Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ

174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

Crime News Punjab, Punjab Police, Police, Crime News, Sri Mukatsar Sahib Police, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 08 Jun 2025

Last updated on: Jun 09, 2025, 14:18 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਪਰਾਧ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਥਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜ਼ਿੰਦਾ ਕਾਰਤੂਸ ਅਤੇ 174 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।  

ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ, ਸਾਰੇ ਵਾਸੀ ਸ੍ਰੀ ਮੁਕਤਸਰ ਸਾਹਿਬ, ਵਜੋਂ ਹੋਈ ਹੈ । ਤਿੰਨੇਂ ਮੁਲਜ਼ਮ ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਗੰਭੀਰ ਅਪਰਾਧਾਂ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਗੌਰਵ ਉਰਫ਼ ਬਿੱਲਾ ਪੁਲਿਸ ਸਟੇਸ਼ਨ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਈ ਮਾਮਲਿਆਂ ਵਿੱਚ ਲੋੜੀਂਦੇ ਸਨ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨੋਂ ਅਪਰਾਧੀ ਆਪਣੇ ਕਿਸੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਤਿੰਨੋਂ ਮੁਲਜ਼ਮਾਂ ਨੂੰ ਫਲਾਈਓਵਰ ਬ੍ਰਿਜ ਹੇਠਾਂ ਇੱਕ ਪੋਲੀਥੀਨ ਬੈਗ ਫ਼ਰੋਲ਼ਦਿਆਂ ਦੇਖਿਆ । 

ਪੁਲਿਸ ਨੂੰ ਦੇਖ ਕੇ, ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਦੀ ਮੁਸਤੈਦੀ ਸਦਕਾ ਮੁਲਜ਼ਮਾਂ ਨੂੰ ਜੀਟੀ ਰੋਡ ਬਠਿੰਡਾ ਚੌਂਕ, ਮਲੋਟ ਨੇੜੇ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਉਕਤਾਂ ਦੀ ਤਲਾਸ਼ੀ ਲੈਣ ’ਤੇ, ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਹਨ।

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ ਨੇ ਦੱਸਿਆ ਕਿ ਇਸ ਸਬੰਧੀ ਵਿੱਚ ਐਨਡੀਪੀਐਸ ਐਕਟ ਦੀ ਧਾਰਾ 21(ਬੀ) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਥਾਣਾ ਸਿਟੀ ਮਲੋਟ ਵਿਖੇ ਇੱਕ ਨਵਾਂ ਕੇਸ ਐਫਆਈਆਰ ਨੰਬਰ 92 ਮਿਤੀ 07.06.2025 ਨੂੰ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹੋਰ ਅਪਰਾਧਿਕ ਕੜੀਆਂ ਅਤੇ ਸਾਥੀਆਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

 

Tags: Crime News Punjab , Punjab Police , Police , Crime News , Sri Mukatsar Sahib Police , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD