Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਜਪਾ ਨੇਤਾ ਦੇ ਦੋਸ਼ਾਂ 'ਤੇ ਕੁਲਦੀਪ ਸਿੰਘ ਧਾਲੀਵਾਲਦੀ ਸਖ਼ਤ ਪ੍ਰਤੀਕਿਰਿਆ

ਕਿਹਾ - ਸਰੀਨ ਨੇ ਜਾਣਬੁੱਝ ਕੇ ਝੂਠ ਬੋਲਿਆ, ਮੈਂ ਕਾਨੂੰਨੀ ਕਾਰਵਾਈ ਕਰਾਂਗਾ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shery Kalsi,Dr Sunny Singh Ahluwalia, Amandeep Kaur Arora

Web Admin

Web Admin

5 Dariya News

ਲੁਧਿਆਣਾ , 09 Jun 2025

Last updated on: Jun 10, 2025, 12:26 IST

ਨਸ਼ੇ ਨੂੰ ਲੈ ਕੇ ਭਾਜਪਾ ਆਗੂ ਅਨਿਲ ਸਰੀਨ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ 'ਤੇ  ਲਗਾਏ ਗਏ ਦੋਸ਼ਾਂ ਨੂੰ ਮੰਤਰੀ ਧਾਲੀਵਾਲ ਨੇ ਪੂਰੀ ਤਰ੍ਹਾਂ ਝੂਠਾ, ਮਨਘੜਤ ਅਤੇ ਬੇਬੁਨਿਆਦ ਦੱਸਿਆ। ਮੰਤਰੀ ਧਾਲੀਵਾਲ ਨੇ ਦੋਸ਼ਾਂ 'ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਭਾਜਪਾ ਆਗੂ ਨੇ ਜਾਣਬੁੱਝ ਕੇ ਮੇਰੇ ਖਿਲਾਫ ਝੂਠ ਬੋਲਿਆ ਹੈ। 

ਉਹ ਆਪਣਾ ਬਿਆਨ ਵਾਪਸ ਲੈਣ ਨਹੀਂ ਤਾਂ ਮੈਂ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਾਂਗਾ। ਉਨ੍ਹਾਂ ਇਹ ਗੁੰਮਰਾਹਕੁੰਨ ਦਾਅਵਾ ਮੇਰੀ ਜਨਤਕ ਛਵੀ ਨੂੰ ਖਰਾਬ ਕਰਨ ਲਈ ਕੀਤਾ ਹੈ ਕਿਉਂਕਿ ਇਹ ਮਾਮਲਾ ਉਨ੍ਹਾਂ ਦੇ ਬਿਆਨ ਦੇ ਬਿਲਕੁਲ ਉਲਟ ਹੈ। ਮੈਂ ਅਗਲੇ ਕੁਝ ਦਿਨਾਂ ਵਿੱਚ ਉਸ ਨੇਤਾ ਵਿਰੁੱਧ ਕਾਨੂੰਨੀ ਨੋਟਿਸ ਭੇਜਾਂਗਾ।

ਧਾਲੀਵਾਲ ਨੇ ਕਿਹਾ ਕਿ 28 ਮਈ ਨੂੰ ਅਜਨਾਲਾ ਪੁਲਿਸ ਨੇ ਮੇਰੇ ਹਲਕੇ ਦੇ ਪਿੰਡ ਲੱਖੋਵਾਲ ਤੋਂ 6-7 ਲੋਕਾਂ ਨੂੰ ਨਸ਼ਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਗਲੇ ਦਿਨ ਪਿੰਡ ਦੇ ਲੋਕਾਂ ਨੇ ਮੈਨੂੰ ਦੱਸਿਆ ਕਿ ਉੱਥੇ ਦੋ ਵਿਅਕਤਿਆਂ ਨੂੰ  ਨਜਾਇਜ਼ ਫੜਿਆ ਗਿਆ ਹੈ। ਉਹ ਪੀਂਦੇ ਹਨ ਪਰ ਵੇਚਦੇ ਨਹੀਂ। ਇੱਕ ਮੁੰਡਾ ਇੱਕ ਦਿਨ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਆਇਆ ਸੀ। 

ਉਸ ਤੋਂ ਬਾਅਦ ਮੈਂ ਐਸਐਚਓ ਨੂੰ ਫ਼ੋਨ ਕੀਤਾ ਅਤੇ ਖੁਦ ਪੁਲਿਸ ਸਟੇਸ਼ਨ ਗਿਆ। ਮੈਂ ਉਸਨੂੰ ਪੁੱਛਿਆ ਕਿ ਕੀ ਇਹ ਦੋਵੇਂ ਵਿਅਕਤੀ ਨਸ਼ੇ ਕਰਦੇ ਹਨ ਜਾਂ ਵੇਚਦੇ ਹਨ? ਉਸਨੇ ਕਿਹਾ ਕਿ ਜਾਂਚ ਕਰ ਕੇ ਦੱਸੇਗਾ। ਮੈਂ ਕਿਹਾ ਕਿ ਜੇ ਉਹ ਸਿਰਫ਼ ਨਸ਼ੇ ਹੀ ਲੈਂਦਾ ਹੈ ਤਾਂ ਉਸਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿਓ। 

ਫਿਰ ਅਗਲੇ ਦਿਨ ਐਸਐਚਓ ਨੇ ਦੋਵਾਂ ਨੌਜਵਾਨਾਂ ਨੂੰ ਅੰਮ੍ਰਿਤਸਰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ। ਨਸ਼ੇ ਵੇਚਣ ਵਾਲੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਧਾਲੀਵਾਲ ਨੇ ਉਸ ਐਫਆਈਆਰ ਦੀ ਕਾਪੀ ਮੀਡੀਆ ਨੂੰ ਵੀ ਦਿਖਾਈ ਅਤੇ ਕਿਹਾ ਕਿ ਮੈਂ ਇਸ ਘਟਨਾ ਨੂੰ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਵੀ ਸਾਂਝਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਆਗੂ ਨਸ਼ੇ ਦੇ ਦਰਦ ਨੂੰ ਨਹੀਂ ਜਾਣਦੇ ਕਿਉਂਕਿ ਉਨ੍ਹਾਂ ਦਾ ਪਰਿਵਾਰਾ ਕਦੇ ਇਸ ਤੋਂ ਪੀੜਤ ਨਹੀਂ ਹੋਇਆ। ਜਦੋਂ ਕਿ ਮੇਰਾ ਆਪਣਾ ਪਰਿਵਾਰ ਨਸ਼ੇ ਦੀ ਲਤ ਦਾ ਸ਼ਿਕਾਰ ਹੋਇਆ ਹੈ। 2013 ਵਿੱਚ ਮੇਰੇ ਇੱਕ 32 ਸਾਲ ਦੇ ਭਤੀਜੇ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। 

ਮੈਂ ਉਸਦੀ ਮੌਤ ਦੀ ਖ਼ਬਰ ਸੁਣ ਕੇ ਵਿਦੇਸ਼ ਤੋਂ ਭਾਰਤ ਆਇਆ, ਫਿਰ ਮੈਂ ਇੱਥੇ ਹੀ ਰਹਿਣ ਦਾ ਫੈਸਲਾ ਕੀਤਾ। ਅੱਜ ਵੀ ਮੇਰੀ ਮਾਂ ਅਕਸਰ ਉਸਦਾ ਨਾਮ ਲੈ ਕੇ ਰੋਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਿੱਚ ਜਦੋਂ ਵੱਡੀ ਮਾਤਰਾ ਵਿੱਚ ਨਸ਼ਾ ਵਿਕ ਰਿਹਾ ਸੀ, ਤਾਂ ਪੰਜਾਬ ਪੁਲਿਸ ਦੇ ਏਡੀਜੀਪੀ ਸ਼ਸ਼ੀਕਾਂਤ ਜੀ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ। 

ਮੈਂ ਉਸ ਮੁਹਿੰਮ ਦੇ ਸਮਰਥਨ ਵਿੱਚ ਆਪਣੇ ਪਿੰਡ ਵਿੱਚ ਉਨ੍ਹਾਂ ਦੇ ਨਾਲ ਇੱਕ ਵੱਡੀ ਰੈਲੀ ਕੱਢੀ ਸੀ। ਅਸੀਂ ਸ਼ੁਰੂ ਤੋਂ ਹੀ ਨਸ਼ਾ ਅਤੇ ਅੱਤਵਾਦ ਵਿਰੁੱਧ ਲੜ ਰਹੇ ਹਾਂ। ਮੈਂ ਇਸਨੂੰ ਨੇੜਿਓਂ ਦੇਖਿਆ ਹੈ ਕਿਉਂਕਿ ਨਸ਼ੇ ਤੋਂ ਸਭ ਤੋਂ ਵੱਧ ਪ੍ਰਭਾਵਿਤ ਸਾਡੇ ਆਲੇ ਦੁਆਲੇ ਦੇ ਖੇਤਰ ਹੀ ਹੋਏ ਹਨ।

ਉਨ੍ਹਾਂ ਕਿਹਾ ਕਿ ਜਦੋਂ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ, ਉਸ ਸਮੇਂ ਵੀ ਅਸੀਂ ਕਿਹਾ ਸੀ ਕਿ ਜਿਹੜੇ ਵਿਅਕਤੀ ਨਸ਼ਾ ਵੇਚਦਾ ਹੈ ਉਸ ਦੇ ਵਿਰੁੱਧ ਕਾਰਵਾਈ ਹੋਵੇਗੀ ਅਤੇ ਜੋ ਨਸ਼ਾ ਕਰਦਾ ਹੈ, ਉਸ ਨੂੰ ਅਸੀਂ ਪਹਿਲਾਂ ਵਾਂਗ ਅਪਰਾਧੀ ਨਾ ਸਮਝ ਕੇ ਮਰੀਜ਼ ਵਾਂਗ ਉਸ ਦਾ ਚੰਗਾ ਇਲਾਜ ਕਰਾਂਗੇ। 

ਸਾਡਾ ਉਦੇਸ਼ ਨਸ਼ਾ ਖਤਮ ਕਰਨਾ ਹੈ, ਇਸ ਲਈ, ਸਾਨੂੰ ਨਸ਼ੇ ਵੇਚਣ ਵਾਲਿਆਂ ਅਤੇ ਕਰਨ ਵਾਲਿਆਂ ਵਿੱਚ ਅੰਤਰ ਨੂੰ ਸਮਝਣ ਅਤੇ ਉਸ ਅਨੁਸਾਰ ਕਾਰਵਾਈ ਕਰਨ ਦੀ ਲੋੜ ਹੈ। ਮੈਂ ਇਸ ਮਾਮਲੇ ਵਿੱਚ ਵੀ ਇਹੀ ਕੀਤਾ ਹੈ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shery Kalsi , Dr Sunny Singh Ahluwalia , Amandeep Kaur Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD