਂ ਦੀ ਦਸ਼ਾ ਸੁਧਾਰੀ ਜਾਵੇਗੀ ਅਤੇ ਇਹਨਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਗਮਾਡਾ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸ਼ਹਿਰ ਵਿਚਲੇ ਪਾਰਕਾਂ ਨੂੰ ਸੁੰਦਰ ਬਣਾਉਣ ਲਈ ਜੋ ਕੁਝ ਵੀ ਕਰਨ ਦੀ ਲੋੜ ਹੈ ਉਸਨੂੰ ਜਲਦੀ ਅਮਲੀ ਜਾਮਾ ਪਹਿਨਾਉਣ ਅਤੇ ਸ਼ਹਿਰ ਵਿਚਲੇ ਪਾਰਕਾਂ ਵਿੱਚ ਪਾਣੀ ਦੀ ਨਿਕਾਸੀ ,ਲਾਇਟਾਂ, ਝੂਲੇ ਆਦਿ ਲਗਾਉਣ ਲਈ ਵੀ ਆਖਿਆ ਗਿਆ ਹੈ।  ਮਾਨ ਨੇ ਇਸ ਮੋਕੇ ਦੱਸਿਆ ਕਿ ਸ਼ਹਿਰ ਵਿੱਚ ਕੂੜੇ ਕਰਕਟ ਦੀ ਆ ਰਹੀ ਸਮੱਸਿਆ ਨਾਲ ਨਜਿੱਠਣ ਲਈ ਸ਼ਹਿਰ ਵਿੱਚ ਚੰਡੀਗੜ੍ਹ ਪੈਟਰਨ ਤੇ 13 ਡਪਿੰਗ ਪੁਆਇੰਟ ਬਣਾਏ ਜਾਣਗੇ। 

ਉਹਨਾਂ ਇਸ ਮੌਕੇ ਸ਼ਹਿਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ਼ਹਿਰ ਦੀ ਸਫ਼ਾਈ ਨੂੰ ਮੱਦੇਨਜ਼ਰ ਰੱਖਦਿਆਂ ਆਪਣੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਤੇ ਖੁਦ ਨਿਗਰਾਨੀ ਰੱਖਣ ਤਾਂ ਜੋ ਸ਼ਹਿਰ ਦਾ ਵਾਤਾਵਰਨ ਸਵੱਛ ਹੋ ਸਕੇ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਵਾਤਾਵਰਨ ਦੀ ਸਵੱਛਤਾ ਲਈ ਖਾਲੀ ਪਈਆਂ ਥਾਵਾਂ ਤੇ ਵੱਧ ਤੋਂ ਵੱਧ ਰੁੱਖ ਲਗਾਏ ਜਾਣਗੇ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ  ਵਰੁਣ ਰੂਜ਼ਮ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਦੀ  ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇਗਾ । ਜਿਸ ਨਾਲ ਵਿਭਾਗਾਂ ਦਾ ਆਪਸੀ ਤਾਲਮੇਲ ਵੀ ਵਧੇਗਾ  ਅਤੇ ਇਹ ਕਮੇਟੀ ਸਮੇਂ ਸਮੇਂ ਤੇ ਸ਼ਹਿਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ  ਜਾਇਜ਼ਾ ਲਿਆ ਕਰੇਗੀ।  ਇਸ ਮੌਕੇ ਉਹਨਾਂ ਫੇਜ਼ -1 ਦੇ ਨੁਮਾਇੰਦਿਆਂ ਵੱਲੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਹੱਲ ਕਰਨ ਸਬੰਧੀ ਦੱਸਿਆ ਕਿ ਸ਼ਹਿਰ ਦੇ ਅਵਾਰਾ ਕੁੱਤਿਆਂ ਦੇ ਕਾਬੂ ਪਾਉਣ ਲਈ ਨਿਗਮ ਵੱਲੋਂ ਡੌਗ ਕੈਚਰ ਦੇ ਨਾਂ ਤੇ ਸਪੈਸ਼ਲ ਗੱਡੀ ਦੀ ਖਰੀਦ ਕੀਤੀ ਗਈ ਹੈ । ਇਸ ਤੋਂ ਇਲਾਵਾ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਨੂੰ ਫੜ ਕੇ ਹਫ਼ਤੇ ਵਿੱਚ 2 ਦਿਨ ਸਟਰੇਲਾਇਜੇਸ਼ਨ ਕੀਤੀ ਜਾਂਦੀ ਹੈ। ਫੇਜ –1 ਵਿੱਚ ਪੀਣ ਵਾਲੇ ਪਾਣੀ, ਸੀਵਰੇਜ ਆਦਿ ਦੀ ਸਮੱਸਿਆ ਤੇ ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਮੰਗ ਜ਼ਿਆਦਾ ਹੋਣ ਕਾਰਨ ਕਦੇ ਕਦੇ ਸਮੱਸਿਆ ਆਉਂਦੀ ਹੈ ਪ੍ਰੰਤੂ ਜਦੋਂ ਕਜੌਲੀ ਵਾਟਰ ਵਰਕਸ਼ ਤੋਂ ਪਾਣੀ ਮਿਲਣਾ ਸ਼ੁਰੂ ਹੋ ਗਿਅ ਤਾਂ ਇਸ ਦੀ ਕੋਈ ਸਮੱਸਿਆ ਨਹੀਂ ਰਹੇਗੀ। ਉਹਨਾਂ ਇਸ ਮੌਕੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਟਿਊਬਵੈਲਾਂ ਨੂੰ ਹਾਟ ਲਾਇਨ ਨਾਲ ਜੋੜਨ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਮੁਸ਼ਕਿਲ ਨਾ ਆਵੇ । 

ਉਹਨਾਂ ਪਾਣੀ ਵਿੱਚ ਕਲੋਰੀਨ ਵੀ ਪੂਰੀ ਮਾਤਰਾ ਵਿੱਚ ਪਾਉਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਅਮਨਜੋਤ ਕੌਰ ਰਾਮੂਵਾਲੀਆ ਜਨਰਲ ਸਕੱਤਰ ਇਸਤਰੀ ਅਕਾਲੀ ਦਲ ਨੇ ਕਿਹਾ ਕਿ ਐਸ.ਏ.ਐਸ.ਨਗਰ ਨੂੰ ਹਰ ਪੱਖੋਂ ਮੋਹਰੀ ਸ਼ਹਿਰ ਬਣਾਇਆ ਜਾਵੇਗਾ ਅਤੇ ਇੱਥੋਂ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕੀਤੀਆਂ ਜਾਣਗੀਆਂ। ਇਸ ਮੌਕੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ  ਜੇ.ਸੀ. ਸੱਭਰਵਾਲ ਨੇ ਵਿਸ਼ਵਾਸ ਦਵਾਇਆ ਕਿ ਨਗਰ ਨਿਗਮ ਸ਼ਹਿਰ ਦੀ ਸਫ਼ਾਈ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ । ਇਸ ਮੌਕੇ  ਲਖਮੀਰ ਸਿੰਘ ਐਸ.ਡੀ.ਐਮ. ਐਸ.ਏ.ਐਸ.ਨਗਰ ,  ਗੁਲਜਾਰ ਇੰਦਰ ਸਿੰਘ ਚਾਹਿਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਾਬਕਾ ਕੋਂਸਲਰ  ਆਰ.ਪੀ. ਸ਼ਰਮਾ ਨੇ ਦੱਸਿਆ ਕਿ ਫੇਜ਼ -1 ਵਿੱਚ ਤਕਰੀਬਨ 20 ਪਾਰਕ ਹਨ । ਇਹਨਾਂ ਨੂੰ ਹੋਰ ਸੁੰਦਰ ਬਣਾਇਆ ਜਾਵੇ।  ਪੀ.ਐਸ.ਵਿਰਦੀ ਨੇ ਇਸ ਮੌਕੇ ਫੇਜ਼ -1 ਵਿਖੇ ਖੋਖਾ ਮਾਰਕੀਟ ਵਾਲੀ ਥਾਂ ਤੇ ਪਬਲਿਕ ਲਾਇਬਰੇਰੀ ਬਣਾਉਣ ਦੀ ਮੰਗ ਕੀਤੀ।  ਅਮਰਜੀਤ ਸਿੰਘ ਨੇ ਮੰਗ ਕੀਤੀ ਕਿ ਫੇਜ਼ -1 ਦੀਆਂ ਸੜਕਾਂ ਦੀ ਸਫ਼ਾਈ ਅਤੇ ਪਾਰਕਾਂ ਦੀ ਸਫ਼ਾਈ ਕਰਵਾਈ ਜਾਵੇ ਰਿਹਾਇਸ਼ੀ ਕਲੋਨੀਆਂ ਵਿੱਚ ਫਾਲਤੂ ਰਾਸਤੇ ਬੰਦ ਕੀਤੇ ਜਾਣ। ਇਸ ਮੌਕੇ  ਗੁਰਮੁੱਖ ਸਿੰਘ ਸੋਹਲ,  ਭਾਰਤ ਭੂਸ਼ਣ ਮੈਣੀ , ਮਨਜੀਤ ਕੌਰ ਅਤੇ ਸ੍ਰੀ ਪ੍ਰੇਮ ਬਾਂਸਲ ਨੇ ਵੀ ਫੇਜ਼ -1 ਦੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ । 

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD