Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਵੱਲੋਂ 200 ਕੌਂਸਲਰਾਂ ਦੀ ਨਿਯੁਕਤੀ ਅਤੇ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕਰਨ ਦੀ ਮਨਜ਼ੂਰੀ

ਆਧੁਨਿਕ ਸਹੂਲਤਾਂ ਨਾਲ 1000 ਬਿਸਤਰਿਆਂ ਨੂੰ ਅਪਗ੍ਰੇਡ ਕਰਨ ਨੂੰ ਵੀ ਦਿੱਤੀ ਮਨਜ਼ੂਰੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Balbir Singh, Aman Arora, Tarunpreet Singh Sond, KAP Sinha, Chief Secretary of Punjab, Gaurav Yadav, Director General of Police Punjab, DGP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਚੰਡੀਗੜ੍ਹ , 09 Jun 2025

Last updated on: Jun 09, 2025, 18:49 IST

'ਯੁੱਧ ਨਸ਼ਿਆਂ ਵਿਰੁੱਧ’ ਬਾਰੇ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਮੀਟਿੰਗ ਦੌਰਾਨ ਨੂੰ ਨਸ਼ੇ ਦੇ ਆਦੀ ਲੋਕਾਂ ਦੇ ਇਲਾਜ ਲਈ ਮਜ਼ਬੂਤ ਪ੍ਰਣਾਲੀ ਸਥਾਪਤ ਕਰਨ ਲਈ ਮਹੱਤਵਪੂਰਨ ਫੈਸਲੇ ਲਏ। ਇਹ ਮਹੱਤਵਪੂਰਨ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਚੱਲ ਰਹੀ ਮੁਹਿੰਮ ਦੀ ਸਫਲਤਾ ਨੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜ ਦਿੱਤਾ ਹੈ, ਜਿਸ ਨਾਲ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਡਾ. ਬਲਬੀਰ ਸਿੰਘ, ਤਰੁਣਪ੍ਰੀਤ ਸਿੰਘ ਸੋਂਧ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਸਕੱਤਰ ਖਰਚਾ ਵੀ.ਐਨ. ਜ਼ਾਦੇ ਸ਼ਾਮਲ ਸਨ। ਮੀਟਿੰਗ ਵਿੱਚ ਸੂਬੇ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਨਸ਼ਾ ਛੁਡਾਊ ਸੇਵਾਵਾਂ ਦੀ ਵੱਧ ਰਹੀ ਮੰਗ ਨੂੰ ਪੂਰਾ ਕਰਨ ਬਾਰੇ ਚਰਚਾ ਕੀਤੀ ਗਈ।

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਵਾਲੇ ਨਸ਼ਾ ਪੀੜਤਾਂ ਦੀ ਗਿਣਤੀ ਵਿੱਚ ਕਈ ਗੁਣਾ ਵਾਧੇ ਦੇ ਮੱਦੇਨਜ਼ਰ, ਸਬ-ਕਮੇਟੀ ਨੇ ਸਮਰੱਥਾ ਅਤੇ ਡਾਕਟਰੀ ਸਹਾਇਤਾ ਵਧਾਉਣ ਲਈ ਤੇਜ਼ ਕਦਮ ਚੁੱਕੇ ਹਨ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਛੇ ਮਹੀਨਿਆਂ ਲਈ ਅਸਥਾਈ ਆਧਾਰ 'ਤੇ 200 ਮਨੋਵਿਗਿਆਨੀਆਂ ਦੀ ਤੁਰੰਤ ਭਰਤੀ ਸ਼ਾਮਲ ਹੈ ਅਤੇ ਸਿਹਤ ਵਿਭਾਗ ਨੂੰ ਇਸ ਦੌਰਾਨ ਸਥਾਈ ਭਰਤੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ। 

ਇਸ ਤੋਂ ਇਲਾਵਾ, ਲੋੜ ਅਨੁਸਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਿੱਜੀ ਮਨੋਰੋਗ ਡਾਕਟਰਾਂ ਨੂੰ ਇੰਪੈਨਲ ਕੀਤਾ ਜਾਵੇਗਾ, ਜਿਨ੍ਹਾਂ ਨੂੰ ਨਸ਼ਾ ਛੱਡਣ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਪ੍ਰਤੀ ਦਿਨ ਦੋ ਘੰਟੇ ਲਈ 3000 ਰੁਪਏ, 1500 ਰੁਪਏ ਪ੍ਰਤੀ ਘੰਟਾ ਦੀ ਦਰ ਨਾਲ ਭੁਗਤਾਨ ਕੀਤਾ ਜਾਵੇਗਾ। ਸਬ-ਕਮੇਟੀ ਨੇ ਸਿਹਤ ਵਿਭਾਗ ਨੂੰ ਸਾਰੇ ਲੋੜੀਂਦੇ ਸਿਹਤ ਸੰਭਾਲ ਸਟਾਫ ਦੀ ਭਰਤੀ ਲਈ ਇੱਕ ਹਫ਼ਤੇ ਦੇ ਅੰਦਰ ਇੱਕ ਵਿਆਪਕ ਪ੍ਰਸਤਾਵ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਾ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਦਾ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ 1000 ਬਿਸਤਰਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਜੇਕਰ ਸਰਕਾਰੀ ਕੇਂਦਰਾਂ ਦੀ ਸਮਰੱਥਾ ਪੂਰੀ ਤਰ੍ਹਾਂ ਵਰਤੀ ਜਾਂਦੀ ਹੈ, ਤਾਂ ਨਿੱਜੀ ਨਰਸਿੰਗ ਸੰਸਥਾਵਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਦੀਆਂ ਸੇਵਾਵਾਂ ਨੂੰ 1000 ਵਾਧੂ ਬਿਸਤਰਿਆਂ ਲਈ ਵਰਤਿਆ ਜਾਵੇਗਾ, ਜਿਸਦੀ ਲਾਗਤ ਸਰਕਾਰ ਸਹਿਣ ਕਰੇਗੀ।

ਵਿੱਤ ਮੰਤਰੀ ਨੇ 1 ਮਾਰਚ ਤੋਂ 8 ਜੂਨ ਤੱਕ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀ ਗਈ ਸਖ਼ਤ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ। ਹੁਣ ਤੱਕ, ਐਨਡੀਪੀਐਸ ਅਧੀਨ 9580 ਮਾਮਲੇ ਦਰਜ ਕੀਤੇ ਗਏ ਹਨ ਅਤੇ 16348 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ 118 ਵਿਅਕਤੀਆਂ ਦੀਆਂ ਜਾਇਦਾਦਾਂ ਢਾਹ ਦਿੱਤੀਆਂ ਗਈਆਂ ਹਨ। 

ਇਸ ਸਮੇਂ ਦੌਰਾਨ, ਵੱਡੀ ਮਾਤਰਾ ਵਿੱਚ ਨਾਜਾਇਜ਼ ਨਸ਼ਾ ਪਦਾਰਥ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ 622 ਕਿਲੋਗ੍ਰਾਮ ਹੈਰੋਇਨ, 14976 ਕਿਲੋਗ੍ਰਾਮ ਭੁੱਕੀ, 252 ਕਿਲੋਗ੍ਰਾਮ ਅਫੀਮ, 264 ਕਿਲੋਗ੍ਰਾਮ ਗਾਂਜਾ ਅਤੇ 26,49,847 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ। ਵਿੱਤ ਮੰਤਰੀ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇੱਕ ਜਨ ਅੰਦੋਲਨ ਵਿੱਚ ਬਦਲ ਗਈ ਹੈ, ਜਿਸ ਵਿੱਚ ਨਾਗਰਿਕ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ ਜਾਣਕਾਰੀ ਪ੍ਰਦਾਨ ਕਰ ਰਹੇ ਹਨ, ਅਤੇ ਨਸ਼ਾ ਪੀੜਤ ਸਰਗਰਮੀ ਨਾਲ ਇਲਾਜ ਲਈ ਅੱਗੇ ਆ ਰਹੇ ਹਨ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਮੁਹਿੰਮ ਯਕੀਨੀ ਬਣਾਏਗੀ ਕਿ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇ। ਮੁਹਿੰਮ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਪ੍ਰਗਟਾਏ ਗਏ ਸ਼ੰਕਿਆਂ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਪੰਜਾਬ ਵਿੱਚ ਨਸ਼ਿਆਂ ਨੇ ਜੜ੍ਹ ਫੜੀ ਅਤੇ ਨੌਜਵਾਨਾਂ ਨੂੰ ਆਪਣੀ ਨਿਸ਼ਾਨਾ ਬਣਾਇਆ। 

ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਦਾ ਸਮਰਥਨ ਕਰਨ, ਨਾ ਕਿ ਸੌੜੀ ਰਾਜਨੀਤੀ ਤਹਿਤ ਜਨਤਕ ਭਲਾਈ ਨੂੰ ਨਜ਼ਰਅੰਦਾਜ਼ ਕਰਦਿਆਂ ਗੁਮਰਾਹਕੁੰਨ ਬਿਆਨ ਦਿੰਦਿਆਂ ਨਸ਼ਿਆਂ ਨੂੰ ਉਤਸ਼ਾਹਿਤ ਕਰਨ। ਵਿੱਤ ਮੰਤਰੀ ਨੇ ਦੱਸਿਆ ਕਿ ਕੈਬਨਿਟ ਸਬ-ਕਮੇਟੀ ਦੀ ਮੀਟਿੰਗ, ਜੋ ਕਿ ਲਗਭਗ ਡੇਢ ਘੰਟੇ ਤੱਕ ਚੱਲੀ, ਵੱਲੋਂ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਦੀ ਸਮੀਖਿਆ ਕੀਤੀ ਅਤੇ ਭਵਿੱਖ ਲਈ ਲੋੜੀਂਦੀਆਂ ਰਣਨੀਤੀਆਂ ਤਿਆਰ ਕੀਤੀਆਂ ਗਈਆਂ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Balbir Singh , Aman Arora , Tarunpreet Singh Sond , KAP Sinha , Chief Secretary of Punjab , Gaurav Yadav , Director General of Police Punjab , DGP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD