Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ 'ਅਮਰੁਤ 2' ਅਧੀਨ 5.65 ਕਰੋੜ ਦੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਕਿਹਾ, ਪੰਜਾਬ ਸਰਕਾਰ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਹਰੇਕ ਘਰ ਤੱਕ ਬੁਨਿਆਦੀ ਸਹੂਲਤਾਂਪਹੁੰਚਾਉਣ ਲਈ ਵਚਨਬੱਧ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 09 Jun 2025

Last updated on: Jun 10, 2025, 13:08 IST

ਗੜ੍ਹਸ਼ੰਕਰ ਵਿਚ ਨਾਗਰਿਕ ਸੁਵਿਧਾਵਾਂ ਨੂੰ ਬਿਹਤਰ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ 'ਅਮਰੁਤ 2' ਸਕੀਮ ਤਹਿਤ 5.65 ਕਰੋੜ ਰੁਪਏ ਦੇ ਵਾਟਰ ਸਪਲਾਈ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਉਦਘਾਟਨ ਸਮਾਰੋਹ ਵਾਰਡ ਨੰਬਰ 7 ਵਿਚ ਹੋਇਆ, ਜਿਥੇ 19 ਕਿ.ਮੀ. ਲੰਬੀ ਪਾਈਪਲਾਈਨ ਨੈੱਟਵਰਕ ਦੀ ਸ਼ੁਰੂਆਤ ਕੀਤੀ ਗਈ, ਜੋ ਸ਼ਹਿਰ ਦੇ ਕਈ ਵਾਰਡਾਂ ਨੂੰ ਲਾਭ ਦੇਵੇਗੀ। 

ਇਹ ਪ੍ਰੋਜੈਕਟ ਹਜ਼ਾਰਾਂ ਨਿਵਾਸੀਆਂ ਨੂੰ ਸਾਫ ਤੇ ਲਗਾਤਾਰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਹੈ ਅਤੇ ਇਲਾਕੇ ਦੇ ਢਾਂਚਾਗਤ ਵਿਕਾਸ ਨੂੰ ਕਾਫ਼ੀ ਹੱਦ ਤੱਕ ਉਤਸ਼ਾਹਿਤ ਕਰੇਗਾ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਢਾਂਚੇ ਨੂੰ ਮਜ਼ਬੂਤ ਬਣਾਉਣ ਅਤੇ ਹਰ ਘਰ ਤੱਕ ਬੁਨਿਆਦੀ ਸਹੂਲਤਾਂ, ਖਾਸ ਕਰਕੇ ਪਾਣੀ ਦੀ ਸਪਲਾਈ, ਪਹੁੰਚਾਉਣ ਲਈ ਵਚਨਬੱਧ ਹੈ। 

ਉਨ੍ਹਾਂ ਨੇ ਸਮੇਂ ਸਿਰ ਕੰਮ ਦੀ ਪੂਰਤੀ ਲਈ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਸਥਾਨਕ ਪ੍ਰਸ਼ਾਸਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਇਹ ਹਰ ਘਰ ਤੱਕ ਸਾਫ ਪਾਣੀ ਅਤੇ ਵਧੀਆ ਜੀਵਨ ਸਹੂਲਤਾਂ ਪਹੁੰਚਾਉਣ ਦੇ ਸਾਡੇ ਵਾਅਦੇ ਵੱਲ ਇਕ ਮਹੱਤਵਪੂਰਨ ਕਦਮ ਹੈ। ਅਮਰੂਤ 2 ਤਹਿਤ ਅਜਿਹੇ ਵਿਕਾਸਕਾਰੀ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਗੜ੍ਹਸ਼ੰਕਰ ਵਰਗੀਆਂ ਸ਼ਹਿਰੀ ਥਾਵਾਂ ਦਾ ਚੰਗੇ ਤਰੀਕੇ ਨਾਲ ਵਿਕਾਸ ਹੋ ਸਕੇ।”

ਉਨ੍ਹਾਂ ਕਿਹਾ ਕਿ 19 ਕਿ.ਮੀ. ਲੰਬੀ ਪਾਈਪਲਾਈਨ ਦੇ ਬਾਕੀ ਰਹਿੰਦੇ ਕੰਮ ਨੂੰ ਪੜਾਅਵਾਰ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ, ਤਾਂ ਜੋ ਪੂਰੇ ਇਲਾਕੇ ਦੀ ਕਵਰੇਜ ਯਕੀਨੀ ਬਣੇ ਅਤੇ ਰੋਜ਼ਾਨਾ ਜੀਵਨ ਵਿਚ ਘੱਟ ਤੋਂ ਘੱਟ ਵਿਘਨ ਪਏ। ਉਦਘਾਟਨ ਮੌਕੇ ਸਥਾਨਕ ਕੌਂਸਲਰਾਂ, ਉੱਚ ਅਧਿਕਾਰੀਆਂ ਅਤੇ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ, ਜਿਨ੍ਹਾਂ ਨੇ ਇਲਾਕੇ ਵਿਚ ਹੋ ਰਹੇ ਵਿਕਾਸ ਲਈ ਧੰਨਵਾਦ ਪ੍ਰਗਟਾਇਆ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD